ਵੱਡੀ ਗਿਣਤੀ ਵਿਚ ਪੁਲਿਸ ਰਹੀ ਤਾਇਨਾਤ
ਹੰਡਿਆਇਆ, 04 ਅਪ੍ਰੈਲ
( ਸੋਨੀ ਗੋਇਲ )
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸ਼ੁਰੂ ਕੀਤੀ ਨਸ਼ਾ ਵਿਰੋਧੀ ਮੁਹਿੰਮ 'ਯੁੱਧ ਨਸ਼ਿਆਂ ਵਿਰੁੱਧ' ਅਧੀਨ ਨਗਰ ਪੰਚਾਇਤ ਹੰਡਿਆਇਆ ਨੇ ਬਰਨਾਲਾ ਪੁਲਿਸ ਦੇ ਸਹਿਯੋਗ ਨਾਲ ਅੱਜ ਕਿਲ੍ਹਾ ਪੱਤੀ ਵਿਚ ਨਾਜਾਇਜ਼ ਤੌਰ 'ਤੇ ਉਸਾਰੇ ਗਏ ਢਾਂਚੇ ਨੂੰ ਢਾਹਿਆ ਹੈ।

ਸੀਨੀਅਰ ਪੁਲਿਸ ਕਪਤਾਨ (ਐੱਸ ਐੱਸ ਪੀ) ਬਰਨਾਲਾ ਮੁਹੰਮਦ ਸਰਫਰਾਜ਼ ਆਲਮ ਨੇ ਦੱਸਿਆ ਕਿ ਅੱਜ ਵਾਰਡ ਨੰਬਰ 4, ਕਿਲ੍ਹਾ ਪੱਤੀ ਹੰਡਿਆਇਆ ਵਿੱਚ ਇਕ ਨਾਜਾਇਜ਼ ਢਾਂਚੇ ਨੂੰ ਢਾਹਿਆ ਗਿਆ ਹੈ ਜਿਸ ਦਾ ਮਾਲਕ ਮੋਹਨੀ ਸਿੰਘ ਪੁੱਤਰ ਬਿੱਲੂ ਸਿੰਘ ਹੈ ਜਿਸ ਖਿਲਾਫ਼ ਐਨਡੀਪੀਐਸ ਅਤੇ ਹੋਰ ਵੱਖ ਵੱਖ ਧਾਰਾਵਾਂ ਤਹਿਤ ਕਰੀਬ 10 ਕੇਸ ਦਰਜ ਹਨ।
ਉਨ੍ਹਾਂ ਕਿਹਾ ਕਿ ਨਗਰ ਪੰਚਾਇਤ ਹੰਡਿਆਇਆ ਵਲੋਂ ਇਹ ਨਾਜਾਇਜ਼ ਢਾਂਚਾ ਹਟਾਉਣ ਲਈ ਪੁਲਿਸ ਮਦਦ ਮੰਗੀ ਗਈ ਸੀ।
ਐੱਸ ਐੱਸ ਪੀ ਬਰਨਾਲਾ ਨੇ ਕਿਹਾ ਕਿ ਅਮਨ-ਕਾਨੂੰਨ ਦੀ ਸਥਿਤੀ ਨੂੰ ਧਿਆਨ ਵਿੱਚ ਰੱਖਦੇ ਹੋਏ ਪੁਲਿਸ ਮੁਲਾਜ਼ਮਾਂ ਦੀ ਮੌਜੂਦਗੀ ਯਕੀਨੀ ਬਣਾਉਂਦੇ ਹੋਏ ਇਹ ਕਾਰਵਾਈ ਕੀਤੀ ਗਈ।

ਉਨ੍ਹਾਂ ਕਿਹਾ ਕਿ ਬਰਨਾਲਾ ਪੁਲਿਸ ਵਲੋਂ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਸਖ਼ਤ ਐਕਸ਼ਨ ਲੈਂਦੇ ਹੋਏ ਜਿੱਥੇ ਢੁਕਵੀਂ ਕਰਵਾਈ ਕੀਤੀ ਜਾ ਰਹੀ ਹੈ, ਓਥੇ ਨਸ਼ਿਆਂ ਵਿਰੁੱਧ ਜਾਗਰੂਕਤਾ ਗਤੀਵਿਧੀਆਂ ਵੀ ਕੀਤੀਆਂ ਜਾ ਰਹੀਆਂ ਹਨ।
Posted By SonyGoyal