10 ਨਵੰਬਰ: ਸ ਫੌਜਾਂ ਸਿੰਘ ਸਰਾਰੀ ਵਿਧਾਇਕ ਹਲਕਾ ਗੁਰੂ ਹਰ ਸਹਾਏ ਅਤੇ ਸਾਬਕਾ ਕੈਬਨਿਟ ਮੰਤਰੀ ਪੰਜਾਬ ਜੀ ਨੇ ਲੋਕਾਂ ਨੂੰ ਸਿਹਤ ਪ੍ਰਤੀ ਸੂਚੇਤ ਕਰਦਿਆਂ ਦੀਵਾਲੀ ਦਾ ਤਿਉਹਾਰ ਪ੍ਰਦੂਸ਼ਣ ਰਹਿਤ ਢੰਗ ਨਾਲ ਮਨਾਉਣ ਦੀ ਅਪੀਲ ਕੀਤੀ ਹੈ। ਤਿਉਹਾਰ ਦੌਰਾਨ ਸਿਰਫ਼ ਹਰੇ ਪਟਾਕਿਆਂ ਦੀ ਵਰਤੋਂ ਕਰਨ ਲਈ ਕਿਹਾ। ਦੀਵਾਲੀ ‘ਤੇ ਹਰੇ ਪਟਾਕਿਆਂ ਤੋਂ ਇਲਾਵਾ ਹੋਰ ਪਟਾਕਿਆਂ ਦੀ ਵਰਤੋਂ ਨਾ ਕਰਨ ਦਾ ਪ੍ਰਣ ਲਿਆ ਜਾਵੇ। ਹਰੇ ਪਟਾਕਿਆਂ ਤੋਂ ਬਿਨਾਂ ਦੂਸਰੇ ਪਟਾਕੇ ਵਾਤਾਵਰਣ ਅਤੇ ਸਾਡੀ ਸਿਹਤ ਲਈ ਕਈ ਤਰੀਕਿਆਂ ਨਾਲ ਨੁਕਸਾਨਦੇਹ ਹਨ।ਉਨ੍ਹਾਂ ਕਿਹਾ ਕਿ ਦੀਵਾਲੀ ਮੌਕੇ ਪਟਾਕਿਆਂ ਕਾਰਨ ਹਵਾ ਪ੍ਰਦੂਸ਼ਣ ਦਾ ਪੱਧਰ ਕਾਫੀ ਵੱਧ ਜਾਂਦਾ ਹੈ ਅਤੇ ਦਮੇ ਦੇ ਮਰੀਜ਼ਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈਂਦਾ ਹੈ। ਪਟਾਕਿਆਂ ਤੋਂ ਨਿਕਲਣ ਵਾਲੀਆਂ ਹਾਨੀਕਾਰਕ ਜ਼ਹਿਰੀਲੀਆਂ ਗੈਸਾਂ ਦਾ ਸਿਹਤ ‘ਤੇ ਮਾੜਾ ਅਸਰ ਪੈਂਦਾ ਹੈ ਅਤੇ ਇਨ੍ਹਾਂ ਦਾ ਅਸਰ ਲੰਬੇ ਸਮੇਂ ਤੱਕ ਰਹਿੰਦਾ ਹੈ। ਆਤਿਸ਼ਬਾਜ਼ੀ ਦਾ ਸੀਨੀਅਰ ਨਾਗਰਿਕਾਂ, ਬੱਚਿਆਂ, ਗਰਭਵਤੀ ਔਰਤਾਂ ਅਤੇ ਸਾਹ ਦੇ ਮਰੀਜ਼ਾਂ ‘ਤੇ ਬੁਰਾ ਪ੍ਰਭਾਵ ਪੈਂਦਾ ਹੈ। ਪਟਾਕੇ ਗਲੇ ਅਤੇ ਛਾਤੀ ਦੀ ਭੀੜ ਦਾ ਇੱਕ ਆਮ ਕਾਰਨ ਹਨ ਅਤੇ ਖੰਘ, ਜ਼ੁਕਾਮ ਅਤੇ ਐਲਰਜੀ ਤੋਂ ਪੀੜਤ ਮਰੀਜ਼ਾਂ ਦੀ ਸਥਿਤੀ ਨੂੰ ਵਿਗਾੜਦੇ ਹਨ।
ਪਟਾਕੇ ਚਲਾਉਣ ਸਮੇਂ ਰੇਸ਼ਮੀ ਕੱਪੜੇ ਤੋਂ ਪਰਹੇਜ਼ ਕਰੋ, ਸੂਤੀ ਕੱਪੜੇ ਪਾਓ ਅਤੇ ਖੁੱਲ੍ਹੇ ‘ਚ ਪਟਾਕੇ ਚਲਾਓ ਤਾਂ ਜੋ ਅੱਗ ਲੱਗਣ ਦੀ ਕੋਈ ਘਟਨਾ ਨਾ ਵਾਪਰੇ। ਇਸ ਤੋਂ ਇਲਾਵਾ ਕਿਸੇ ਵੀ ਐਮਰਜੈਂਸੀ ਦੀ ਸੂਰਤ ਵਿੱਚ ਦੀਵਾਲੀ ਮੌਕੇ ਨਜ਼ਦੀਕੀ ਹਸਪਤਾਲ ਜਾ ਸਾਡੀ ਟੀਮ ਨਾਲ ਸੰਪਰਕ ਕੀਤਾ ਜਾ ਸਕਦਾ ਹੈ।
Posted By SonyGoyal