ਬਠਿੰਡਾ 05 ਸਤੰਬਰ ( ਸੋਨੀ ਗੋਇਲ )
ਪੰਜਾਬ ਦੇ ਬਠਿੰਡਾ ਜ਼ਿਲ੍ਹੇ ਦੇ ਤਲਵੰਡੀ ਸਾਬੋ ਥਾਣੇ ਵਿੱਚ ਤਾਇਨਾਤ ਪੰਜਾਬ ਹੋਮ ਗਾਰਡ ਦੇ ਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ।
ਮ੍ਰਿਤਕ ਦੀ ਪਛਾਣ ਅਮਰੀਕ ਸਿੰਘ ਵਜੋਂ ਹੋਈ ਹੈ।
ਜਾਣਕਾਰੀ ਅਨੁਸਾਰ ਬੁੱਧਵਾਰ ਸਵੇਰੇ ਅਮਰੀਕ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਥਾਣਾ ਤਲਵੰਡੀ ਸਾਬੋ ਵਿਖੇ ਡਿਊਟੀ ਲਈ ਜਾ ਰਿਹਾ ਸੀ।
ਪਰ ਮੁੱਖ ਸੜਕ ‘ਤੇ ਇੱਕ ਗੈਸ ਟੈਂਕਰ ਨੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ।
ਪੁਲਸ ਨੇ ਗ੍ਰਿਫਤਾਰ ਕੀਤਾ ਟੈਂਕਰ ਚਾਲਕ
ਹਾਦਸਾ ਇੰਨਾ ਭਿਆਨਕ ਸੀ ਕਿ ਹੋਮਗਾਰਡ ਜਵਾਨ ਦੀ ਮੌਕੇ ‘ਤੇ ਹੀ ਮੌਤ ਹੋ ਗਈ।
ਰਾਮ ਪੁਲੀਸ ਨੇ ਟੈਂਕਰ ਚਾਲਕ ਨੂੰ ਗ੍ਰਿਫ਼ਤਾਰ ਕਰਕੇ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਮੌਤ ਦੀ ਖਬਰ ਸੁਣਦੇ ਹੀ ਪਰਿਵਾਰ ‘ਤੇ ਦੁੱਖ ਦਾ ਪਹਾੜ ਡਿੱਗ ਗਿਆ।
Posted By Sony Goyal