30 ਨਵੰਬਰ 2023 ਸ੍ਰੀਮਤੀ ਹਰਪ੍ਰੀਤ ਕੌਰ ਰੰਧਾਵਾ, ਮਾਨਯੋਗ ਜਿਲ੍ਹਾ ਅਤੇ ਸੇਸ਼ਨਜ ਕਮ ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਅੰਮ੍ਰਿਤਸਰ ਵੱਲੋ ਕੇਂਦਰੀ ਜੇਲ੍ਹ, ਅੰਮ੍ਰਿਤਸਰ ਦਾ ਦੌਰਾ ਕੀਤਾ ਗਿਆ।
ਇਸ ਦੋਰਾਨ ਸ੍ਰੀ ਰਸ਼ਪਾਲ ਸਿੰਘ ਅਤੇ ਸ਼੍ਰੀ ਅਮਿਤ ਮਲਹਨ, ਚੀਫ ਜੁਡੀਸ਼ਿਅਲ ਮੇਜੀਸਟਰੇਟ, ਅੰਮ੍ਰਿਤਸਰ ਵੀ ਨਾਲ ਸਨ।
ਇਸ ਦੇ ਨਾਲ ਹੀ ਕੇਂਦਰੀ ਜੇਲ ਦੇ ਵੱਖ ਵੱਖ ਬੇਰਕਾਂ, ਲੰਗਰ ਘਰ, ਹਸਪਤਾਲ ਆਦਿ ਦਾ ਨਿਰਖਣ ਕੀਤਾ ਗਿਆ। ਇਸ ਮੌਕੇ ਪਰ ਜੇਲ੍ਹ ਸੁਪਰਡੇਂਟ ਸ਼੍ਰੀ ਅਨੁਰਾਗ ਅਜਾਦ ਵੀ ਮੌਜੁਦ ਸਨ ਅਤੇ ਉਹਨਾਂ ਵੱਲੋਂ ਹਰ ਸੰਭਵ ਸਹਿਯੋਗ ਦਿਤਾ ਗਿਆ।
ਇਸ ਤੋਂ ਬਾਅਦ ਉਹਨਾਂ ਵੱਲੋਂ ਹਵਾਲਾਤੀਆਂ ਨਾਲ ਮੁਲਾਕਾਤ ਵੀ ਕੀਤੀ ਗਈ ਅਤੇ ਉਹਨਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਗਈਆਂ ਅਤੇ ਜੇਲ੍ਹ ਪ੍ਰਬੰਧਕਾ ਨੂੰ ਜਰੁਰੀ ਨਿਰਦੇਸ਼ ਜਾਰੀ ਕੀਤੇ ਗਏ।
ਇਸ ਦੇ ਨਾਲ ਹੀ ਉਹਨਾਂ ਹਵਾਲਾਤੀਆਂ ਜੋ ਕਿ ਛੋਟੇ ਕੇਸਾਂ ਵਿੱਚ ਜੇਲ ਅੰਦਰ ਬੰਦ ਹਨ ਅਤੇ ਕੇਸ ਕਾਫੀ ਸਮੇਂ ਤੋਂ ਲੰਭੀਤ ਪਏ ਹਨ, ਉਹਨਾਂ ਨੂੰ ਵੀ ਆਪਣੇ ਕੇਸ ਕੇਂਪ ਕੋਰਟ ਵਿੱਚ ਸੁਣਵਾਈ ਲਈ ਰਖਵਾਉਣ ਲਈ ਜਾਗਰੁਕ ਕੀਤਾ ਅਤੇ ਆਪਣੀਆਂ ਦਰਖਾਸਤਾ ਦੇਣ ਲਈ ਕਿਹਾ ਗਿਆ ਤਾਂ ਜੋ ਅਗਲੀ ਕੇਂਪ ਕੋਰਟ ਵਿੱਚ ਉਹਨਾਂ ਦੇ ਕੇਸ ਸੁਣੇ ਜਾ ਸਕਣ।
ਇਸ ਦੇ ਨਾਲ ਹੀ ਇਹ ਸੰਦੇਸ਼ ਦਿੱਤਾ ਗਿਆ ਕਿ ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਸਮੇਂ-ਸਮੇਂ ਸਿਰ ਲੋਕ ਅਦਾਲਤਾ ਦਾ ਆਯੋਜਨ ਵੀ ਕੀਤਾ ਜਾਂਦਾ ਹੈ।
ਲੋਕ ਅਦਾਲਤ ਵਿੱਚ ਦੋਵਾਂ ਧਿਰਾਂ ਦਾ ਰਾਜੀਨਾਮੇ ਤਹਿਤ ਫੈਸਲਾ ਕਰਵਾਇਆ ਜਾਂਦਾ ਹੈ।
ਲੋਕ ਅਦਾਲਤਾਂ ਰਾਹੀਂ ਸਸਤਾ ਤੇ ਛੇਤੀ ਇਨਸਾਫ ਮਿਲਦਾ ਹੈ।
ਲੋਕ ਅਦਾਲਤਾਂ ਦੇ ਫੈਸਲੇ ਦੀ ਕੋਈ ਅਪੀਲ ਨਹੀ ਹੁੰਦੀ। ਦੋਹਾਂ ਧਿਰਾਂ ਵਿੱਚ ਪਿਆਰ ਵੱਧਦਾ ਹੈ।
ਜਿਲ੍ਹਾ ਕਾਨੁੰਨੀ ਸੇਵਾਵਾਂ ਅਥਾਰਟੀ ਵੱਲੋਂ ਔਰਤਾਂ, ਬੱਚਿਆ, ਹਵਾਲਾਤੀਆਂ, ਕੈਦੀਆਂ ਅਤੇ ਹਰੇਕ ਉਹ ਵਿਅਕਤੀ ਜਿਸਦੀ ਸਲਾਨਾ ਆਮਦਨ 3 ਲੱਖ ਤੋਂ ਘੱਟ ਹੋਵੇ ਆਦਿ ਨੂੰ ਮੁਫਤ ਕਾਨੁੰਨੀ ਸੇਵਾਵਾਂ ਵੀ ਪ੍ਰਦਾਨ ਕੀਤੀਆ ਜਾਂਦੀਆ ਹਨ, ਜਿਵੇਂ ਅਦਾਲਤਾਂ ਵਿੱਚ ਵਕੀਲ ਦੀਆਂ ਮੁਫਤ ਸੇਵਾਵਾਂ, ਕਾਨੁੰਨੀ ਸਲਾਹ ਮਸ਼ਵਰਾ, ਅਦਾਲਤੀ ਖਰਚੇ ਦੀ ਅਦਾਇਗੀ ਆਦਿ। ਉਕਤ ਸੇਵਾਵਾਂ ਜਿਲ੍ਹਾ ਕਾਨੁੰਨੀ ਸੇਵਾਵਾਂ ਵੱਲੋਂ ਮੁਫ਼ਤ ਪ੍ਰਦਾਨ ਕੀਤੀਆਂ ਜਾਂਦੀਆਂ ਹਨ।
Posted By SonyGoyal