ਮਹਿਲ ਕਲਾਂ, 22 ਅਪ੍ਰੈਲ ( ਸੋਨੀ ਗੋਇਲ )
ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਬਰਨਾਲਾ ਵੱਲੋਂ ਸਰਕਾਰੀ ਹਾਈ ਸਕੂਲ ਗਹਿਲ (ਮਹਿਲ ਕਲਾਂ) ਵਿਖੇ ਲਿਖਣ, ਕਵੀਤਾਵਾਂ ਦੇ ਮੁਕਾਬਲੇ ਅਤੇ ਨਸ਼ਿਆਂ ਖਿਲਾਫ਼ ਜਾਗਰੂਕਤਾ ਪ੍ਰੋਗਰਾਮ ਕਰਵਾਏ ਗਏ।
ਇਸ ਸਬੰਧੀ ਜ਼ਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਤੇ ਸਿਖਲਾਈ ਅਫ਼ਸਰ, ਬਰਨਾਲਾ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੀ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਤਹਿਤ ਪ੍ਰਾਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਜਾਗਰੂਕ ਕੀਤਾ ਗਿਆ।
ਇਸ ਪ੍ਰੋਗਰਾਮ ਵਿਚ ਕਰੀਅਰ ਕਾਊਂਸਲਿੰਗ ਸੈਸ਼ਨ ਵਿਚ ਕਰੀਅਰ ਕਾਊਂਸਲਰ ਮਿਸ ਸੁਮਿੰਦਰ ਕੌਰ ਵੱਲੋਂ ਸ਼ਮੂਲੀਅਤ ਕੀਤੀ ਗਈ।
ਇਸ ਕਰੀਅਰ ਕਾਊਂਸਲਿੰਗ ਸੈਸ਼ਨ ਵਿਚ ੳਪਰੋਕਤ ਸਕੂਲ ਦੇ ਲਗਭਗ 60 ਵਿਦਿਆਰਥੀਆਂ ਨੇ ਹਿੱਸਾ ਲਿਆ।
ਇਸ ਸ਼ੈਸ਼ਨ ਵਿੱਚ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਣ ਲਈ ਕਾਊਂਸਲਿੰਗ ਕੀਤੀ ਗਈ ਅਤੇ ਜ਼ਿਲ੍ਹਾ ਰੋਜ਼ਗਾਰ ਦਫ਼ਤਰ ਬਰਨਾਲਾ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਜਿਵੇਂ ਕਿ ਦਸਵੀਂ ਤੋਂ ਬਾਅਦ ਕਰੀਅਰ ਆਪਸ਼ਨ, ਸਕਿੱਲ ਕੋਰਸ, ਸਵੈ ਰੋਜ਼ਗਾਰ ਟ੍ਰੇਨਿੰਗ ਕੋਰਸ, ਲੋਨ ਦੀ ਜਾਣਕਾਰੀ, ਫ਼ਰੀ ਇੰਟਰਨੈਟ ਸਰਵਿਸ, ਲਾਇਬ੍ਰੇਰੀ, ਸਰਕਾਰੀ ਨੌਕਰੀਆਂ ਦੀ ਤਿਆਰੀ ਲਈ ਗਾਇਡੈਂਸ, ਪ੍ਰਾਈਵੇਟ ਕੰਪਨੀਆਂ ਦੁਆਰਾ ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਵਿਖੇ ਲਗਾਏ ਜਾਂਦੇ ਪਲੇਸਮੈਂਟ ਕੈਂਪਾਂ ਬਾਰੇ ਜਾਣਕਾਰੀ ਦਿੱਤੀ ਗਈ।
ਇਸ ਦੇ ਨਾਲ ਹੀ ਗ੍ਰੈਜੂਏਸ਼ਨ ਤੋਂ ਬਾਅਦ ਪ੍ਰਾਰਥੀਆਂ ਲਈ ਰੋਜ਼ਗਾਰ ਦੇ ਮੌਕਿਆਂ ਤੋਂ ਜਾਣੂ ਕਰਵਾਇਆ ਗਿਆ।
ਪ੍ਰਾਰਥੀਆਂ ਨੂੰ ਸੁਰੱਖਿਆ ਸੈਨਾ ਦੀ ਅਗਨੀਵੀਰ ਸਕੀਮ ਬਾਰੇ ਵਿਸਥਾਰਪੂਰਵਕ ਦੱਸਿਆ ਗਿਆ ।
ਇਸ ਤੋਂ ਇਲਾਵਾ ਪ੍ਰਾਰਥੀਆਂ ਨੂੰ ਯੂ.ਪੀ.ਐਸ.ਸੀ ਅਤੇ ਪੀ.ਸੀ.ਐਸ. ਦੇ ਇਮਤਿਹਾਨ ਅਤੇ ਹੋਰ ਮੁਕਾਬਲੇ ਦੀਆਂ ਪ੍ਰੀਖਿਆਵਾਂ, ਮਾਈ ਭਾਗੋ ਆਰਮਡ ਪ੍ਰੈਪਰੇਟਰੀ ਇੰਸਟੀਟਿਊਟ ਮੋਹਾਲੀ ਅਤੇ ਮਹਾਰਾਜਾ ਰਣਜੀਤ ਸਿੰਘ ਆਰਮਡ ਪ੍ਰੈਪਰੇਟਰੀ ਇੰਸਟੀਟਿਊਟ ਮੋਹਾਲੀ ਦੇ ਦਾਖਲੇ ਸਬੰਧੀ ਜਾਣਕਾਰੀ ਵੀ ਦਿੱਤੀ ਗਈ।