ਪਹਿਲਗਾਮ ਹਮਲੇ ਤੋਂ ਬਾਅਦ ਭਾਰਤ ਸਰਕਾਰ ਦਾ ਗੁੱਸਾ ਸੱਤਵੇ ਆਸਮਾਨ ‘ਤੇ ਹੈ, ਜਿਸ ਕਾਰਨ ਭਾਰਤ ਨੇ ਹੁਣ ਪਾਕਿਸਤਾਨ ਵਿਰੁੱਧ ਕਈ ਵੱਡੇ ਐਕਸ਼ਨ ਲਏ ਹਨ। ਇਸ ਤਹਿਤ ਪਾਕਿਸਤਾਨ ਸਰਕਾਰ ਦਾ ਟਵਿੱਟਰ ਅਕਾਊਂਟ ਭਾਰਤ ਵਿਚ ਬਲਾਕ ਕਰ ਦਿੱਤਾ ਗਿਆ ਹੈ, ਇਹ ਕਾਰਵਾਈ ਭਾਰਤ ਦੇ ਆਈਟੀ ਮੰਤਰਾਲੇ ਦੇ ਨਿਰਦੇਸ਼ਾਂ ‘ਤੇ ਕੀਤੀ ਗਈ ਹੈ। ਹੁਣ ਭਾਰਤ ਸਰਕਾਰ ਦੇ ਨਿਰਦੇਸ਼ਾਂ ‘ਤੇ ਪਾਕਿਸਤਾਨ ਸਰਕਾਰ ਦੇ ਐਕਸ-ਅਕਾਊਂਟ ਨੂੰ ਬਲਾਕ ਕਰ ਦਿੱਤਾ ਗਿਆ ਹੈ।
ਜੇਕਰ X ‘ਤੇ ਪਾਕਿਸਤਾਨ ਸਰਕਾਰ ਦੇ ਟਵਿਟਰ ਖੋਲਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ, ਤਾਂ ਇਹ ਬਲਾਕ ਸ਼ੋਅ ਹੋਵੇਗਾ। ਕਿਸੇ ਵੀ ਦੇਸ਼ ਲਈ ਇਹ ਬਹੁਤ ਸ਼ਰਮਿੰਦਗੀ ਵਾਲੀ ਗੱਲ ਹੈ ਕਿ ਉਸ ਦਾ ਆਫੀਸ਼ੀਅਲ ਅਕਾਊਂਟ ਬੰਦ ਕਰ ਦਿੱਤਾ ਜਾਵੇ।
ਅੱਤਵਾਦੀ ਹਮਲੇ ਵਿਚ 27 ਲੋਕਾਂ ਦੀ ਹੋਈ ਮੌਤ
ਜ਼ਿਕਰਯੋਗ ਹੈ ਕਿ 22 ਅਪ੍ਰੈਲ ਨੂੰ ਪਹਿਲਗਾਮ ਅੱਤਵਾਦੀ ਹਮਲੇ ਵਿੱਚ 27 ਲੋਕਾਂ ਦੀ ਮੌਤ ਹੋ ਗਈ ਸੀ। ਜਿਸ ਵਿੱਚ ਵੱਖ-ਵੱਖ ਰਾਜਾਂ ਦੇ ਲੋਕ ਸ਼ਾਮਲ ਸਨ। ਇਹ 2019 ਵਿੱਚ ਪੁਲਵਾਮਾ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਵਿੱਚ ਸਭ ਤੋਂ ਵੱਡਾ ਅੱਤਵਾਦੀ ਹਮਲਾ ਹੈ। ਅੱਤਵਾਦੀਆਂ ਨੇ ਸੈਲਾਨੀਆਂ ‘ਤੇ ਗੋਲੀਬਾਰੀ ਕੀਤੀ, ਜਿਸ ਵਿੱਚ 2 ਵਿਦੇਸ਼ੀ ਸੈਲਾਨੀਆਂ ਸਮੇਤ 27 ਲੋਕ ਮਾਰੇ ਗਏ। ਰਾਜ ਸਰਕਾਰ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ ਵੀ ਕਰ ਰਹੀ ਹੈ। ਅੱਤਵਾਦੀ ਹਮਲੇ ਕਾਰਨ ਇਸ ਸਮੇਂ ਪੂਰੇ ਦੇਸ਼ ਵਿਚ ਰੋਸ ਹੈ।