ਸ਼ਹਿਣਾ ਭਦੌੜ, 22 ਮਈ (ਮਨਿੰਦਰ ਸਿੰਘ)
ਭਦੌੜ ਦੇ ਵਿਕਾਸ ਵੱਲ ਮੇਰਾ ਖਾਸ ਧਿਆਨ : ਮੁੱਖ ਮੰਤਰੀ ਮਾਂਨ
ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਭਰ ਵਿੱਚ ‘ਆਪ’ ਉਮੀਦਵਾਰਾਂ ਦੇ ਪੱਖ ‘ਚ ਵਿਸ਼ਾਲ ਰੈਲੀਆਂ ਤੇ ਸਮਾਗਮ ਲਗਾਤਾਰ ਜਾਰੀ ਹਨ।
ਜਿਸ ਤਹਿਤ ਚੋਣ ਪ੍ਰਚਾਰ ਲਈ ਜਾਂਦੇ ਸਮੇਂ ਮੁੱਖ ਮੰਤਰੀ ਮਾਨ ਜਦੋਂ ਭਦੌੜ ਦੀ ਤਿੰਨ ਕੋਨੀ ਕੋਲੋਂ ਲੰਘ ਰਹੇ ਸਨ ਤਾਂ ਨਗਰ ਕੌਂਸਲ ਭਦੌੜ ਦੇ ਪ੍ਰਧਾਨ ਮਨੀਸ਼ ਕੁਮਾਰ ਗਰਗ ਦੀ ਅਗਵਾਈ ਹੇਠ ਵੱਡੀ ਗਿਣਤੀ ‘ਚ ‘ਆਪ’ ਆਗੂਆਂ ਤੇ ਵਰਕਰਾਂ ਨੇ ਉਨ੍ਹਾਂ ਦੇ ਕਾਫਲੇ ਨੂੰ ਰੋਕ ਉਨ੍ਹਾਂ ਦਾ ਉਚੇਚੇ ਤੌਰ ‘ਤੇ ਸਨਮਾਨ ਕੀਤਾ।
ਇਸ ਸਮੇਂ ਪ੍ਰਧਾਨ ਮਨੀਸ਼ ਕੁਮਾਰ ਗਰਗ ਨੇ ਮੁੱਖ ਮੰਤਰੀ ਮਾਨ ਨੂੰ ਇਨ੍ਹਾਂ ਚੋਣਾਂ ਵਿੱਚ ‘ਆਪ’ ਉਮੀਦਵਾਰ ਤੇ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਭਦੌੜ ਖੇਤਰ ‘ਚੋਂ ਵੱਡੀ ਲੀਡ ਨਾਲ ਜਿਤਾਉਣ ਦਾ ਭਰੋਸਾ ਦਵਾਇਆ।
ਇਸ ਮੌਕੇ ਗੱਲਬਾਤ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਭਾ ਹਲਕਾ ਸੰਗਰੂਰ ਦੇ ਲੋਕਾਂ ਨੇ ਅੱਜ ਮੈਨੂੰ ਇਸ ਮੁਕਾਮ ‘ਤੇ ਪਹੁੰਚਾਇਆ ਹੈ ਕਿ ਮੈਂ ਪੰਜਾਬ ਤੇ ਆਪਣੇ ਹਲਕਾ ਵਾਸੀਆਂ ਦੀ ਸੇਵਾ ਕਰ ਸਕਾਂ।
