ਨੀਤੀਸ਼ ਜਿੰਦਲ, ਬਰਨਾਲਾ
14 ਨਵੰਬਰ ਬੀਤੀ ਰਾਤ ਸਥਾਨਕ ਬੀਬੀ ਪ੍ਰਧਾਨ ਕੌਰ ਗੁਰਦੁਆਰਾ ਨੇੜੇ ਇੱਕ ਦਰਦਨਾਕ ਹਾਦਸਾ ਦੀ ਖਬਰ ਸਾਹਮਣੇ ਆਈ ਹੈ। ਵਧੇਰੇ ਜਾਣਕਾਰੀ ਦਿੰਦੇ ਚੌਂਕੀ ਇੰਚਾਰਜ ਬਸ ਸਟੈਂਡ ਬਰਨਾਲਾ ਚਰਨਜੀਤ ਸਿੰਘ ਨੇ ਦੱਸਿਆ ਕਿ ਇੱਕ ਮੋਟਰਸਾਈਕਲ ਤੇ ਦੋ ਵਿਅਕਤੀ ਸਵਾਰ ਹੋ ਕੇ ਜਾ ਰਹੇ ਸਨ ਕਿ ਜਿਨਾਂ ਦੀ ਇੱਕ ਬੱਸ ਨਾਲ ਟੱਕਰ ਹੋ ਗਈ। ਜਿਵੇਂ ਹੀ ਪੁਲਿਸ ਦੇ ਕੋਲ ਉਹਨਾਂ ਦੀ ਸੂਚਨਾ ਪਹੁੰਚੀ ਤਾਂ ਮੌਕੇ ਤੇ ਪੁਲਿਸ ਨੇ ਪਹੁੰਚ ਕੇ ਦੇਖਿਆ ਕਿ ਸਵਾਰ ਗੰਭੀਰ ਜਖਮੀ ਸਨ। ਜਿਨਾਂ ਨੂੰ ਬਰਨਾਲਾ ਦੇ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। ਗੰਭੀਰ ਸੱਟਾਂ ਲੱਗਣ ਤੋਂ ਬਾਅਦ ਸੁਰਿੰਦਰ ਸਿੰਘ ਪੁੱਤਰ ਜਸਮੇਲ ਸਿੰਘ ਉਮਰ ਕਰੀਬ 20 ਸਾਲ ਵਾਸੀ ਭਦੌੜ, ਪ੍ਰਿਤਪਾਲ ਸਿੰਘ ਪੁੱਤਰ ਜਗਸੀਰ ਸਿੰਘ ਨੈਣੇਵਾਲ ਮਹੱਲਾ ਭਦੌੜ ਦੀ ਹਸਪਤਾਲ ਲਿਜਾਣ ਤੋਂ ਬਾਅਦ ਮੌਤ ਹੋ ਗਈ। ਚਮਕੀਨਚਾਰ ਦੇ ਚਰਨਜੀਤ ਸਿੰਘ ਨੇ ਦੱਸਿਆ ਕਿ ਨਿੱਜੀ ਬੱਸ ਦੇ ਡਰਾਈਵਰ ਵੱਲੋਂ ਤੇਜ਼ ਰਫਤਾਰ ਨਾਲ ਜਦੋਂ ਓਵਰਟੇਕ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਹਨਾਂ ਮੋਟਰਸਾਈਕਲ ਸਵਾਰਾਂ ਚ ਬੱਸ ਜਾ ਟਕਰਾਈ ਜਿਸ ਕਰਕੇ ਇਹਨਾਂ ਦੋ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਵੱਲੋਂ ਪੋਸਟਮਾਰਟਮ ਕਰਾਉਣ ਤੋਂ ਬਾਅਦ ਮ੍ਰਿਤਕ ਦੇ ਪਰਿਵਾਰ ਦੇ ਹਵਾਲੇ ਕਰ ਦਿੱਤੀ ਜਾਵੇਗੀ ਅਤੇ ਬੱਸ ਡਰਾਈਵਰ ਗੁਰਪ੍ਰੀਤ ਸਿੰਘ ਫਰਾਟਾ ਤੇ ਬਣਦੀ ਕਾਰਵਾਈ ਕੀਤੀ ਜਾਵੇਗੀ।