ਮਹਿਲ ਕਲਾਂ, 21 ਮਈ (ਹਰਵਿੰਦਰ ਕਾਲਾ)
ਠੀਕਰੀਵਾਲਾ ਅਤੇ ਚੁਹਾਣਕੇ ਸਕੂਲਾਂ ਵਿਚ ਲੱਖਾਂ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਲੋਂ ਸਿੱਖਿਆ ਕ੍ਰਾਂਤੀ ਲਿਆਕੇ ਸਰਕਾਰੀ ਸਕੂਲਾਂ ਦਾ ਕਾਇਆ ਕਲਪ ਕੀਤਾ ਜਾ ਰਿਹਾ ਹੈ ਜਿਸ ਸਦਕਾ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਬਿਹਤਰੀਨ ਸਿੱਖਿਆ ਮੁਹੱਈਆ ਹੋਵੇਗੀ ਤੇ ਰਾਜ ਭਰ ਦੇ ਬੱਚੇ ਹੁਣ ਵਧੀਆ ਸਿੱਖਿਆ ਹਾਸਲ ਕਰਕੇ ਉਚ ਅਹੁੱਦਿਆਂ ਤੱਕ ਪੁਜ ਸਕਣਗੇ।
ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਮਹਿਲ ਕਲਾਂ ਅਤੇ ਚੇਅਰਮੈਨ ਵਿਸ਼ੇਸ਼ ਅਧਿਕਾਰ ਕਮੇਟੀ ਵਿਧਾਨ ਸਭਾ ਸ. ਕੁਲਵੰਤ ਸਿੰਘ ਪੰਡੋਰੀ ਨੇ ਠੀਕਰੀਵਾਲਾ ਸਕੂਲ ਵਿਚ ਸਿੱਖਿਆ ਕ੍ਰਾਂਤੀ ਤਹਿਤ ਵਿਕਾਸ ਕਾਰਜਾਂ ਦੇ ਉਦਘਾਟਨ ਮੌਕੇ ਕੀਤਾ।
ਓਨ੍ਹਾਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਠੀਕਰੀਵਾਲਾ ਵਿਚ 27,26,000 ਰੁਪਏ ਦੀ ਲਾਗਤ ਵਾਲੇ ਜਮਾਤ ਦੇ ਕਮਰਿਆਂ ਦੇ ਨਵੀਨੀਕਰਨ, ਚਾਰਦੀਵਾਰੀ ਤੇ ਖੇਡ ਮੈਦਾਨ ਦੇ ਕੰਮਾਂ ਦਾ ਉਦਘਾਟਨ ਕੀਤਾ।
ਇਸ ਤੋਂ ਇਲਾਵਾ ਉਨ੍ਹਾਂ ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ ਵਿੱਚ 2 ਲੱਖ 64 ਹਜ਼ਾਰ ਰੁਪਏ ਅਤੇ ਸਰਕਾਰੀ ਹਾਈ ਸਕੂਲ ਚੁਹਾਣਕੇ ਖੁਰਦ ਵਿੱਚ 14,38,580 ਰੁਪਏ ਦੇ ਵਿਕਾਸ ਕਾਰਜਾਂ ਦਾ ਉਦਘਾਟਨ ਕੀਤਾ।
ਇਸ ਮੌਕੇ ਉਨ੍ਹਾਂ ਕਿਹਾ ਕਿ ਮਾਨ ਸਰਕਾਰ ਸਾਰੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਦਾ ਟੀਚਾ ਨਿਰਧਾਰਿਤ ਕਰ ਚੁੱਕੀ ਹੈ।
ਉਨ੍ਹਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਪੰਜਾਬ ਵਿਚ ਇਕ ਵੱਡਾ ਬਦਲਾਅ ਲੈ ਕੇ ਆਵੇਗੀ ਅਤੇ ਸਾਡੇ ਬੱਚੇ ਮਿਆਰੀ ਸਿੱਖਿਆ ਹਾਸਲ ਕਰ ਸਕਣਗੇ।
ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਨਾਲਾ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਸਕੂਲਾਂ ਵਿਚ ਕਰਵਾਏ ਪ੍ਰੋਗਰਾਮਾਂ ਵਿਚ ਵਿਦਿਆਰਥੀਆਂ ਨੇ ਸੱਭਿਆਚਾਰਕ ਪੇਸ਼ਕਾਰੀਆਂ ਵੀ ਦਿੱਤੀਆਂ।
ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਮਹਿਲ ਕਲਾਂ ਸੁਖਵਿੰਦਰ ਦਾਸ ਬਾਵਾ, ਹਰਮੰਦਰ ਸਿੰਘ ਬਰਾੜ ਮਾਲਵਾ ਜ਼ੋਨ ਕੋਆਰਡੀਨੇਟਰ ਸਿੱਖਿਆ ਕ੍ਰਾਂਤੀ, ਸੁਖਪਾਲ ਸਿੰਘ ਸਿੱਧੂ ਸਿੱਖਿਆ ਕੋਆਰਡੀਨੇਟਰ ਬਠਿੰਡਾ, ਹਲਕਾ ਕੋ ਆਰਡੀਨੇਟਰ ਚਰਨਜੀਤ ਸਿੰਘ, ਪੀ ਏ ਹਰਮਨਜੀਤ ਸਿੰਘ, ਬਿੰਦਰ ਸਿੰਘ, ਪ੍ਰਿੰਸੀਪਲ ਸੰਜੇ ਸਿੰਗਲਾ, ਬੀ.ਐਨ.ਓ ਜਸਵਿੰਦਰ ਸਿੰਘ, ਡੀ ਐਸ ਐਮ ਰਾਜੇਸ਼ ਕੁਮਾਰ, ਹੈਡਮਾਸਟਰ ਕੁਲਦੀਪ ਸਿੰਘ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਠੀਕਰੀਵਾਲਾ ਦੇ ਪ੍ਰਿੰਸੀਪਲ ਸਰਬਜੀਤ ਸਿੰਘ, ਸਰਕਾਰੀ ਮਿਡਲ ਸਕੂਲ ਚੁਹਾਣਕੇ ਕਲਾਂ ਦੇ ਇੰਚਾਰਜ ਸ਼ਿਵਾਨੀ ਗੁਪਤਾ, ਹਾਈ ਸਕੂਲ ਚੁਹਾਣਕੇ ਖੁਰਦ ਦੇ ਹੈਡਮਾਸਟਰ ਪੁਨੀਤ ਗਰਗ, ਸਰਪੰਚ ਕਿਰਨਜੀਤ ਸਿੰਘ, ਜਗਸੀਰ ਸਿੰਘ ਪ੍ਰਧਾਨ, ਹਰਵਿੰਦਰ ਰੋਮੀ ਮੀਡੀਆ ਕੋਆਰਡੀਨੇਟਰ ਮੌਜੂਦ ਸਨ।
Posted By SonyGoyal