ਸੋਨੀ ਗੋਇਲ ਬਰਨਾਲਾ
ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਰਿਲਾਇੰਸ ਨਿਪੋਨ ਲਾਈਫ ਇੰਸ਼ੋਰੈਂਸ ਕੰਪਨੀ ਨਾਲ ਤਾਲਮੇਲ ਕਰਕੇ ਮਿਤੀ ਮਿਤੀ 15 ਨਵੰਬਰ 2023 ਦਿਨ ਬੁੱਧਵਾਰ ਨੂੰ ਸਵੇਰੇ 11:00 ਵਜੇ ਤੋਂ ਦੁਪਹਿਰ 01:00 ਵਜੇ ਤੱਕ (ਏਜੰਸੀ ਰਿਕਰੂਕਮੈਂਟ ਅਤੇ ਡਿਵਲਪਮੈਂਟ ਮੈਨੇਜਰ ਦੀ ਅਸਾਮੀ ( ਲੜਕੇ ,ਲੜਕੀਆਂ ਦੋਵਾਂ ਲਈ) ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ, ਦੂਸਰੀ ਮੰਜਿਲ, ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਬਰਨਾਲਾ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।
ਇਸ ਸਬੰਧੀ ਜ਼ਿਲ੍ਹਾ ਰੋਜਗਾਰ ਉਤਪਤੀ ਹੁਨਰ ਵਿਕਾਸ ਅਤੇ ਸਿਖਲਾਈ ਅਫ਼ਸਰ , ਬਰਨਾਲਾ ਨੇ ਦੱਸਿਆ ਕਿ ਉਪਰੋਕਤ ਅਸਾਮੀ ਲਈ ਯੋਗਤਾ ਘੱਟੋਂ ਘੱਟ ਗਰੈਜੂਏਟ, ਉਮਰ 25 ਸਾਲ ਜਾਂ ਵੱਧ ਹੋਣੀ ਚਾਹੀਦੀ ਹੈ।
ਇੰਟਰਵਿਊ ਦੌਰਾਨ ਪ੍ਰਾਰਥੀ ਕੋਲ ਰਜਿਊਮ ਅਤੇ ਇੰਟਰਵਿਊ ਦੌਰਾਨ ਫਾਰਮਲ ਡਰੈਸ ਵਿੱਚ ਹੋਣਾ ਲਾਜਮੀ ਹੈ। ਵਧੇਰੇ ਜਾਣਕਾਰੀ ਲਈ ਜ਼ਿਲ੍ਹਾ ਰੋਜਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਦੇ ਹੈਲਪਲਾਇਨ ਨੰਬਰ 94170-39072 ਤੇ ਸੰਪਰਕ ਕਰੋ।
Posted By SonyGoyal