ਵਧੇਰੇ ਜਾਣਕਾਰੀ ਲਈ ਜਿਲ੍ਹਾ ਬਾਲ ਸੁਰੱਖਿਆ ਅਫਸਰ ਦੇ ਦਫਤਰ ਵਿਖੇ ਕੀਤਾ ਜਾ ਸਕਦਾ ਹੈ ਸੰਪਰਕ

ਅੰਮ੍ਰਿਤਸਰ 5 ਜੁਲਾਈ (ਯੂਨੀਵਿਸਨ ਨਿਊਜ਼ ਇੰਡੀਆ) 2024 ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋ ਜਾਰੀ ਹਦਾਇਤਾਂ ਬਾਰੇ ਦੱਸਦੇ ਡਿਪਟੀ ਕਮਿਸ਼ਨਰ, ਅੰਮ੍ਰਿਤਸਰ ਸ਼੍ਰੀ ਘਨਸ਼ਾਮ ਥੋਰੀ ਨੇ ਦੱਸਿਆ ਕਿ ਪ੍ਰਧਾਨ ਮੰਤਰੀ ਵੱਲੋ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਹਰ ਸਾਲ ਉਹਨਾਂ ਬੱਚਿਆਂ ਨੂੰ ਦਿੱਤਾ ਜਾਂਦਾ ਹੈ ਜਿਨ੍ਹਾਂ ਬੱਚਿਆਂ ਨੇ ਅਸਾਧਾਰਨ ਬਹਾਦਰੀ ਦਾ ਕੰਮ ਕੀਤਾ ਹੋਵੇ, ਸਪੈਸ਼ਲ ਬੱਚੇ ਜਿਨਾ ਵਿੱਚ ਅਸਾਧਾਰਨ ਯੋਗਤਾਵਾਂ ਨਾਲ ਵਿਸ਼ੇਸ਼ ਅਸਾਧਾਰਣ ਉਪਲੱਬਧੀਆਂ ਹਾਸਿਲ ਕੀਤੀਆ ਹੋਣ। ਉਹ ਅਸਧਾਰਨ ਬੱਚੇ ਜਿਨ੍ਹਾ ਨੇ ਖੇਡਾਂ, ਸਮਾਜ ਸੇਵਾ, ਵਿਗਿਆਨ ਅਤੇ ਤਕਨਾਲੋਜੀ, ਵਾਤਾਵਰਣ, ਕਲਾ ਅਤੇ ਸਭਿੱਆਚਾਰ ਅਤੇ ਨਵੀਨਤਾ ਦੇ ਖੇਤਰਾਂ ਵਿੱਚ, ਜੋ ਕਿ ਰਾਸ਼ਟਰੀ ਪੱਧਰ ਤੇ ਮਾਨਤਾ ਦੇ ਹੱਕਦਾਰ ਹਨ, ਜੋ ਬੱਚੇ ਭਾਰਤ ਦੇ ਨਾਗਰਿਕ ਹਨ ਅਤੇ 5 ਤੋ 18 ਸਾਲ ਤੱਕ ਦੀ ਉਮਰ ਦੇ ਹਨ। 

ਉਨਾਂ ਦੇ ਦੱਸਿਆ ਕਿ ਮੰਗੀ ਗਈ ਯੋਗਤਾ ਵਾਲੇ ਬੱਚੇ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ ਦੀ ਵੈਬਸਾਈਟ https:/awards.gov.in ਤੇ ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ। ਵੈਬਸਾਈਟ ਤੇ ਰਜਿਸਟ੍ਰੇਸ਼ਨ ਦੀ ਅੰਤਿਮ ਮਿਤੀ 31ਜੁਲਾਈ  ਤੱਕ ਹੈ। ਅਵਾਰਡ ਵਿੱਚ ਇੱਕ ਮੈਡਲ ਅਤੇ ਪ੍ਰਸ਼ੰਸਾ ਪੱਤਰ ਹੁੰਦਾ ਹੈ, ਜੋ ਕਿ ਪ੍ਰਧਾਨ ਮੰਤਰੀ ਵੱਲੋ ਦਿੱਤਾ ਜਾਂਦਾ ਹੈ।ਇਸ ਤੋ ਇਲਾਵਾ ਵੀਰਤਾ ਪੁਰਸਕਾਰ ਲਈ ਚਰਚਿਤ ਭਾਰਤੀ ਬਾਲ ਕਲਿਆਣ ਪਰਿਸ਼ਦ ਨੂੰ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋ ਕੋਈ ਮਾਨਤਾ ਜਾ ਸਹਾਇਤਾ ਦਿੱਤੀ ਜਾਂਦੀ ਹੈ ਇਸ ਲਈ ਭਾਰਤੀ ਬਾਲ ਕਲਿਆਣ ਪਰਿਸ਼ਦ ਵੱਲੋ ਜਾਰੀ ਕਿਸੇ ਵੀ ਤਰ੍ਹਾ ਦੀ ਰਾਸ਼ਟਰੀ ਬਾਲ ਪੁਰਸਕਾਰ ਲਈ ਰਜਿਟ੍ਰੇਸ਼ਨ ਨਾ ਕੀਤਾ ਜਾਵੇ।ਸਿਰਫ ਪ੍ਰਧਾਨ ਮੰਤਰੀ ਰਾਸ਼ਟਰੀ ਬਾਲ ਪੁਰਸਕਾਰ (PMRBP) ਦੀ ਵੈਬਸਾਈਟ https:/awards.gov.in ਆਪਣਾ ਰਜਿਸਟ੍ਰੇਸ਼ਨ ਕਰ ਸਕਦੇ ਹਨ।ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਅਪੀਲ ਕੀਤੀ ਕਿ ਇਹ ਪੁਰਸਕਾਰ ਪਹਿਲਾ ਰਾਸ਼ਟਰੀ ਪੁਰਸਕਾਰ ਹੈ। ਇਸ ਲਈ ਜਿਲ੍ਹੇ ਦੇ ਅਜਿਹੇ ਬੱਚਿਆਂ ਦਾ ਰਜਿਸਟ੍ਰੇਸ਼ਨ ਕਰਵਾਇਆ ਜਾਵੇ ਤਾਂ ਜੋ ਇਨ੍ਹਾ ਬੱਚਿਆਂ ਨੂੰ ਇੱਕ ਵੱਖਰੀ ਪਹਿਚਾਣ ਮਿਲ ਸਕੇ। ਉਨ੍ਹਾ ਕਿਹਾ ਕਿ ਵਧੇਰੇ ਜਾਣਕਾਰੀ ਲਈ ਦਫਤਰ ਜਿਲ੍ਹਾ ਬਾਲ ਸੁਰੱਖਿਆ ਅਫਸਰ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਦੂਸਰੀ ਮੰਜਿਲ, ਕਮਰਾ ਨੰ. 238, ਅੰਮ੍ਰਿਤਸਰ ਵਿਖੇ ਸੰਪਰਕ ਕੀਤਾ ਜਾ ਸਕਦਾ ਹੈ।