ਬਰਨਾਲਾ, 31 ਅਗਸਤ ( ਸੋਨੀ ਗੋਇਲ )
ਡਿਪਟੀ ਕਮਿਸ਼ਨਰ ਵਲੋਂ ਅਧਿਕਾਰੀਆਂ ਨਾਲ ਮੀਟਿੰਗ, ਬਚਾਅ ਗਤੀਵਿਧੀਆਂ ਦਾ ਜਾਇਜ਼ਾ

ਮੀਂਹ ਦੌਰਾਨ ਫੀਲਡ ਵਿੱਚ ਡਟੀਆਂ ਟੀਮਾਂ; ਕਿਸੇ ਵੀ ਐਮਰਜੈਂਸੀ ‘ਤੇ ਕੰਟਰੋਲ ਰੂਮ ਨੰਬਰਾਂ ‘ਤੇ ਕੀਤਾ ਜਾਵੇ ਰਾਬਤਾ
ਪਿੰਡਾਂ ਵਿੱਚ ਸਰਪੰਚ, ਪਟਵਾਰੀ, ਪੰਚਾਇਤ ਸਕੱਤਰ ਅਤੇ ਸ਼ਹਿਰਾਂ ਵਿੱਚ ਈਓ, ਐੱਮ ਸੀ ਨਾਲ ਰਾਬਤਾ ਕਰ ਸਕਦੇ ਹਨ ਲੋੜਵੰਦ ਪਰਿਵਾਰ
ਸਿਹਤ ਵਿਭਾਗ ਦੀਆਂ ਟੀਮਾਂ ਵਲੋਂ ਸਿਹਤ ਸਰਵੇਖਣ ਜਾਰੀ
ਜ਼ਿਲ੍ਹਾ ਬਰਨਾਲਾ ਵਿੱਚ ਜੇਕਰ ਕੋਈ ਵੀ ਪਰਿਵਾਰ ਅਣਸੁਰੱਖਿਆ ਮਕਾਨ ਵਿੱਚ ਰਹਿ ਰਿਹਾ ਹੈ ਤਾਂ ਉਹ ਪਿੰਡਾਂ ਵਿਚ ਸਰਪੰਚ, ਪਟਵਾਰੀ, ਪੰਚਾਇਤ ਸਕੱਤਰ ਅਤੇ ਸ਼ਹਿਰਾਂ ਵਿੱਚ ਈਓ, ਐੱਮ ਸੀ ਨਾਲ ਰਾਬਤਾ ਕਰੇ ਤਾਂ ਜੋ ਓਨ੍ਹਾਂ ਨੂੰ ਸੁਰੱਖਿਅਤ ਥਾਵਾਂ ‘ਤੇ ਠਹਿਰਾਇਆ ਜਾ ਸਕੇ। ਇਸ ਬਾਰੇ ਜ਼ਿਲ੍ਹਾ ਵਾਸੀਆਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ।
ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਨੇ ਅੱਜ ਤਾਜ਼ਾ ਮੀਂਹ ਦੇ ਮੱਦੇਨਜ਼ਰ ਵੱਖ ਵੱਖ ਅਧਿਕਾਰੀਆਂ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਅਹਿਮ ਮੀਟਿੰਗ ਦੌਰਾਨ ਕੀਤਾ। ਇਸ ਮੌਕੇ ਵਿਭਾਗੀ ਅਧਿਕਾਰੀਆਂ ਨੇ ਦੱਸਿਆ ਕਿ ਸਾਰੀਆਂ ਸਬੰਧਤ ਟੀਮਾਂ ਪਿੰਡਾਂ ਅਤੇ ਸ਼ਹਿਰਾਂ ਵਿੱਚ ਸਰਗਰਮ ਹਨ ਅਤੇ ਜਿੱਥੇ ਜਿੱਥੇ ਲੋਕ ਅਣਸੁਰੱਖਿਆ ਇਮਾਰਤਾਂ/ ਕੱਚੇ ਘਰਾਂ ਵਿੱਚ ਰਹਿ ਰਹੇ ਹਨ, ਓਨ੍ਹਾਂ ਲਈ ਢੁਕਵੇਂ ਪ੍ਰਬੰਧ ਕਰਕੇ ਸ਼ਿਫਟ ਕੀਤਾ ਜਾ ਰਿਹਾ ਹੈ ਤਾਂ ਜੋ ਕੋਈ ਜਾਨੀ- ਮਾਲੀ ਨੁਕਸਾਨ ਨਾ ਹੋਵੇ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਸ਼ਹਿਰੀ ਖੇਤਰਾਂ ਵਿਚ ਪਾਣੀ ਖੜ੍ਹਨ, ਸੀਵਰੇਜ ਦੀ ਸਮੱਸਿਆ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਦਿੱਤੇ। ਓਨ੍ਹਾਂ ਡਰੇਨਾਂ ਵਿਚ ਪਾਣੀ ਦੇ ਪੱਧਰ ਦਾ ਵੀ ਜਾਇਜ਼ਾ ਲਿਆ ਅਤੇ ਤਾਜ਼ਾ ਮੀਂਹ ਕਰਕੇ ਲਸਾੜਾ ਡਰੇਨ ਵਿੱਚ ਪਾਣੀ ਦਾ ਪੱਧਰ ਵਧਣ ਦੀ ਸੰਭਾਵਨਾ ਦੇ ਮੱਦੇਨਜ਼ਰ ਨੇੜਲੇ ਪਿੰਡਾਂ ਵਿਚ ਅਨਾਊਂਸਮੈਂਟ ਕਰਵਾਉਣ ਦੇ ਨਿਰਦੇਸ਼ ਦਿੱਤੇ।
