ਬਰਨਾਲਾ,05 ਮਈ (ਸੋਨੀ ਗੋਇਲ)

ਸਥਾਨਕ ਸੰਸਥਾ ਯੂਨੀਵਰਸਿਟੀ ਕਾਲਜ ਢਿੱਲਵਾਂ ਦੇ ਆਰਟਸ ਵਿਭਾਗ ਅਤੇ ਪੋਸਟ ਗਰੈਜੂਏਸ਼ਨ ਵਿਭਾਗ ਦੇ ਵਿਦਿਆਰਥੀਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ।

ਇਸ ਸਮਾਰੋਹ ‘ਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਕਾਲਜ ਦੇ ਪ੍ਰਿੰਸੀਪਲ ਡਾ. ਲਖਵਿੰਦਰ ਸਿੰਘ ਨੇਂ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਉਨਾਂ ਦੇ ਰੌਸ਼ਨ ਭਵਿੱਖ ਦੀ ਕਾਮਨਾ ਕੀਤੀ ।

ਵਿਦਾਇਗੀ ਸਮਾਰੋਹ ਦਾ ਆਯੋਜਨ ਕਰ ਰਹੇ ਪ੍ਰੋ ਦੇਵ ਕਰਨ ਨੇ ਬੀ. ਏ ਦੇ ਵਿਦਿਆਰਥੀਆਂ ਨੂੰ ਸ਼ੁਭ ਇਛਾਵਾਂ ਦਿੰਦੇ ਹੋਏ ਕਾਲਜ ਵਿੱਚ ਐਮ.ਏ ਵਿੱਚ ਦਾਖਲਾ ਲੈਣ ਲਈ ਪ੍ਰੇਰਿਤ ਕੀਤਾ।


ਸਮਾਗਮ ਦਾ ਮੁੱਖ ਕੇਂਦਰ ਸੱਭਿਆਚਾਰਕ ਪੇਸ਼ਕਾਰੀ ਰਹੀ। ਵਿਦਿਆਰਥੀਆਂ ਨੇ ਮਾਡਲਿੰਗ ਕੀਤੀ।

ਇਸ ਮੌਕੇ ਬੀ. ਏ ਦੇ ਅਖੀਰਲੇ ਸਾਲ ਦੀ ਵਿਦਿਆਰਥਣ ਨਵਜੋਤ ਕੌਰ ਦੀ ਮਿਸ ਫੇਅਰਵੈਲ ਵਜੋਂ ਅਤੇ ਬੀ ਏ ਫਾਈਨਲ ਦੇ ਸੁਖਪਾਲ ਰਾਮ ਦੀ ਮਿਸਟਰ ਫੇਅਰਵੈਲ ਵਜੋਂ ਚੋਣ ਕੀਤੀ ਗਈ।

ਪੋਸਟ ਗ੍ਰੈਜੂਏਸ਼ਨ ਵਿਭਾਗ ਦੇ ਵਿਦਿਆਰਥੀ ਬੇਅੰਤ ਸਿੰਘ ਨੂੰ ਮਿਸਟਰ ਫੇਅਰਵੈਲ ਅਤੇ ਕਰਨਪ੍ਰੀਤ ਕੌਰ ਨੂੰ ਮਿਸ ਫੇਅਰਵੈਲ ਵਜੋਂ ਨਿਵਾਜਿਆ ਗਿਆ।

Posted By SonyGoyal

Leave a Reply

Your email address will not be published. Required fields are marked *