ਉਹਨਾਂ ਕਿਹਾ ਕਿ ਜਿੱਥੇ ਸੰਗਰੂਰ ਮੇਰਾ ਆਪਣਾ ਗ੍ਰਹਿ ਜ਼ਿਲ੍ਹਾ ਹੈ, ਉੱਥੇ ਹੀ ਭਦੌੜ ਦੇ ਵਿਕਾਸ ਵੱਲ ਵੀ ਮੇਰਾ ਵਿਸ਼ੇਸ਼ ਧਿਆਨ ਹੈ।
ਆਗਾਮੀ ਸਮੇਂ ‘ਚ ਭਦੌੜ ਦੇ ਵਿਕਾਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਦੌੜ ਵਾਸੀਆਂ ਨੂੰ ਪੇਸ਼ ਆਉਂਦੀਆਂ ਸਾਰੀਆਂ ਮੁਸ਼ਕਿਲਾਂ ਦਾ ਹੱਲ ਕੀਤਾ ਜਾਵੇਗਾ।
ਇਸ ਮੌਕੇ ਅਸ਼ੋਕ ਰਾਮ ਮੀਤ ਪ੍ਰਧਾਨ, ਕੌਂਸਲਰ ਗੁਰਪਾਲ ਸਿੰਘ, ਕੌਂਸਲਰ ਅਮਰਜੀਤ ਸਿੰਘ, ਕੌਂਸਲਰ ਬਲਵੀਰ ਸਿੰਘ, ਮੋਨੂੰ ਸ਼ਰਮਾ ਬਲਾਕ ਪ੍ਰਧਾਨ ਭਦੌੜ, ਕੀਰਤ ਸਿੰਗਲਾ ਜੁਆਇੰਟ ਸੈਕਟਰੀ ਲੀਗਲ ਸੈੱਲ ਪੰਜਾਬ, ਜਸਵੰਤ ਕੌਰ ਜ਼ਿਲ੍ਹਾ ਪ੍ਰਧਾਨ ਇਸਤਰੀ ਵਿੰਗ, ਰਾਜਿੰਦਰ ਕਾਲਾ, ਸ਼ਕਤੀ ਬੱਤਾ, ਗਗਨਦੀਪ ਪੰਜੂ ਬਲਾਕ ਪ੍ਰਧਾਨ ਸ਼ੋਸ਼ਲ ਮੀਡੀਆ, ਕੁਲਦੀਪ ਸਿੰਘ, ਸੁਰਜੀਤ ਸਿੰਘ, ਹਰਬੰਤ ਸਿੰਘ, ਸੋਨੂ ਸਿੰਗਲਾ ਵਪਾਰੀ ਆਗੂ, ਬਾਬੂ ਪੀਨਾ ਨਾਥ, ਬਿੰਦਰੀ ਸ਼ਰਮਾ, ਸੁਰਜੀਤ ਸਿੰਘ, ਕਾਲਾ ਸਿੰਘ, ਮਿੰਕੂ ਆਨੰਦ, ‘ਆਪ’ ਦੇ ਸੀਨੀਅਰ ਆਗੂ ਹੇਮ ਰਾਜ ਸ਼ਰਮਾ, ਚਮਕੌਰ ਸਿੰਘ ਕੌਰਾ, ਅਮਨਦੀਪ ਸਿੰਘ ਦੀਪਾ ਇੰਚਾਰਜ ਸਪੋਰਟਸ ਵਿੰਗ, ਰਾਜਵਿੰਦਰ ਕੌਰ ਰੂਬੀ, ਵਲੰਟੀਅਰ ਨਛੱਤਰ ਸਿੰਘ, ਗੋਰਾ ਸਿੰਘ, ਵਿੱਕੀ ਸਿੰਘ, ਅਮਰਜੀਤ ਸਿੰਘ ਅੰਬਾ, ਕੁਲਦੀਪ ਸਿੰਘ ਵਿੱਕੀ, ਰਾਜੂ ਸਿੰਘ, ਗੋਪੀ ਸਿੰਘ, ਹਰਸ਼ਦੀਪ ਸਿੰਘ ਸਣੇ ਵੱਡੀ ਗਿਣਤੀ ਵਿੱਚ ਭਦੌੜ ਵਾਸੀ ਹਾਜ਼ਰ ਸਨ।
Posted By SonyGoyal