ਬਰਨਾਲਾ, 5 ਮਾਰਚ ( ਸੋਨੀ ਗੋਇਲ )

ਪੰਜਾਬ ਸਰਕਾਰ ਵਲੋਂ ਵਿੱਢੀ ਮੁਹਿੰਮ ਵਿੱਚ ਪ੍ਰਸ਼ਾਸਨ ਦਾ ਸਾਥ ਦੇਣ ਬਰਨਾਲਾ ਵਾਸੀ: ਗੁਰਬੀਰ ਸਿੰਘ ਕੋਹਲੀ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਨਸ਼ਿਆਂ ਦੇ ਖਾਤਮੇ ਲਈ ਵਿੱਢੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਐੱਸ ਡੀ ਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ ਵਲੋਂ ਸਿਵਲ ਹਸਪਤਾਲ ਬਰਨਾਲਾ ਵਿੱਚ ਬਣੇ ਨਸ਼ਾ ਛੁਡਾਊ ਕੇਂਦਰ, ਮੁੜ ਵਸੇਬਾ ਕੇਂਦਰ ਸੋਹਲ ਪੱਤੀ ਅਤੇ ਓਟ ਕਲੀਨਿਕ ਪ੍ਰੇਮ ਨਗਰ ਦਾ ਦੌਰਾ ਕੀਤਾ ਗਿਆ।

ਇਸ ਮੌਕੇ ਐੱਸ ਡੀ ਐਮ ਬਰਨਾਲਾ ਸ. ਗੁਰਬੀਰ ਸਿੰਘ ਕੋਹਲੀ ਨੇ ਪਹਿਲਾਂ ਸਿਵਲ ਹਸਪਤਾਲ ਵਿਚ ਬਣੇ ਨਸ਼ਾ ਛੁਡਾਊ ਕੇਂਦਰ ਦਾ ਦੌਰਾ ਕੀਤਾ ਅਤੇ ਸਹੂਲਤਾਂ ਦਾ ਜਾਇਜ਼ਾ ਲਿਆ।

ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਗਈ ਹੈ ਜਿਸ ਦਾ ਉਦੇਸ਼ ਨਸ਼ਾ ਕਰਨ ਵਾਲਿਆਂ ਨੂੰ ਨਸ਼ਾ ਮੁਕਤ ਕਰਨਾ ਹੈ, ਇਸ ਵਾਸਤੇ ਨਸ਼ਾ ਛੁਡਾਊ ਕੇਂਦਰ ਵਿਚ ਸਹੂਲਤਾਂ ਦਾ ਪੁਖਤਾ ਹੋਣਾ ਯਕੀਨੀ ਬਣਾਇਆ ਜਾ ਰਿਹਾ ਹੈ।

ਇਸ ਮਗਰੋਂ ਉਨ੍ਹਾਂ ਅਰਬਨ ਪ੍ਰਾਇਮਰੀ ਹੈਲਥ ਸੈਂਟਰ ਪ੍ਰੇਮ ਨਗਰ ਵਿੱਚ ਬਣੇ ਓਟ ਕਲੀਨਿਕ ਦਾ ਦੌਰਾ ਵੀ ਕੀਤਾ ਜਿੱਥੇ ਸਹੂਲਤਾਂ ਦਾ ਜਾਇਜ਼ਾ ਲਿਆ।

ਇਸ ਮਗਰੋਂ ਉਨ੍ਹਾਂ ਮੁੜ ਵਸੇਬਾ ਕੇਂਦਰ ਸੋਹਲ ਪੱਤੀ ਦਾ ਦੌਰਾ ਕੀਤਾ।

ਉਨ੍ਹਾਂ ਓਥੇ ਸਫ਼ਾਈ ਅਤੇ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਨਰੇਗਾ ਰਾਹੀਂ ਘਾਹ – ਬੂਟੀ ਆਦਿ ਸਾਫ਼ ਕਰਾਉਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਕਿਹਾ ਕਿ ਨਸ਼ਾ ਛੱਡਣ ਵਾਲੇ ਵਿਅਕਤੀਆਂ ਨੂੰ ਸਮਾਜ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਵਿਆਪਕ ਉਪਰਾਲੇ ਕੀਤੇ ਜਾਣਗੇ ਅਤੇ ਉਨ੍ਹਾਂ ਦੀ ਕਿੱਤਾ ਮੁਖੀ ਸਿਖਲਾਈ ਉੱਤੇ ਵੀ ਜ਼ੋਰ ਦਿੱਤਾ ਜਾਵੇਗਾ।

ਇਸ ਮੌਕੇ ਸੀਨੀਅਰ ਮੈਡੀਕਲ ਅਫ਼ਸਰ ਡਾਕਟਰ ਤਪਿੰਦਰਜੋਤ ਕੌਸ਼ਲ ਅਤੇ ਸਿਹਤ ਵਿਭਾਗ ਦਾ ਹੋਰ ਸਟਾਫ਼ ਹਾਜ਼ਰ ਸੀ।

Posted By SonyGoyal

109 thought on “ਯੁੱਧ ਨਸ਼ਿਆਂ ਵਿਰੁੱਧ ਤਹਿਤ ਐੱਸਡੀਐਮ ਬਰਨਾਲਾ ਵਲੋਂ ਨਸ਼ਾ ਛੁਡਾਊ ਕੇਂਦਰ ਅਤੇ ਮੁੜ ਵਸੇਬਾ ਕੇਂਦਰ ਦਾ ਦੌਰਾ”

Leave a Reply

Your email address will not be published. Required fields are marked *