ਬਰਨਾਲਾ 22 ਮਈ (ਹਰੀਸ਼ ਗੋਇਲ)
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੰਧੂ ਪੱਤੀ, ਬਰਨਾਲਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ਸ਼੍ਰੀਮਤੀ ਇੰਦੂ ਸਿਮਕ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਕੂਲ ਪ੍ਰਿੰਸੀਪਲ ਸ਼੍ਰੀ ਰਾਜੇਸ਼ ਗੋਇਲ ਦੀ ਅਗਵਾਈ ਹੇਠ ਕਰਵਾਏ ਗਏ ਵਾਤਾਵਰਣ ਸਿੱਖਿਆ ਪ੍ਰੋਗਰਾਮ ਵਿੱਚ ਸਕੂਲੀ ਪੱਧਰ ਅਤੇ ਜ਼ਿਲ੍ਹਾ ਪੱਧਰ ‘ਤੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਪ੍ਰਿੰਸੀਪਲ ਰਾਜੇਸ਼ ਕੁਮਾਰ ਗੋਇਲ ਨੇ ਦੱਸਿਆ ਕਿ ਵਾਤਾਵਰਨ ਸਿੱਖਿਆ ਅਧੀਨ ਵਿਦਿਆਰਥੀਆਂ ਨੂੰ ਵਾਤਾਵਰਣ ਦੀ ਸੰਭਾਲ ਪ੍ਰਤੀ ਸੁਚੇਤ ਕਰਨ ਲਈ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਪੋਸਟਰ ਮੇਕਿੰਗ ਮੁਕਾਬਲੇ, ਸਲੋਗਨ ਲਿੱਖਣ ਦੇ ਮੁਕਾਬਲੇ, ਭਾਸ਼ਣ ਮੁਕਾਬਲੇ , ਕੁਇਜ਼ ਮੁਕਾਬਲੇ ਕਰਵਾਏ ਗਏ ਅਤੇ ਵਾਤਾਵਰਣ ਸੰਭਾਲ ਲਈ ਤਿਆਰ ਕੀਤੇ ਮਾਡਲਾਂ ਦੀ ਪ੍ਰਦਰਸ਼ਨੀ ਲਗਾਈ ਗਈ।
ਈ.ਈ.ਪੀ.ਇੰਚਾਰਜ ਸ਼੍ਰੀਮਤੀ ਅਨੀਤਾ ਗਰਗ ਸਾਇੰਸ ਅਧਿਆਪਿਕਾ ਨੇ ਕਿਹਾ ਕਿ ਇਹਨਾਂ ਸਕੂਲ ਪੱਧਰੀ ਮੁਕਾਬਲਿਆਂ ਵਿੱਚ ਵਧੀਆ ਕਾਰਗੁਜਾਰੀ ਕਰਨ ਵਾਲੇ ਵਿਦਿਆਰਥੀਆਂ ਨੂੰ ਸਕੂਲ ਪੱਧਰ ‘ਤੇ ਸਕੂਲ ਪ੍ਰਿੰਸੀਪਲ ਵੱਲੋਂ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ ਅਤੇ ਇਹਨਾਂ ਜੇਤੂ ਵਿਦਿਆਰਥੀਆਂ ਵੱਲੋਂ ਜ਼ਿਲ੍ਹਾ ਪੱਧਰੀ ਮੁਕਾਬਲੇ ਵਿੱਚ ਭਾਗ ਲਿਆ ਗਿਆ।
ਜਿਸ ਵਿਚ ਸਕੂਲ ਦੀ ਵਿਦਿਆਰਥਣ ਕੋਮਲਪ੍ਰੀਤ ਕੌਰ ਨੇ ਜ਼ਿਲ੍ਹਾ ਪੱਧਰੀ ਭਾਸ਼ਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕੀਤਾ। ਇਸ ਮੌਕੇ ਐਸ.ਐਮ.ਸੀ. ਉੱਪ ਪ੍ਰਧਾਨ ਅਮਨਦੀਪ ਸਿੰਘ, ਅਨੁਪੁਮਾ ਗਰਗ , ਜਸਪ੍ਰੀਤ ਸਿੰਘ ,ਹਰਪ੍ਰੀਤ ਕੌਰ, ਰਾਜ ਕੌਰ, ਵਸੀਲੀ, ਲਖਵਿੰਦਰ ਕੌਰ, ਵਿਭਾ ਦੁਬੇ, ਹਰਜੀਤ ਸਿੰਘ ਅਤੇ ਹੋਰ ਸਟਾਫ਼ ਮੈਂਬਰ ਹਾਜ਼ਰ ਸਨ।
Posted By SonyGoyal