ਬਰਨਾਲਾ, 16 ਅਪ੍ਰੈਲ ( ਸੋਨੀ ਗੋਇਲ )
ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਪਿੰਡਾਂ ਅਤੇ ਸ਼ਹਿਰਾਂ ਵਿੱਚ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਇਸ ਮੁਹਿੰਮ ਨੂੰ ਜਾਰੀ ਰੱਖਦੇ ਹੋਏ ਸਖੀ: ਵਨ ਸਟਾਪ ਸੈਂਟਰ ਬਰਨਾਲਾ ਵੱਲੋਂ ਐਸ.ਡੀ.ਕਾਲਜ ਆਫ਼ ਐਜੂਕੇਸਨ ਬਰਨਾਲਾ ਵਿਖੇ ਨਸ਼ਿਆਂ ਵਿਰੁੱਧ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਕੈਂਪ ਦੌਰਾਨ ਸੈਂਟਰ ਇੰਚਾਰਜ ਮੈਡਮ ਜਯੋਤੀ ਵੰਸ਼ ਦੀ ਅਗਵਾਈ ਹੇਠ ਮੈਡਮ ਨੀਲਮ ਰਾਣੀ ਦੁਆਰਾ ਵਿਦਿਆਰਥੀਆਂ ਨੂੰ ਨਸ਼ਿਆਂ ਵਿਰੁੱਧ ਜਾਗਰੂਕ ਕੀਤਾ ਗਿਆ।
ਉਹਨਾਂ ਵੱਲੋਂ ਨਸ਼ਿਆਂ ਤੋਂ ਹੋਣ ਵਾਲੇ ਨੁਕਸਾਨ ਬਾਰੇ ਦੱਸਦੇ ਹੋਏ ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਚੰਗੀ ਜੀਵਨਸ਼ੈਲੀ ਅਪਣਾਉਣ ਅਤੇ ਪੰਜਾਬੀ ਸੱਭਿਆਚਾਰ ਨਾਲ ਜੁੜਨ ਦਾ ਸੱਦਾ ਦਿੱਤਾ ਗਿਆ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸਰਕਾਰ ਨਸ਼ਿਆਂ ਦੇ ਖਾਤਮੇ ਲਈ ਪੂਰੀ ਸ਼ਿੱਦਤ ਨਾਲ ਕੰਮ ਕਰ ਰਹੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਵੀ ਨਸ਼ਿਆਂ ਦੇ ਖਾਤਮੇ ਲਈ ਮਿਲ ਕੇ ਕੰਮ ਕਰਨਾ ਚਾਹੀਦਾ ਹੈ ਤਾਂ ਕਿ ਦੇਸ਼ ਅਤੇ ਸੂਬੇ ਦਾ ਭਵਿੱਖ ਸੁਰੱਖਿਅਤ ਰਹੇ।
Posted By SonyGoyal