ਕੰਗ ਨੇ ਸਰਕਾਰ ਵੱਲੋਂ ਡੀਏ 4 ਫ਼ੀਸਦੀ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ’ਤੇ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।
ਚੰਡੀਗੜ੍ਹ : ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਦੇ ਡੀਏ ਵਿੱਚ ਕੀਤੇ ਵਾਧੇ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਸਰਕਾਰ ਵੱਲੋਂ ਪਿਛਲੇ ਦਿਨੀਂ ਮੁਲਾਜ਼ਮਾਂ ਦੇ ਡੀਏ ‘ਚ 4 ਫੀਸਦੀ ਵਾਧਾ ਕੀਤਾ ਗਿਆ ਸੀ ਜਿਸ ਤੋਂ ਬਾਅਦ ਡੀਏ 34 ਫ਼ੀਸਦ ਤੋਂ 38 ਫ਼ੀਸਦ ਹੋ ਗਿਆ ਹੈ ਜੋ 1 ਦਸੰਬਰ, 2023 ਤੋਂ ਲਾਗੂ ਹੋਵੇਗਾ ਯਾਨੀ ਜਨਵਰੀ ਦੀ ਤਨਖ਼ਾਹ ਦੇ ਨਾਲ ਮੁਲਾਜ਼ਮਾਂ ਨੂੰ ਇਕ ਮਹੀਨੇ ਦਾ ਏਰੀਅਰ ਵੀ ਮਿਲੇਗਾ।
ਬੀਤੇ ਦਿਨੀਂ ਆਮ ਆਦਮੀ ਪਾਰਟੀ ਦੇ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਸੀ ਕਿ ‘ਆਪ’ ਦੀ ਸਰਕਾਰ ਪੰਜਾਬ ’ਚ ਹਰ ਵਰਗ ਦੀ ਸਰਕਾਰ ਹੈ। ਕੰਗ ਨੇ ਦੱਸਿਆ ਸੀ ਕਿ ਮਾਨ ਸਰਕਾਰ ’ਚ 90 ਫ਼ੀਸਦੀ ਘਰਾਂ ਨੂੰ ਜ਼ੀਰੋ ਬਿਜਲੀ ਦਾ ਬਿੱਲ ਆ ਰਿਹਾ ਹੈ, ਹਰ ਖੇਤਰ ਦੇ ਹਰ ਕੋਨੇ ਨੂੰ ਨਹਿਰੀ ਪਾਣੀ ਮਿਲ ਰਿਹਾ ਹੈ, ਸਾਡੇ ਨੌਜਵਾਨਾਂ ਨੂੰ 40,000 ਸਰਕਾਰੀ ਨੌਕਰੀਆਂ ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਦੇ ਸਾਰੇ ਵਿਭਾਗਾਂ ਦੇ ਮਾਲੀਏ ਵਿਚ ਵਾਧਾ ਹੋਇਆ ਹੈ। ਕੰਗ ਨੇ ਸਰਕਾਰ ਵੱਲੋਂ ਡੀਏ 4 ਫ਼ੀਸਦੀ ਵਧਾਉਣ ਦੇ ਫ਼ੈਸਲੇ ਦਾ ਸਵਾਗਤ ਕਰਦਿਆਂ ਕਿਹਾ ਸੀ ਕਿ ਇਸ ਨਾਲ 3.25 ਲੱਖ ਸਰਕਾਰੀ ਕਰਮਚਾਰੀਆਂ ਅਤੇ 3.5 ਲੱਖ ਪੈਨਸ਼ਨਰਾਂ ਨੂੰ ਲਾਭ ਮਿਲੇਗਾ ਅਤੇ ਪੰਜਾਬ ਸਰਕਾਰ ’ਤੇ ਸਾਲਾਨਾ 1100 ਕਰੋੜ ਰੁਪਏ ਦਾ ਬੋਝ ਪਵੇਗਾ।