ਓਨ੍ਹਾਂ ਲੋਕ ਨਿਰਮਾਣ ਵਿਭਾਗ ਤੋਂ ਸੜਕਾਂ ਦੀ ਸਥਿਤੀ ਦੀ ਰਿਪੋਰਟ ਲਈ ਅਤੇ ਨੈਸ਼ਨਲ ਹਾਈਵੇਅ ਅਧਿਕਾਰੀਆਂ ਨੂੰ ਵੀ ਆਉਂਦੇ ਦਿਨੀਂ ਮੀਂਹ ਦੀ ਸੰਭਾਵਨਾ ਦੇ ਮੱਦੇਨਜ਼ਰ ਤਿਆਰੀ ਰੱਖਣ ਦੇ ਨਿਰਦੇਸ਼ ਦਿੱਤੇ।
ਓਨ੍ਹਾਂ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਜਿਹੜੇ ਪਿੰਡਾਂ – ਸ਼ਹਿਰੀ ਇਲਾਕਿਆਂ ਵਿਚ ਪਾਣੀ ਖੜ੍ਹਨ ਦੀ ਸਮੱਸਿਆ ਹੈ, ਓਥੇ ਪਹਿਲ ਦੇ ਆਧਾਰ ‘ਤੇ ਸਰਵੇਖਣ ਕਰਵਾਇਆ ਜਾਵੇ।

ਇਸ ਮੌਕੇ ਐੱਸ ਐੱਸ ਪੀ ਮੁਹੰਮਦ ਸਰਫ਼ਰਾਜ਼ ਆਲਮ, ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰਿਤਾ ਜੌਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਤਵੰਤ ਸਿੰਘ, ਐੱਸ ਡੀ ਐਮ ਮੈਡਮ ਸੋਨਮ, ਐੱਸ ਡੀ ਐਮ ਜੁਗਰਾਜ ਸਿੰਘ ਕਹਲੋਂ ਅਤੇ ਵਿਭਾਗ ਮੁਖੀ ਮੌਜੂਦ ਸਨ।
Posted By Gaganjot Goyal
Interesting take on responsible gaming! It’s great to see platforms like jljlph download focusing on transparent mechanics – a smooth onboarding process like they offer really builds trust, too. Definitely a player-first approach!
Responsible gaming is so important! Seeing platforms like Swerte99 prioritize security & a smooth login process is great. Considering a structured approach, like their onboarding, can help. Check out the swerte99 app download for a curated experience! ✨