ਸੰਗਰੂਰ 04 ਸਤੰਬਰ ( ਸੋਨੀ ਗੋਇਲ )
ਮੁੱਖ ਮਹਿਮਾਨ ਵੱਜੋਂ ਭਾਰਤੀਯ ਅੰਬੇਡਕਰ ਮਿਸ਼ਨ ਦੇ ਕੌਮੀ ਪ੍ਰਧਾਨ ਨੇ ਕੀਤੀ ਸ਼ਿਰਕਤ
ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਸਾਡੀ ਕੌਮ ਦਾ ਸਰਮਾਇਆ: ਸ਼੍ਰੀ ਦਰਸ਼ਨ ਕਾਂਗੜਾ
ਨੇੜਲੇ ਪਿੰਡ ਖੇੜੀਚੰਦਵਾ ਵਿਖੇ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਦੇ ਸੂਬਾ ਵਾਇਸ ਪ੍ਰਧਾਨ ਅਤੇ ਪ੍ਰਧਾਨ ਸ੍ਰਿਸ਼ਟੀ ਕਰਤਾ ਭਗਵਾਨ ਵਾਲਮੀਕਿ ਵੈਲਫੇਅਰ ਸੁਸਾਇਟੀ (ਰਜਿ) ਖੇੜੀ ਚੰਦਵਾ ਜਗਸੀਰ ਸਿੰਘ ਦੀ ਦੇਖਰੇਖ ਹੇਠ ਸਮੂਹ ਪਿੰਡ ਦੇ ਸਹਿਯੋਗ ਨਾਲ ਵਾਲਮੀਕਿ ਭਾਈਚਾਰੇ ਵੱਲੋਂ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ (ਭਾਈ ਜੈਤਾ ਜੀ) ਦਾ ਪ੍ਰਕਾਸ਼ ਪੁਰਬ ਬੜੀ ਹੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ ਜਿਸ ਵਿੱਚ ਮੁੱਖ ਮਹਿਮਾਨ ਵੱਜੋਂ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਕੌਮੀ ਪ੍ਰਧਾਨ ਭਾਰਤੀਯ ਅੰਬੇਡਕਰ ਮਿਸ਼ਨ, ਭਾਰਤ ਨੇ ਸ਼ਿਰਕਤ ਕੀਤੀ ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀ ਦਰਸ਼ਨ ਕਾਂਗੜਾ ਨੇ ਕਿਹਾ ਕਿ ਸਾਡੇ ਮਹਾਨ ਸ਼ਹੀਦ ਸ਼੍ਰੋਮਣੀ ਜਰਨੈਲ ਬਾਬਾ ਜੀਵਨ ਸਿੰਘ ਜੀ ਸਾਡੀ ਕੌਮ ਦਾ ਸਰਮਾਇਆ ਹਨ ਜਿਨ੍ਹਾਂ ਵੱਲੋਂ ਦਿੱਤੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਚਾਹੀਦਾ ਹੈ ਅਤੇ ਉਨ੍ਹਾਂ ਵੱਲੋਂ ਦਿਖਾਏ ਸੱਚਾਈ ਅਤੇ ਈਮਾਨਦਾਰੀ ਦੇ ਮਾਰਗ ਤੇ ਚਲਦਿਆਂ ਅੱਗੇ ਆਉਣਾ ਚਾਹੀਦਾ ਹੈ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਨੇ ਹਾਜ਼ਰ ਸਮੂਹ ਸੰਗਤ ਨੂੰ ਪਾਵਨ ਤੇ ਪਵਿੱਤਰ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਅਤੇ ਬਾਬਾ ਜੀਵਨ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ ਲੱਖ ਵਧਾਈਆਂ ਦਿੱਤੀਆਂ ਸਮੂਹ ਪਿੰਡ ਵੱਲੋਂ ਸ਼੍ਰੀ ਦਰਸ਼ਨ ਸਿੰਘ ਕਾਂਗੜਾ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਤੋਂ ਸ਼ੁਰੂ ਹੋ ਕੇ ਸ਼੍ਰੀ ਅਨੰਦਪੁਰ ਸਾਹਿਬ ਲਈ ਸੂਬੇ ਦੇ ਵੱਖ ਵੱਖ ਪਿੰਡਾਂ ਵਿੱਚ ਦੇ ਹੋ ਕੇ ਜਾ ਰਹੇ ਵਿਸ਼ਾਲ ਨਗਰ ਕੀਰਤਨ ਦਾ ਸਮੂਹ ਪਿੰਡ ਵੱਲੋਂ ਸ਼ਰਧਾ ਪੂਰਵਕ ਸਵਾਗਤ ਕੀਤਾ ਗਿਆ ਇਸ ਮੌਕੇ ਸ਼੍ਰੀ ਜਗਸੀਰ ਸਿੰਘ ਵੱਲੋਂ ਆਈਆਂ ਸੰਗਤਾਂ ਦਾ ਧੰਨਵਾਦ ਕੀਤਾ ਗਿਆ ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ ਇਸ ਮੌਕੇ ਲਾਲ ਸਿੰਘ ਮੀਤ ਪ੍ਰਧਾਨ,ਗੁਰਜੀਤ ਸਿੰਘ ਸੰਘਾ, ਰਾਮਰੱਖਾ ਮੈਬਰ, ਬਲਦੇਵ ਸਿੰਘ ਸਰਪੰਚ ਭਲਵਾਨ, ਸਤਿਗੁਰ ਸਿੰਘ ਮੈਂਬਰ, ਹਰਵਿੰਦਰ ਸਿੰਘ ਸੰਜੈ, ਯੂਥ ਆਗੂ ਰਿੰਕਾ ਸਿੰਘ ਮੈਬਰ, ਮੇਵਾ ਸਿੰਘ ਮੈਬਰ, ਗੱਗੀ ਸਿੰਘ ਮੈਂਬਰ, ਕਰਨੈਲ ਸਿੰਘ ਫੋਜੀ ਖਜ਼ਾਨਚੀ, ਪਵਨਦੀਪ ਸਿੰਘ ਮੈਬਰ, ਗੁਰਦੀਪ ਸਿੰਘ ਬੇਲਦਾਰ ਸਲਾਹਕਾਰ ਗੁਰਬਚਨ ਸਿੰਘ ਮੈਂਬਰ, ਗੁਰਮੀਤ ਸਿੰਘ ਤੋ ਇਲਾਵਾ ਹੋਰ ਵੀ ਬਹੁਤ ਵੱਡੀ ਗਿਣਤੀ ਵਿੱਚ ਬੀਬੀਆ ਭੈਣਾ ਅਤੇ ਨੋਜਵਾਨ ਹਾਜਰ ਸਨ।
Posted By SonyGoyal