ਡਿਪਟੀ ਕਮਿਸ਼ਨਰ ਨੇ ਲੋਕ ਮਸਲੇ ਮੌਕੇ ‘ਤੇ ਕੀਤੇ ਹੱਲ
4 ਪਿੰਡਾਂ ਦੇ ਵਾਸੀਆਂ ਲਈ ਲੱਗੇ ਕੈਂਪ ਵਿੱਚ ਫੌਰੀ ਮੁਹਈਆ ਕਰਵਾਇਆ ਸੇਵਾਵਾਂ ਦਾ ਲਾਭ
ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੇ ਜ਼ਿਲ੍ਹਾ ਪ੍ਰਸ਼ਾਸਨ ਦਾ ਕੀਤਾ ਧੰਨਵਾਦ
ਬਰਨਾਲਾ, 5 ਜੁਲਾਈ (ਮਨਿੰਦਰ ਸਿੰਘ) ਪੰਜਾਬ ਸਰਕਾਰ ਵੱਲੋਂ ਆਮ ਲੋਕਾਂ ਦੀ ਖੱਜਲ-ਖੁਆਰੀ ਘਟਾਉਣ ਅਤੇ ਉਨ੍ਹਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਲਈ ‘ਸਰਕਾਰ ਤੁਹਾਡੇ ਦੁਆਰ’ ਲੜੀ ਤਹਿਤ ਸਟੋਰਾ ਪੱਤੀ ਧਰਮਸ਼ਾਲਾ ਪਿੰਡ ਸੇਖਾ ਵਿਖੇ ਕੈਂਪ ਲਾਇਆ ਗਿਆ। ਇਸ ਕੈਂਪ ਵਿੱਚ ਪਿੰਡ ਸੇਖਾ ਤੋਂ ਇਲਾਵਾ ਪਿੰਡ ਕੱਟੂ, ਉੱਪਲੀ ਤੇ ਬਰਨਾਲਾ ਦਿਹਾਤੀ ਦੇ ਵਾਸੀ ਵੀ ਪੁੱਜੇ ਜਿਨ੍ਹਾਂ ਨੇ ਕੈਂਪ ਦਾ ਲਾਭ ਲਿਆ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ ਨੇ ਕੈਂਪ ਵਿੱਚ ਪੁੱਜ ਕੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਮੌਕੇ ‘ਤੇ ਹੀ ਹੱਲ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਦੇਣ ਅਤੇ ਉਨ੍ਹਾਂ ਦੀ ਖੱਜਲ-ਖੁਆਰੀ ਘਟਾਉਣ ਲਈ ਇਹ ਕੈਂਪ ਲਾਏ ਜਾ ਰਹੇ ਹਨ ਅਤੇ ਆਉਂਦੇ ਦਿਨੀਂ ਵੀ ਵੱਖ ਵੱਖ ਪਿੰਡਾਂ ਵਿੱਚ ਇਹ ਕੈਂਪ ਲਾਏ ਜਾਣਗੇ।
ਇਸ ਮੌਕੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਸ਼ਲਾਘਾ ਕਰਦੇ ਹੋਏ ਸੇਖਾ ਵਾਸੀ ਗੁਰਮੇਲ ਸਿੰਘ ਨੇ ਕਿਹਾ ਕਿ ਇਹ ਪੰਜਾਬ ਸਰਕਾਰ ਦਾ ਬਹੁਤ ਵਧੀਆ ਉਪਰਾਲਾ ਹੈ, ਲੋਕਾਂ ਨੂੰ ਦਫ਼ਤਰਾਂ ਦੇ ਚੱਕਰ ਨਹੀਂ ਕੱਟਣੇ ਪੈ ਰਹੇ। ਕੈਂਪ ਵਿੱਚ ਪੁੱਜੇ ਨਿਰਭੈ ਸਿੰਘ ਨੇ ਦੱਸਿਆ ਕਿ ਉਸ ਨੇ ਕਿਰਤ ਵਿਭਾਗ ਦੀਆਂ ਸਕੀਮਾਂ ਲਈ ਕਾਪੀ ਅਪਲਾਈ ਕੀਤੀ ਸੀ ਤੇ ਅੱਜ ਕੈਂਪ ਵਿੱਚ ਹੀ ਉਸਨੂੰ ਇਹ ਕਾਪੀ ਦੇ ਦਿੱਤੀ ਗਈ। ਜਗਸੀਰ ਸਿੰਘ ਵਾਸੀ ਸੇਖਾ ਨੇ ਦੱਸਿਆ ਕਿ ਉਹ ਆਪਣੇ ਪਿਤਾ ਦੇ ਜਾਤੀ ਸਰਟੀਫਿਕੇਟ ਬਾਬਤ ਏਥੇ ਪਿਤਾ ਨਾਲ ਆਇਆ ਸੀ। ਉਨ੍ਹਾਂ ਨੇ ਮੌਕੇ ‘ਤੇ ਹੀ ਸਰਟੀਫਿਕੇਟ ਅਪਲਾਈ ਕੀਤਾ ਅਤੇ ਉਨ੍ਹਾਂ ਨੂੰ ਕੈਂਪ ਵਿੱਚ ਹੀ ਇਹ ਸਰਟੀਫਿਕੇਟ ਮਿਲ ਗਿਆ, ਉਨ੍ਹਾਂ ਕੈਂਪ ਲਾਉਣ ਦੇ ਸਰਕਾਰ ਦੇ ਉੱਦਮ ਦਾ ਉਪਰਾਲਾ ਕੀਤਾ।
ਇਸ ਮੌਕੇ ਉੱਪ ਮੰਡਲ ਮੈਜਿਸਟਰੇਟ ਬਰਨਾਲਾ ਸ੍ਰੀ ਵਰਿੰਦਰ ਸਿੰਘ, ਬੀ ਡੀ ਪੀ ਓ ਜਸਵਿੰਦਰ ਸਿੰਘ ਤੇ ਹੋਰ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ/ਕਰਮਚਾਰੀ ਹਾਜ਼ਰ ਸਨ।