ਬੁਢਲਾਡਾ 0 4 ਅਪ੍ਰੈਲ , ਜਗਤਾਰ ਸਿੰਘ ਹਾਕਮ ਵਾਲਾ
ਜਥੇਬੰਦੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਨਹੀਂ ਸਬੰਧ ।
ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਪੰਜਾਬ ਰਜਿ. 295 ਜ਼ਿਲ੍ਹਾ ਮਾਨਸਾ ਦੇ ਬਲਾਕ ਬੁਢਲਾਡਾ ਦੀ ਵਿਸ਼ੇਸ਼ ਮੀਟਿੰਗ ਬਲਾਕ ਪ੍ਰਧਾਨ ਗੁਰਜੀਤ ਸਿੰਘ ਬਰੇ ਦੀ ਪ੍ਰਧਾਨਗੀ ਹੇਠ ਕਾਲੀ ਮਾਤਾ ਦੇ ਮੰਦਰ ਵਿਖੇ ਹੋਈ, ਜਿਸ ਵਿੱਚ ਸੂਬਾ ਪ੍ਰਧਾਨ ਧੰਨਾ ਮੱਲ ਗੋਇਲ, ਸੂਬਾ ਕਮੇਟੀ ਮੈਂਬਰ ਤਾਰਾ ਚੰਦ ਭਾਵਾ , ਜ਼ਿਲਾ ਚੇਅਰਮੈਨ ਰਘਵੀਰ ਚੰਦ ਸ਼ਰਮਾ, ਕੈਸ਼ੀਅਰ ਅਮਰੀਕ ਸਿੰਘ ਮਾਖਾ ਵਿਸ਼ੇਸ਼ ਤੌਰ ਤੇ ਪਹੁੰਚੇ।
ਬਲਾਕ ਆਗੂਆਂ ਵੱਲੋਂ ਮੀਟਿੰਗ ਵਿੱਚ ਵਿਸ਼ੇਸ਼ ਤੌਰ ਤੇ ਪਹੁੰਚੇ ਆਗੂਆਂ ਅਤੇ ਹਾਜ਼ਰੀਨ ਦਾ ਸਵਾਗਤ ਕੀਤਾ ਗਿਆ ਅਤੇ ਮੀਟਿੰਗ ਦੀ ਸ਼ੁਰੂਆਤ ਕੀਤੀ ਗਈ।
ਸੂਬਾ ਪ੍ਰਧਾਨ ਧੰਨਾ ਮੱਲ ਗੋਇਲ , ਕਮੇਟੀ ਮੈਂਬਰ ਤਾਰਾ ਚੰਦ ਭਾਵਾ , ਜ਼ਿਲ੍ਹਾ ਚੇਅਰਮੈਨ ਰਘਵੀਰ ਚੰਦ ਸ਼ਰਮਾ ਅਤੇ ਕੈਸ਼ੀਅਰ ਅਮਰੀਕ ਸਿੰਘ ਵੱਲੋਂ ਸੰਬੋਧਨ ਕਰਦਿਆਂ ਜਥੇਬੰਦਕ ਚੇਤਨਾ ਵਿਸੇ਼ ‘ਤੇ ਸਾਥੀਆਂ ਨੂੰ ਚੇਤਨ ਕਰਦਿਆਂ ਕਿਹਾ ਕਿ ਸਾਫ਼ ਸੁਥਰੀ ਪ੍ਰੈਕਟਿਸ ਕਰਨ ਦੇ ਨਾਲ ਨਾਲ ਆਪਣੇ ਕਿੱਤੇ ਦੀ ਰਾਖੀ ਲਈ ਜਥੇਬੰਦੀ ਵੱਲੋਂ ਉਲੀਕੇ ਕਾਰਜਾਂ ਨੂੰ ਤਨਦੇਹੀ ਨਾਲ ਨੇਪਰੇ ਚਾੜ੍ਹਨ ਲਈ ਹਮੇਸ਼ਾ ਤੱਤਪਰ ਰਹਿਣਾ ਚਾਹੀਦਾ ਹੈ ।
ਭਰਾਤਰੀ ਜਥੇਬੰਦੀਆਂ ਦੇ ਸਾਂਝੇ ਸੰਘਰਸ਼ਾਂ ਵਿੱਚ ਵਧ ਚੜ੍ਹ ਕੇ ਹਿੱਸਾ ਪਾਉਣਾ ਚਾਹੀਦਾ ਹੈ ।
ਤਾਂ ਜੋ ਅਜੋਕੇ ਸਮੇਂ ਦੀ ਲੋੜ ਭਰਾਤਰੀ ਸਾਂਝ ਨੂੰ ਹੋਰ ਪਕੇਰਾ ਕੀਤਾ ਜਾਵੇ। ਪਿਛਲੇ ਦਿਨੀਂ ਕੁਝ ਗਲਤੀਆਂ ਫ਼ਹਿਮੀਆਂ ਕਾਰਨ ਜਥੇਬੰਦੀ ਤੋਂ ਲਾਂਭੇ ਹੋਏ ਸਾਥੀ ਅਮ੍ਰਿਤ ਪਾਲ ਅੰਬੀ ਅਤੇ ਗੁਰਲਾਲ ਸਿੰਘ ਬੁਢਲਾਡਾ ਸਾਥੀਆਂ ਸਮੇਤ ਬੀਤੇ ਸਮੇਂ ਹੋਈ ਭੁੱਲ ਦਾ ਅਹਿਸਾਸ ਕਰਦਿਆਂ ਮੁੜ ਜਥੇਬੰਦੀ ਵਿੱਚ ਸ਼ਾਮਿਲ ਹੋਏ।ਜਥੇਬੰਦੀ ਦੀ ਚੜਦੀ ਕਲ੍ਹਾ ਲਈ ਤਨਦੇਹੀ ਨਾਲ ਕੰਮ ਕਰਨ ਦੀ ਇੱਛਾ ਨਾਲ ਸ਼ਾਮਲ ਹੋਏ ਇਹਨਾਂ ਸਾਥੀਆਂ ਦਾ ਸਮੂਹ ਆਗੂਆਂ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।
ਆਗੂਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੀ ਜਥੇਬੰਦੀ ਦਾ ਕਿਸੇ ਵੀ ਰਾਜਨੀਤਿਕ ਪਾਰਟੀ ਨਾਲ ਕੋਈ ਸਬੰਧ ਨਹੀਂ ਅਤੇ ਨਾ ਹੀ ਸਾਡਾ ਕੋਈ ਆਗੂ ਕਿਸੇ ਰਾਜਨੀਤਕ ਪਾਰਟੀ ਵਿੱਚ ਸ਼ਾਮਲ ਹੋਇਆ ਹੈ।
ਮੀਟਿੰਗ ਵਿੱਚ ਪਹੁੰਚੇ ਸਮੂਹ ਸਾਥੀਆਂ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਮੌਜੂਦਾ ਸਮਾਂ ਜਥੇਬੰਦੀ ਦੀ ਮੈਂਬਰਸ਼ਿਪ ਵਧਾਉਣ ਲਈ ਯੋਗ ਉਪਰਾਲੇ ਕਰਨ ਅਤੇ ਸੂਬਾ ਕਮੇਟੀ ਵੱਲੋਂ ਉਲੀਕੇ ਕਾਰਜਾਂ ਨੂੰ ਪਹਿਲ ਦੇ ਆਧਾਰ ਤੇ ਨੇਪਰੇ ਚਾੜ੍ਹਨ ਦਾ ਹੈ।
ਸੀਨੀਅਰ ਆਗੂ ਟੀਮ ਦਾ ਸਤਿਕਾਰ ਕਰਨ ਦੇ ਨਾਲ ਹੀ ਆਪਸੀ ਭਾਈਚਾਰਕ ਸਾਂਝ ਨੂੰ ਸੂਝਬੂਝ ਨਾਲ ਹੋਰ ਮਜ਼ਬੂਤ ਕਰਨਾ ਚਾਹੀਦਾ ਹੈ।
ਵਿਧਾਨ ਸਭਾ ਵਿੱਚ ਪਿਛਲੇ ਸੈਸ਼ਨ ਦੌਰਾਨ ਅਣਰਜਿਸਟਰਡ ਮੈਡੀਕਲ ਪੈ੍ਕਟੀਸ਼ਨਰਾਂ ਨੂੰ ਟ੍ਰੇਨਿੰਗ ਦੇ ਕੇ ਮਾਨਤਾ ਦੇਣ ਦੀ ਮੰਗ ਚਾਰ ਮਾਨਯੋਗ ਵਿਧਾਇਕ ਸਹਿਬਾਨ ਉਠਾ ਚੁੱਕੇ ਹਨ ਪ੍ਰੰਤੂ ਸਰਕਾਰ ਦੀ ਬੇਧਿਆਨੀ ਦੀ ਨਿਖੇਧੀ ਕਰਦਿਆਂ ਪੰਜਾਬ ਸਰਕਾਰ ਤੋਂ ਚੋਣਾਂ ਸਮੇਂ ਕੀਤਾ ਵਾਅਦਾ ਪੂਰਾ ਕਰਨ ਦੀ ਪੁਰਜ਼ੋਰ ਮੰਗ ਕੀਤੀ।
ਇਸ ਸਮੇਂ ਬਲਾਕ ਸਕੱਤਰ ਬੂਟਾ ਸਿੰਘ ਸਸਪਾਲੀ, ਕੈਸ਼ੀਅਰ ਨਾਇਬ ਸਿੰਘ ਆਹਮਦਪੁਰ, ਚੇਅਰਮੈਨ ਰਮਜ਼ਾਨ ਖਾਨ , ਵਾਇਸ ਪ੍ਰਧਾਨ ਲੱਖਾ ਸਿੰਘ , ਪ੍ਰੇਮ ਸਾਗਰ, ਪ੍ਰਕਾਸ਼ ਸਿੰਘ ਆਦਿ ਆਗੂ ਸਾਥੀਆਂ ਨੇ ਮੀਟਿੰਗ ਵਿੱਚ ਪਹੁੰਚੇ ਆਗੂਆਂ ਸਮੇਤ ਵੱਡੀ ਗਿਣਤੀ ਵਿੱਚ ਪਹੁੰਚੇ ਸਾਥੀਆਂ ਦਾ ਧੰਨਵਾਦ ਕਰਦਿਆਂ ਆਉਣ ਵਾਲੇ ਸਮੇਂ ਵਿੱਚ ਜਥੇਬੰਦੀ ਨੂੰ ਬੁਲੰਦੀਆਂ ਤੇ ਪਹੁੰਚਾਉਣ ਲਈ ਹੋਰ ਵੀ ਤਨਦੇਹੀ ਨਾਲ ਕਾਰਜ ਕਰਨ ਦਾ ਭਰੋਸਾ ਦਵਾਇਆ।
Posted By SonyGoyal