ਬਰਨਾਲਾ 27 ਅਪ੍ਰੈਲ ( ਸੋਨੀ ਗੋਇਲ )
ਬਰਨਾਲਾ ਦੇ ਪਿੰਡ ਫਤਿਹਗੜ੍ਹ ਵਿੱਚ ਸਵੇਰੇ-ਸਵੇਰੇ ਗੈਸ ਲੀਕ ਹੋਣ ਦੀ ਖ਼ਬਰ ਮਿਲੀ ਹੈ।
ਗੈਸ ਲੀਕ ਹੋਣ ਤੋਂ ਬਾਅਦ ਪਿੰਡ ਵਾਸੀਆਂ ਵਿੱਚ ਦਹਿਸ਼ਤ ਦਾ ਮਾਹੌਲ ਸੀ।
ਇਸ ਘਟਨਾ ਵਿੱਚ ਫੈਕਟਰੀ ਵਿੱਚ ਕੰਮ ਕਰਨ ਵਾਲੇ ਇੱਕ ਕਰਮਚਾਰੀ ਦੀ ਮੌਤ ਹੋ ਗਈ ਹੈ।
ਜਦੋਂ ਕਿ 4 ਹੋਰ ਗੰਭੀਰ ਜ਼ਖਮੀ ਹੋ ਗਏ। ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਅਨੁਸਾਰ ਇਹ ਗੈਸ ਲੀਕ ਆਈਓਐਲ ਕੈਮੀਕਲਜ਼ ਐਂਡ ਫਾਰਮਾਸਿਊਟੀਕਲਜ਼ ਲਿਮਟਿਡ ਵਿੱਚ ਹੋਈ ਹੈ।
ਹਾਦਸੇ ਵਿੱਚ ਮਰਨ ਵਾਲੇ ਕਰਮਚਾਰੀ ਦੀ ਪਛਾਣ ਅਨਮੋਲ ਚੰਪਾ ਵਜੋਂ ਹੋਈ ਹੈ, ਜੋ ਕਿ ਹਰਿਆਣਾ ਦਾ ਰਹਿਣ ਵਾਲਾ ਸੀ।
ਜਦੋਂ ਕਿ ਵਿਕਾਸ ਸ਼ਰਮਾ, ਯੁਗਮ ਖੰਨਾ ਅਤੇ ਲਵਪ੍ਰੀਤ ਸਿੰਘ ਨੂੰ ਲੁਧਿਆਣਾ ਦੇ ਇੱਕ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਧਨੌਲਾ ਥਾਣੇ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ ਹੈ ਅਤੇ ਘਟਨਾ ਦੀ ਜਾਂਚ ਕਰ ਰਹੀ ਹੈ।
ਇਸ ਮੌਕੇ ਫੈਕਟਰੀ ਡਾਇਰੈਕਟਰ ਅਤੇ ਫੈਕਟਰੀ ਅਧਿਕਾਰੀ ਵੀ ਉੱਥੇ ਪਹੁੰਚ ਗਏ।