ਸੋਨੀ ਗੋਇਲ ਬਰਨਾਲਾ

ਸੂਬੇ ਦੇ ਸਿੱਖਿਆ ਅਤੇ ਭਾਸ਼ਾਵਾਂ ਬਾਰੇ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਰਹਿਨੁਮਾਈ ਅਤੇ ਵਿਭਾਗ ਦੇ ਵਧੀਕ ਡਾਇਰੈਕਟਰ ਡਾ.ਵੀਰਪਾਲ ਕੌਰ ਦੀ ਅਗਵਾਈ ਹੇਠ ਭਾਸ਼ਾ ਵਿਭਾਗ ਵੱਲੋਂ ਸਕੂਲਾਂ ਅਤੇ ਕਾਲਜਾਂ ਦੇ ਵਿਦਿਆਰਥੀਆਂ ਨੂੰ ਸਾਹਿਤ ਅਤੇ ਪੁਸਤਕਾਂ ਨਾਲ ਜੋੜਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।ਇਹਨਾਂ ਹੀ ਉਪਰਾਲਿਆਂ ਤਹਿਤ ਭਾਸ਼ਾ ਵਿਭਾਗ ਵੱਲੋਂ ਸਕੂਲੀ ਵਿਦਿਆਰਥੀਆਂ ਦੇ ਸਾਹਿਤ ਸਿਰਜਣ ਅਤੇ ਕਵਿਤਾ ਗਾਇਨ ਮੁਕਾਬਲੇ ਕਰਵਾਏ ਗਏ।ਜ਼ਿਲ੍ਹਾ ਪੱਧਰੀ ਮੁਕਾਬਲਿਆਂ ਉਪਰੰਤ ਰਾਜ ਪੱਧਰ ‘ਤੇ ਹੋਏ ਚਾਰ ਵੰਨਗੀਆਂ ਦੇ ਮੁਕਾਬਲਿਆਂ ਵਿੱਚੋਂ ਦੋ ਵੰਨਗੀਆਂ ਦੇ ਮੁਕਾਬਲਿਆਂ ਵਿੱਚੋਂ ਜ਼ਿਲ੍ਹਾ ਬਰਨਾਲਾ ਦੇ ਸਰਕਾਰੀ ਸਕੂਲਾਂ ਦੀਆਂ ਵਿਦਿਆਰਥਣਾਂ ਨੇ ਪਹਿਲੀਆਂ ਪੁਜੀਸ਼ਨਾਂ ਪ੍ਰਾਪਤ ਕਰਕੇ ਸਕੂਲ ਅਤੇ ਮਾਪਿਆਂ ਦਾ ਨਾਮ ਰੌਸ਼ਨ ਕੀਤਾ।।
Posted By SonyGoyal