ਮਨਿੰਦਰ ਸਿੰਘ ਬਰਨਾਲਾ
ਸ਼ਨਿੱਚਰਵਾਰ ਸਵੇਰੇ 11 ਵਜੇ ਦੇ ਕਰੀਬ ਬਠਿੰਡਾ-ਚੰਡੀਗੜ੍ਹ ਨੈਸ਼ਨਲ ਹਾਈਵੇ ‘ਤੇ ਹੰਡਿਆਇਆ ਚੌਂਕ ਨਜ਼ਦੀਕ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੀ ਬਸ ਪਲਟ ਜਾਣ ਨਾਲ ਭਿਆਨਕ ਹਾਦਸਾ ਵਾਪਰ ਗਿਆ। ਜਾਣਕਾਰੀ ਅਨੁਸਾਰ ਬਸ ਕੋਠੇ ਗੁਰੂ ਕੋ ਤੋਂ 54 ਸਵਾਰੀਆਂ ਨਾਲ ਚਲੀ ਸੀ, ਖਨੌਰੀ ਬਾਰਡਰ ‘ਤੇ ਜਾ ਰਹੀ ਸੀ। ਇਸ ਹਾਦਸੇ ‘ਚ 4 ਸਵਾਰੀਆਂ ਦੀ ਮੌਕੇ ‘ਤੇ ਹੀ ਮੌਤ ਦੱਸੀ ਜਾ ਰਹੀ ਹੈ ਤੇ ਕਈ ਗੰਭੀਰ ਜ਼ਖ਼ਮੀ ਹਨ। ਮੌਕੇ ‘ਤੇ ਸੜਕ ਸੁਰੱਖਿਆ ਫੋਰਸ ਨੇ ਪਹੁੰਚ ਕੇ ਜ਼ਖਮੀ ਸਵਾਰੀਆਂ ਨੂੰ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਦਾਖਲ ਕਰਵਾਇਆ।