ਬਰਨਾਲਾ, 24 ਮਈ ਸੋਨੀ ਗੋਇਲ

ਸਿਹਤ ਵਿਭਾਗ ਵੱਲੋਂ ਹਰੇਕ ਸੁੱਕਰਵਾਰ ਖੁਸ਼ਕ ਦਿਨ ਮਨਾਉਣ ਲਈ ਕੀਤਾ ਜਾ ਰਿਹਾ ਜਾਗਰੂਕ ਸਿਵਲ ਸਰਜਨ ਬਰਨਾਲਾ

ਡੇਂਗੂ,ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਗਤੀਵਿਧੀਆਂ ਅਤੇ ਜਿਹੜੇ ਇਲਾਕਿਆਂ ‘ਚ ਡੇਂਗੂ ਮਲੇਰੀਆ ਦਾ ਲਾਰਵਾ ਮਿਲ ਰਿਹਾ ਹੈ, ਉਸ ਇਲਾਕੇ ਵਿੱਚ ਲਾਰਵੀਸਾਈਡ ਦਾ ਸਪਰੇਅ ਕੀਤਾ ਜਾ ਰਿਹਾ ਹੈ ਤਾਂ ਜੋ ਡੇਂਗੂ ਮਲੇਰੀਆ ਦੇ ਕੇਸ ਉਸ ਏਰੀਏ ‘ਚ ਨਾਂ ਆਉਣ ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ.ਹਰਿੰਦਰ ਸ਼ਰਮਾ ਵੱਲੋਂ ਕੀਤਾ ਗਿਆ।

ਪਾਣੀ ਖੁੱਲੇ ਪਏ ਬਰਤਨਾਂ ‘ਚ ਭਰ ਜਾਣ ਕਾਰਨ ਜਾਂ ਗਲੀਆਂ ਨਾਲੀਆਂ ‘ਚ ਖੜ ਜਾਣ ਕਾਰਨ ਡੇਂਗੂ,ਮਲੇਰੀਆ ਫੈਲਣ ਦਾ ਡਰ ਬਣਿਆ ਰਹਿੰਦਾ ਹੈ।

ਜ਼ਿਲ੍ਹਾ ਐਪੀਡਿਮਾਲੋਜਿਸਟ ਡਾ. ਮੁਨੀਸ ਕੁਮਾਰ ਨੇ ਦੱਸਿਆ ਕਿ ਡੇਂਗੂ ਏਡੀਜ ਅਜਿਪਟੀ ਨਾਮ ਦੇ ਮੱਛਰ ਦੇ ਕੱਟਣ ਨਾਲ ਹੁੰਦਾ ਹੈ, ਇਹ ਮੱਛਰ ਆਮ ਤੌਰ ‘ਤੇ ਦਿਨ ਵੇਲੇ ਕੱਟਦਾ ਹੈ।

ਡੇਂਗੂ,ਮਲੇਰੀਆ ਤੋਂ ਬਚਾਅ ਲਈ ਪਾਣੀ ਦੇ ਸੋਮਿਆਂ ਚੋਂ ਪਾਣੀ ਸੁਕਾ ਕੇ ਖਾਲੀ ਕਰਕੇ ਹਫਤੇ ਦੇ ਹਰੇਕ ਸ਼ੁੱਕਰਵਾਰ ਡਰਾਈ ਡੇ ( ਖੁਸ਼ਕ ਦਿਨ) ਮਨਾਇਆ ਜਾਵੇ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਗੁਰਮੇਲ ਸਿੰਘ ਢਿੱਲੋ, ਸੁਰਿੰਦਰ ਸਿੰਘ ਹੈਲਥ ਸੁਪਰਵਾਈਜ਼ਰ ਨੇ ਕਿਹਾ ਕਿ ਜੇਕਰ ਕਿਸੇ ਵਿਆਕਤੀ ਨੂੰ ਤੇਜ ਬੁਖਾਰ,ਮਾਸ ਪੇਸੀਆਂ ‘ਚ ਦਰਦ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ, ਸਰੀਰ ਤੇ ਲਾਲ ਰੰਗ ਦੇ ਧੱਫੜ, ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣਾ ਆਦਿ ਲੱਛਣ ਮਹਿਸੂਸ ਹੋਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਟੈਸਟ ਅਤੇ ਇਲਾਜ ਕਰਵਾਉਣਾ ਚਾਹੀਦਾ ਹੈ।

ਸਿਹਤ ਵਿਭਾਗ ਦੀਆਂ 67 ਟੀਮਾਂ ਵੱਲੋਂ ਜ਼ਿਲ੍ਹਾ ਬਰਨਾਲਾ ਦੇ ਪਿੰਡਾਂ ਅਤੇ ਸਹਿਰਾਂ ‘ਚ ਘਰਾਂ ਦਾ ਸਰਵੇਖਣ ਕਰਕੇ ਜਿੱਥੇ ਵੀ ਮੱਛਰ ਦਾ ਲਾਰਵਾ ਮਿਲਦਾ ਹੈ ਤਾਂ ਮੌਕੇ ਤੇ ਲਾਰਵੀਸਾੲਡ ਸਪਰੇਅ ਨਾਲ ਨਸ਼ਟ ਕਰ ਦਿੱਤਾ ਜਾਂਦਾ ਹੈ ਤਾਂ ਜੋ ਮੱਛਰ ਨੂੰ ਪੈਦਾ ਹੋਣ ਤੋਂ ਰੋਕਿਆ ਜਾ ਸਕੇ।

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਸਿਹਤ ਕਰਮਚਾਰੀਆਂ ਗਣੇਸ ਦੱਤ,ਮਨਪ੍ਰੀਤ ਸਰਮਾ,ਜਸਵਿੰਦਰ ਸਿੰਘ ਅਤੇ ਗੁਲਾਬ ਸਿੰਘ ਵੱਲੋਂ ਗਰੁੱਪ ਮੀਟਿੰਗਾਂ ਅਤੇ ਪੈਂਫਲੈਟ ਵੰਡ ਕੇ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

Posted By SonyGoyal

Leave a Reply

Your email address will not be published. Required fields are marked *