ਬਰਨਾਲਾ, 07 ਮਈ ਸੋਨੀ ਗੋਇਲ
ਜ਼ਿਲ੍ਹੇ ਦੇ ਸਕੂਲਾਂ ਵਿਚ 16.10 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦਾ ਉਦਘਾਟਨ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਸ਼ੁਰੂ ਕੀਤੀ “ਪੰਜਾਬ ਸਿੱਖਿਆ ਕ੍ਰਾਂਤੀ” ਮੁਹਿੰਮ ਤਹਿਤ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਸਰਕਾਰੀ ਪ੍ਰਾਇਮਰੀ ਸਕੂਲ ਬੀਕਾ ਸੂਚ ਪੱਤੀ, ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਖੁਰਦ ਅਤੇ
ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਦੇ ਸਕੂਲਾਂ ਵਿਚ 16.10 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਉਨ੍ਹਾਂ ਸਰਕਾਰੀ ਪ੍ਰਾਇਮਰੀ ਸਕੂਲ ਬੀਕਾ ਸੂਚ ਪੱਤੀ ਵਿਚ 5.45 ਲੱਖ, ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਖੁਰਦ ਵਿਚ 3.65 ਲੱਖ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੁਰੂ ਤੇਗ ਬਹਾਦਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਚ 7 ਲੱਖ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ।
ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ ਨਿਰਦੇਸ਼ਾਂ, ਸਿੱਖਿਆ ਮੰਤਰੀ ਸ. ਹਰਜੀਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਸੰਸਦ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਸਕੂਲਾਂ ਵਿਚ ਵਿਕਾਸ ਕਾਰਜ ਦੇ ਕੰਮ ਕਰਵਾਏ ਗਏ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪਿਛਲੇ 75 ਸਾਲ ਤੋਂ ਬੁਨਿਆਦੀ ਕੰਮ ਬਕਾਇਆ ਪਏ ਸਨ, ਜਿਨ੍ਹਾਂ ਨੂੰ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਕਰਵਾਇਆ ਗਿਆ ਹੈ।

ਇਸ ਮੌਕੇ ਸਕੂਲ ਮੁਖੀ ਅਮ੍ਰਿਤ ਲਾਲ ਸ.ਪ.ਸ ਬੀਕਾ ਸੂਚ ਪੱਤੀ, ਸਕੂਲ ਮੁਖੀ ਪੂਜਾ ਸ.ਪ.ਸ ਧਨੌਲਾ ਖੁਰਦ, ਮੇਜਰ ਸਿੰਘ ਗੁਰੂ ਤੇਗ ਬਹਾਦਰ ਸ.ਪ.ਸ ਹੰਡਿਆਇਆ ਤੋਂ ਇਲਵਾ ਪਤਵੰਤੇ ਵਿਅਕਤੀ, ਸਕੂਲ ਸਟਾਫ਼, ਵਿਦਿਆਰਥੀ ਤੇ ਮਾਪੇ ਹਾਜ਼ਰ ਸਨ।
Posted By SonyGoyal