ਸੋਨੀ ਗੋਇਲ ਬਰਨਾਲਾ

ਨਹਿਰੂ ਯੁਵਾ ਕੇਂਦਰ ਬਰਨਾਲਾ, ਯੁਵਾ ਮਾਮਲੇ ਅਤੇ ਖੇਡ ਮੰਤਰਾਲਾ ਭਾਰਤ ਸਰਕਾਰ ਵੱਲੋਂ ਰਾਸ਼ਟਰੀ ਯੁਵਾ ਦਿਵਸ ਦਾ ਆਯੋਜਨ ਜ਼ਿਲ੍ਹਾ ਯੂਥ ਅਫ਼ਸਰ ਹਰਸ਼ਰਨ ਸਿੰਘ ਦੇ ਦਿਸ਼ਾ ਨਿਰਦੇਸ਼ ਅਨੁਸਾਰ ਐਨ.ਐਸ.ਐਸ. ਵਿਭਾਗ ਸ਼੍ਰੀ ਲਾਲ ਬਹਾਦਰ ਸ਼ਾਸਤਰੀ ਆਰੀਆ ਮਹਿਲਾ ਕਾਲਜ ਦੇ ਸਹਿਯੋਗ ਨਾਲ ਮਨਾਇਆ ਗਿਆ।

ਇਸ ਮੌਕੇ ਮੁੱਖ ਮਹਿਮਾਨ ਵਜੋਂ ਪ੍ਰਿੰਸੀਪਲ ਡਾ. ਨੀਲਮ ਸ਼ਰਮਾ ਨੇ ਸ਼ਿਰਕਤ ਕੀਤੀ।

ਓਹਨਾ ਵੱਲੋਂ ਸਵਾਮੀ ਵਿਵੇਕਾਨੰਦ ਜੀ ਦੀ ਪ੍ਰਤਿਮਾ ਤੇ ਫੁੱਲ ਅਰਪਣ ਕੀਤੇ ਅਤੇ ਸਾਰਿਆਂ ਨੂੰ ਰਾਸ਼ਟਰੀ ਯੁਵਾ ਦਿਵਸ ਦੀ ਵਧਾਈ ਦਿਤੀ ਗਈ।

ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਅਰਚਨਾ ਨੇ ਮੰਚ ਸੰਚਾਲਨ ਕੀਤਾ ਅਤੇ ਸਵਾਮੀ ਵਿਵੇਕਾਨੰਦ ਜੀ ਬਾਰੇ ਜਾਣਕਾਰੀ ਦਿੱਤੀ।

ਇਸ ਮੌਕੇ ਲੇਖਾ ਅਤੇ ਪ੍ਰੋਗਰਾਮ ਸਹਾਇਕ ਰਿਸ਼ਿਵ ਸਿੰਗਲਾ ਨੇ ਕਿਹਾ ਕਿ ਹਰ ਸਾਲ 12 ਜਨਵਰੀ ਨੂੰ ਸਵਾਮੀ ਵਿਵੇਕਾਨੰਦ ਜੀ ਦੇ ਜਨਮ ਦਿਵਸ ਨੂੰ ਰਾਸ਼ਟਰੀ ਯੁਵਾ ਦਿਵਸ ਵਜੋਂ ਮਨਾਇਆ ਜਾਂਦਾ ਹੈ।

ਇਸ ਸਾਲ ਨੈਸ਼ਨਲ ਯੂਥ ਫੈਸਟੀਵਲ ਦਾ ਆਯੋਜਨ 12 ਜਨਵਰੀ ਤੋਂ 16 ਜਨਵਰੀ ਤਕ ਨਾਸ਼ਿਕ ਵਿਖੇ ਕੀਤਾ ਜਾ ਰਿਹਾ ਹੈ, ਜਿਥੋਂ ਪ੍ਰਧਾਨ ਮੰਤਰੀ ਸ਼੍ਰੀ ਨਰੇਂਦਰ ਮੋਦੀ ਵੱਲੋਂ ਦੇਸ਼ ਯੁਵਾਵਾਂ ਨੂੰ ਸੰਬੋਦਨ ਕੀਤਾ ਗਿਆ।

ਉਸ ਸੰਬੋਧਨ ਦਾ ਸਿੱਧਾ ਪ੍ਰਸਾਰਣ ਯੁਵਾਵਾਂ ਨੂੰ ਦਿਖਾਇਆ ਗਿਆ।

ਡਾ. ਜਸਵਿੰਦਰ ਕੌਰ ਅਤੇ ਕਿਰਨ ਬਾਲਾ ਨੇ ਸਵਾਮੀ ਵਿਵੇਕਾਨੰਦ ਜੀ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।

ਇਸ ਸਾਲ ਰਾਸ਼ਟਰੀ ਯੁਵਾ ਦਿਵਸ ਮੌਕੇ ਤੇ ਸੜਕ ਸੁਰੱਖਿਆ ਸੰਬੰਧੀ ਜਾਗਰੂਕਤਾ ਮੁਹਿੰਮ ਦੀ ਸ਼ੁਰੂਆਤ ਵੀ ਕੀਤੀ ਗਈ ਹੈ।

ਇਸ ਮੌਕੇ ਜ਼ਿਲ੍ਹੇ ਦੀਆਂ ਵੱਖ ਵੱਖ ਭੀੜ ਭੜੱਕੇ ਵਾਲੀਆਂ ਥਾਵਾਂ ‘ਤੇ ਵਲੰਟੀਅਰਾਂ ਵੱਲੋਂ ਟ੍ਰੈਫਿਕ ਪੁਲਿਸ ਦੀ ਸਹਾਇਤਾ ਕੀਤੀ ਗਈ।

ਇਸ ਮੌਕੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਦੀ ਜੇਤੂ ਸੋਨੀਆ ਨੇ ਸਵਾਮੀ ਵਿਵੇਕਾਨੰਦ ਜੀ ਬਾਰੇ ਆਪਣੇ ਵਿਚਾਰ ਰੱਖੇ।

ਇਸ ਮੌਕੇ ਵਾਇਸ ਪ੍ਰਿੰਸੀਪਲ ਡਾ. ਸੁਸ਼ੀਲ ਬਾਲਾ, ਡਾ. ਹਰਜਿੰਦਰ ਕੌਰ, ਮੈਡਮ ਆਰਤੀ ਅਗਰਵਾਲ, ਵਿਸ਼ਾਲ ਗੋਇਲ, ਰਾਸ਼ਟਰੀ ਯੁਵਾ ਵਲੰਟੀਅਰ ਜੀਵਨ ਸਿੰਘ, ਨਵਰਾਜ ਸਿੰਘ, ਅੰਮ੍ਰਿਤ ਸਿੰਘ, ਰਘਵੀਰ ਸਿੰਘ, ਸਾਜਨ ਸਿੰਘ ਅਤੇ ਐਲ.ਬੀ.ਐਸ. ਕਾਲਜੀਏਟ ਸਕੂਲ ਦੇ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਮੈਡਮ ਰਿਮਪੀ ਨੇ ਆਪਣੇ ਵਲੰਟੀਅਰਾਂ ਸਮੇਤ ਸ਼ਿਰਕਤ ਕੀਤੀ।

Posted By SonyGoyal

Leave a Reply

Your email address will not be published. Required fields are marked *