ਮਹਿਲ ਕਲਾਂ 25 ਅਪ੍ਰੈਲ ( ਸੋਨੀ ਗੋਇਲ )
ਪੰਜਾਬ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂੰ ਕਰਵਾਉਣ ਲਈ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਟੀ ਬੈਨਿਥ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਐਸ.ਡੀ.ਐਮ ਮਹਿਲ ਕਲਾਂ ਸ੍ਰੀ ਹਰਕੰਵਲਜੀਤ ਸਿੰਘ ਦੀ ਅਗਵਾਈ ਹੇਠ ਪਿੰਡ ਕੁਤਾਬਾ ਅਤੇ ਮਹਿਲ ਖੁਰਦ ਵਿਖੇ ਜਾਗਰੂਕਤਾ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ।
ਐਸ.ਡੀ.ਐਮ. ਸ੍ਰੀ ਹਰਕੰਵਲਜੀਤ ਸਿੰਘ ਨੇ ਦੱਸਿਆ ਕਿ ਮਹਿਲ ਕਲਾਂ ਦੇ ਵੱਖ—ਵੱਖ ਪਿੰਡਾਂ ਵਿੱਚ ਲੋਕਾਂ ਨੂੰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਮੀਟਿੰਗਾਂ ਅਤੇ ਸੈਮੀਨਾਰ ਕਰਵਾ ਕੇ ਪਿੰਡ ਦੇ ਲੋਕਾਂ ਨੂੰ ਨਸ਼ਿਆਂ ਦੇ ਸਮਾਜ ਉੱਪਰ ਪੈ ਰਹੇ ਗਲਤ ਪ੍ਰਭਾਵ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਉਹਨਾਂ ਦੱਸਿਆ ਪੰਜਾਬ ਸਰਕਾਰ ਵੱਲੋਂ ਨੱਸ਼ਿਆਂ ਖਿਲਾਫ ਵਿੱਢੀ ਮੁਹਿੰਮ ਵਿਚ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ।
