ਬਰਨਾਲਾ 30 ਅਪ੍ਰੈਲ (ਮਨਿੰਦਰ ਸਿੰਘ)
ਏਐਸਆਈ ਸਰਬਜੀਤ ਸਿੰਘ ਨੂੰ ਬਰਨਾਲਾ ਬੱਸ ਸਟੈਂਡ ਦੇ ਇੰਚਾਰਜ ਵਜੋਂ ਨਿਯੁਕਤ ਕੀਤਾ ਗਿਆ ਹੈ। ਅਹੁੱਦਾ ਸੰਭਾਲਣ ਸਾਰ ਸਰਬਜੀਤ ਸਿੰਘ ਨੇ ਕਿਹਾ ਕਿ ਸਰਕਾਰ ਵੱਲੋਂ ਦਿੱਤੇ ਗਏ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਤੇ ਜ਼ਿਲ੍ਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਹੁਲਾਰਾ ਦਿੰਦੇ ਹੋਏ ਨਸ਼ਾ ਤਸਕਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਬਜੀਤ ਸਿੰਘ ਨੇ ਕਿਹਾ ਕਿ ਜਿਲਾ ਪੁਲਿਸ ਮੁਖੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਪੰਜਾਬ ਸਰਕਾਰ ਵੱਲੋਂ ਚਲਾਈ ਗਈ ਮੁਹਿੰਮ ਆਪਰੇਸ਼ਨ ਕਾਸੋ ਤਹਿਤ ਬਸ ਸਟੈਂਡ ਅਤੇ ਰੇਲਵੇ ਸਟੇਸ਼ਨ ਦੀ ਚੈਕਿੰਗ ਵੀ ਕੀਤੀ ਗਈ ਹੈ। ਕਿਹਾ ਕਿ ਸ਼ੱਕੀ ਪੁਰਸ਼ਾਂ ਦੇ ਬੈਗ ਆਦਿ ਖੋਲ ਕੇ ਵੇਖੇ ਗਏ ਹਨ। ਚੌਂਕੀ ਇੰਤਜ਼ਾਰ ਦੇ ਨੇ ਕਿਹਾ ਕਿ ਸ਼ਹਿਰ ਵਾਸੀਆਂ ਨੂੰ ਅਪੀਲ ਹੈ ਜੇਕਰ ਓਹਨਾ ਦੇ ਆਸ ਪਾਸ ਕੋਈ ਨਸ਼ਾ ਤਸਕਰ ਹੈ ਤਾਂ ਉਸਦੀ ਜਾਣਕਾਰੀ ਚੌਂਕੀ ਬੱਸ ਸਟੈਂਡ ਵਿਖੇ ਦੱਸੀ ਜਾਵੇ ਤਾਂ ਜੋ ਕਿ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਨੂੰ ਕਾਮਯਾਬ ਕਰਕੇ ਪੰਜਾਬ ਨੂੰ ਮੁੜ ਤੋਂ ਸੋਨੇ ਦੀ ਚਿੜੀ ਬਣਾਇਆ ਜਾ ਸਕੇ। ਸੂਚਨਾ ਸਾਂਝੀ ਕਰਨ ਵਾਲੇ ਦੀ ਸਾਰੀ ਜਾਣਕਾਰੀ ਗੁਪਤ ਰੱਖੀ ਜਾਵੇਗੀ।
Posted By SonyGoyal