ਬਰਨਾਲਾ 26 ਫਰਵਰੀ ( ਮਨਿੰਦਰ ਸਿੰਘ )
26 ਫਰਵਰੀ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਨੂੰ ਬਰਨਾਲਾ ਜ਼ਿਲ੍ਹੇ ਵਿੱਚ ਉਸ ਸਮੇਂ ਭਾਰੀ ਬਲ ਮਿਲਿਆ, ਜਦੋਂ ਸੰਧੂ ਪੱਤੀ ਬਰਨਾਲਾ ਦੇ ਵੱਖ-ਵੱਖ ਪਾਰਟੀਆਂ ਨਾਲ ਸਬੰਧਤ ਵੱਡੀ ਗਿਣਤੀ ਪਰਿਵਾਰਾਂ ਨੇ ਸ਼੍ਰੋਮਣੀ ਅਕਾਲੀ ਦਲ (ਅੰਮਿ੍ਤਸਰ) ਵਿੱਚ ਸ਼ਾਮਲ ਹੋ ਕੇ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਨੂੰ ਘਰ-ਘਰ ਤੱਕ ਪਹੁੰਚਾਉਣ ਦਾ ਐਲਾਨ ਕਰ ਦਿੱਤਾ ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਬਰਨਾਲਾ ਦੇ ਪ੍ਰਧਾਨ ਦਰਸ਼ਨ ਸਿੰਘ ਮੰਡੇਰ ਨੇ ਦੱਸਿਆ ਕਿ ਪਾਰਟੀ ਪ੍ਰਧਾਨ ਅਤੇ ਸ. ਸਿਮਰਨਜੀਤ ਸਿੰਘ ਮਾਨ ਵੱਲੋਂ ਬਿਨ੍ਹਾਂ ਪੱਖਪਾਤ ਤੋਂ ਹਲਕੇ ਦੀ ਬਿਹਤਰੀ ਲਈ ਕੀਤੇ ਜਾ ਰਹੇ ਵਿਕਾਸ ਕਾਰਜਾਂ ਅਤੇ ਪਾਰਲੀਮੈਂਟ ਵਿੱਚ ਲੋਕਾਂ ਦੀ ਆਵਾਜ ਬੁਲੰਦ ਕਰਨ ਤੋਂ ਪ੍ਰਭਾਵਿਤ ਹੋ ਕੇ ਆਏ ਦਿਨ ਵੱਡੀ ਗਿਣਤੀ ਵਿੱਚ ਲੋਕ ਪਾਰਟੀ ਦੇ ਨਾਲ ਜੁੜ ਰਹੇ ਹਨ ।
ਇਸੇ ਕੜੀ ਤਹਿਤ ਬੀਤੇ ਦਿਨੀਂ ਸੰਧੂ ਪੱਤੀ ਬਰਨਾਲਾ ਵਿਖੇ ਪਾਰਟੀ ਦੀ ਮੀਟਿੰਗ ਦੌਰਾਨ ਹਾਜਰ ਹੋਏ ਵੱਡੀ ਗਿਣਤੀ ਪਰਿਵਾਰਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ।
ਸ਼ਾਮਲ ਹੋਣ ਵਾਲਿਆਂ ਵਿੱਚ ਵੱਡੀ ਗਿਣਤੀ ਬੀਬੀਆਂ ਅਤੇ ਨੌਜਵਾਨ ਵੀ ਸ਼ਾਮਲ ਸਨ ।
ਇਸ ਮੌਕੇ ਸ਼ਾਮਲ ਹੋਣ ਵਾਲਿਆਂ ਵਿੱਚ ਰਾਣੀ ਕੌਰ, ਸੰਦੀਪ ਕੌਰ, ਮਨਜੀਤ ਕੌਰ, ਸੁਖਵਿੰਦਰ ਕੌਰ, ਕੁਲਦੀਪ ਸਿੰਘ ਪ੍ਰਧਾਨ, ਸੋਨੀ ਸਿੰਘ, ਗਗਨਦੀਪ ਸਿੰਘ, ਗੁਰਦੀਪ ਸਿੰਘ, ਕਾਲਾ ਸਿੰਘ, ਚਮਕੌਰ ਸਿੰਘ, ਗੁਰਜੰਟ ਸਿੰਘ, ਮਨਪ੍ਰੀਤ ਸਿੰਘ ਤੋਂ ਇਲਾਵਾ ਹੋਰ ਪਰਿਵਾਰ ਵੀ ਹਾਜਰ ਸਨ, ਜਿਨ੍ਹਾਂ ਨੇ ਭਰੋਸਾ ਦੁਆਇਆ ਕਿ ਉਹ ਪਾਰਟੀ ਦੀ ਚੜ੍ਹਦੀ ਕਲਾਂ ਅਤੇ ਲੋਕ ਹਿੱਤਾਂ ਲਈ ਡੱਟ ਕੇ ਪਹਿਰਾ ਦੇਣਗੇ ।
ਉਨ੍ਹਾਂ ਕਿਹਾ ਕਿ ਹਲਕੇ ਦੀ ਖੁਸ਼ਹਾਲੀ ਲਈ ਲੋਕ ਹਿੱਤਾਂ ਦੇ ਰੱਖਵਾਲੇ ਸ. ਸਿਮਰਨਜੀਤ ਸਿੰਘ ਮਾਨ ਦਾ ਸਾਥ ਦੇਣਾ ਸਮੇਂ ਦੀ ਮੰਗ ਹੈ ਅਤੇ ਉਹ ਸ. ਮਾਨ ਦੀ ਸੋਚ ਨੂੰ ਘਰ ਘਰ ਤੱਕ ਪਹੁੰਚਾਕੇ ਹਲਕੇ ਦੀ ਬਿਹਤਰੀ ਵਿੱਚ ਆਪਣਾ ਯੋਗਦਾਨ ਪਾਉਣਗੇ ।
ਇਸ ਮੌਕੇ ਪਿ੍ੰਸੀਪਲ ਬਲਦੇਵ ਸਿੰਘ ਤੋਂ ਇਲਾਵਾ ਜ਼ਿਲ੍ਹਾ ਜਥੇਬੰਦੀ ਦੇ ਹੋਰ ਆਗੂ ਵੀ ਮੌਜੂਦ ਸਨ ।
Posted By SonyGoyal