ਸ੍ਰੀ ਅੰਮ੍ਰਿਤਸਰ ਸਾਹਿਬ, ਕ੍ਰਿਸ਼ਨ ਸਿੰਘ ਦੁਸਾਂਝ
ਕਿਹਾ ਪੁਲਿਸ ਬਾਕੀ ਦੋਸ਼ੀਆਂ ਨੂੰ ਵੀ ਤੁਰੰਤ ਕਰੇਗ੍ਰਿਫਤਾਰ
ਗੁਆਂਢੀ ਨੇ ਤੋੜਿਆ ਪੱਤਰਕਾਰ ਦਾ ਕੈਮਰਾ
ਪਾਣੀ ਦੇ ਨਿਕਾਸ ਨੂੰ ਲੈ ਕੇ ਬੀਤੀ ਦੇਰ ਰਾਤ ਨਿਮਲਾ ਕਾਲੋਨੀ ਛੇਹਰਟਾ ਦੇ ਵਸਨੀਕ ਅਤੇ ਸੀਨੀਅਰ ਪੱਤਰਕਾਰ ਜਗਜੀਤ ਸਿੰਘ ਖਾਲਸਾ ਦੇ ਘਰ ਵਿਚ ਗੁਆਂਢੀ ਵਰਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਹੇਤਰਾਮ ਕਲੋਨੀ ਛੇਹਰਟਾ ਅਤੇ ਤਰਲੋਕ ਸਿੰਘ ਉਰਫ ਗੋਲਡੀ ਪੁੱਤਰ ਸਰਵਣ ਸਿੰਘ ਵਾਸੀ ਨਿਮਲਾ ਕਲੋਨੀ ਛੇਹਰਟਾ ਵੱਲੋਂ ਗੁੰਡਾਗਰਦੀ ਦਾ ਨੰਗਾ ਨਾਚ ਕਰਦੇ ਹੋਏ ਘਰ ਦੇ ਬਾਹਰ ਲਲਕਾਰੇ ਮਾਰਦੇ ਰਹੇ ਅਤੇ ਜਾਨੋ ਮਾਰਨ ਦੀਆਂ ਧਮਕੀਆ ਦਿੱਤੀਆਂ ਗਈਆਂ।
ਇਸ ਘਟਨਾ ਦੀ ਖਬਰ ਲੱਗਦੇ ਹੀ ਛੇਹਰਟਾ ਪ੍ਰੈਸ ਵੈਲਫੇਅਰ ਸਾਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੰਗੂ ਦੀ ਅਗਵਾਈ ਹੇਠ ਸੁਸਾਇਟੀ ਦੇ ਸਮੂਹ ਮੈਂਬਰ ਪੱਤਰਕਾਰ ਜਗਜੀਤ ਸਿੰਘ ਖਾਲਸਾ ਦੇ ਗ੍ਰਹਿ ਵਿੱਖੇ ਮੋਕੇ ‘ਤੇ ਪੱੁਜੇ ਜਿੱਥੇ ਉਕਤ ਗੁਆਂਢੀਆਂ ਵੱਲੋਂ ਪੱਤਰਕਾਰ ਜਗਜੀਤ ਸਿੰਘ ਖਾਲਸਾ ਨੂੰ ਸ਼ਰੇਆਮ ਗਾਲੀ-ਗਲੋਚ ਅਤੇ ਧਮਕੀਆਂ ਦਿੱਤੀਆਂ ਜਾ ਰਹੀਆਂ ਸਨ ਅਤੇ ਘਟਨਾ ਦੀ ਕਵਰੇਜ਼ ਕਰ ਰਹੇ ਪੱਤਰਕਾਰ ਦਾ ਮੋਬਾਇਲ ਖੋਹ ਕੇ ਤੋੜਿਆ ਵੀ ਗਿਆ।
ਇਸ ਉਪਰੰਤ ਸੁਸਾਇਟੀ ਦੇ ਪ੍ਰਧਾਨ ਹਰਪਾਲ ਸਿੰਘ ਭੰਗੂ ਨੇ ਸਮੇਂ ਦੀ ਨਜਾਕਤ ਨੂੰ ਸਮਝਦੇ ਹੋਏ ਤੁਰੰਤ ਥਾਣਾ ਛੇਹਰਟਾ ਦੀ ਪੁਲਿਸ ਨੂੰ ਸੂਚਿਤ ਕੀਤਾ ਅਤੇ ਪੁਲਿਸ ਨੇ ਮੌਕੇ ‘ਤੇ ਆ ਕੇ ਕੁੱਝ ਕਥਿਤ ਦੋਸ਼ੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਤੇ ਬਾਕੀ ਕੁੱਝ ਦੋਸ਼ੀਆਂ ਅਜੇ ਵੀ ਪੁਲਿਸ ਦੀ ਗ੍ਰਿਫਤ ਤੋਂ ਬਾਹਰ ਹਨ।
ਪ੍ਰਧਾਨ ਹਰਪਾਲ ਸਿੰਘ ਭੰਗੂ ਨੇ ਇਸ ਘਿਨਾਉਂਣੀ ਤੇ ਮੰਦਭਾਗੀ ਘਟਨਾ ਦੀ ਜ਼ੋਰਦਾਰ ਸ਼ਬਦਾਂ ਵਿਚ ਨਿਖੇਦੀ ਕਰਦਿਆਂ ਕਿਹਾ ਕਿ ਪੱਤਰਕਾਰ ਸਮਾਜ ਦਾ ਚੋਥਾ ਥੰਮ ਹਨ, ਜੇਕਰ ਸਮਾਜ ਦੇ ਚੋਥੇ ਥੰਮ ਪੱਤਰਕਾਰਾਂ ਨੂੰ ਹੀ ਸ਼ਰੇਆਮ ਜਾਨੋ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾ ਰਹੀਆਂ ਹਨ ਤਾਂ ਆਮ ਲੋਕਾਂ ਕੀ ਬਣੇਗਾ।
ਉਨ੍ਹਾਂ ਜ਼ਿਲ੍ਹੇ ਦੇ ਪੁਲਿਸ ਕਮਿਸ਼ਨਰ ਸ. ਗੁਰਪ੍ਰੀਤ ਸਿੰਘ ਭੁੱਲਰ ਅਤੇ ਥਾਣਾ ਛੇਹਰਟਾ ਦੇ ਐਸ.ਐਚ.ਓ ਸ. ਨਿਸ਼ਾਨ ਸਿੰਘ ਸੰਧੂ ਪਾਸੋ ਮੰਗ ਕੀਤੀ ਹੈ ਕਿ ਇਸ ਘਿਨਾਉਂਣੀ ਘਟਨਾ ‘ਚ ਸ਼ਾਮਿਲ ਬਾਕੀ ਦੋਸ਼ੀਆਂ ਨੂੰ ਵੀ ਜਲਦ ਗ੍ਰਿਫਤਾਰ ਕਰਕੇ ਮਾਮਲਾ ਦਰਜ਼ ਕਰਕੇ ਪੱਤਰਕਾਰ ਭਾਈਚਾਰੇ ਨੂੰ ਇੰਨਸਾਫ ਦਵਾਇਆ ਜਾਵੇ।
ਸ. ਭੰਗੂ ਨੇ ਅਖੀਰ ਵਿਚ ਚੇਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਪੁਲਿਸ ਵੱਲੋਂ ਦੋਸ਼ੀਆਂ ਖਿਲਾਫ ਬਣਦੀ ਕੋਈ ਸਖਤ ਕਾਰਵਾਈ ਨਾ ਕੀਤੀ ਗਈ ਤਾਂ ਛੇਹਰਟਾ ਪ੍ਰੈਸ ਵੈਲਫੇਅਰ ਸੁਸਾਇਟੀ ਦੇ ਸਮੂਹ ਆਹੁਦੇਦਾਰ ਅਤੇ ਮੈਂਬਰ ਸਾਹਿਬਾਨਾਂ ਵੱਲੋਂ ਵਾਹਘਾ ਬਾਰਡਰ ਹਾਈਵੇ ਜਾਮ ਕਰਕੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।
ਇਸ ਮੌਕੇ ਪ੍ਰਧਾਨ ਹਰਪਾਲ ਸਿੰਘ ਭੰਗੂ, ਸਰਪ੍ਰਸਤ ਜਤਿੰਦਰ ਸਿੰਘ ਬੇਦੀ, ਜਨਰਲ ਸਕੱਤਰ ਸਰਵਨ ਸਿੰਘ ਰੰਧਾਵਾ ਚੇਅਰਮੈਨ ਵਿਜੈ ਅਗਨੀਹੋਤਰੀ, ਸੀਨੀ: ਮੀਤ ਪ੍ਰਧਾਨ ਰਜਿੰਦਰ ਸਿੰਘ, ਕ੍ਰਿਸ਼ਨ ਸਿੰਘ ਦੁਸਾਂਝ, ਗਗਨ ਜੋਸ਼ੀ, ਚੰਦਨ ਨਗੀਨਾ ਆਦਿ ਹਾਜ਼ਰ ਸਨ।
Posted By SonyGoyal