ਮਨਿੰਦਰ ਸਿੰਘ, ਬਰਨਾਲਾ
19 ਫਰਵਰੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਬੋਰਡ) ਚੋਣਾਂ ‘ਚ ਵੱਧ ਤੋਂ ਵੱਧ ਵੋਟਰ ਰੇਜਿਸਟ੍ਰੇਸ਼ਨ ਕਾਰਵਾਉਣ ਸਬੰਧੀ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਬਰਨਾਲਾ ਪੂਨਮਦੀਪ ਕੌਰ ਨੇ ਅੱਜ ਜ਼ਿਲ੍ਹਾ ਅਧਿਕਾਰੀਆਂ ਨਾਲ ਬੈਠਕ ਕੀਤੀ।
ਇਸ ਮੌਕੇ ਬੋਲਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਉਹ ਵੱਧ ਤੋਂ ਵੱਧ ਵੋਟਰਾਂ ਨੂੰ ਰਜਿਸਟਰ ਕਰਨ।
ਉਨ੍ਹਾਂ ਦੱਸਿਆ ਕਿ ਇਹਨਾਂ ਵੋਟਾਂ ਲਈ ਸਿੱਖ ਕੇਸਧਾਰੀ ਯੋਗ ਵੋਟਰਾਂ ਦੇ ਫਾਰਮ ਕਾਨੂੰਗੋ/ਪਟਵਾਰੀ/ਬੀ.ਐਲ.ਓਜ ਵੱਲੋਂ ਭਰੇ ਜਾਣੇ ਹਨ ਅਤੇ ਇਹ ਕੰਮ 29 ਫਰਵਰੀ 2024 ਤੱਕ ਮੁਕੰਮਲ ਕੀਤਾ ਜਾਣਾ ਹੈ।
ਇਸ ਸਬੰਧੀ ਜ਼ਿਲ੍ਹਾ ਬਰਨਾਲਾ ਵਿੱਚ ਇਹ ਵੋਟਾਂ ਬਣਾਉਣ ਦਾ 100% ਟੀਚਾ ਜਲਦੀ ਮੁਕੰਮਲ ਕਰਨ ਦੀ ਹਦਾਇਤ ਕੀਤੀ ।
ਬੈਠਕ ‘ਚ ਵਧੀਕ ਡਿਪਟੀ ਕਮਿਸ਼ਨਰ (ਜ) ਅਨੁਪ੍ਰੀਤਾ ਜੋਹਲ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮਨਜੀਤ ਸਿੰਘ ਚੀਮਾ, ਉੱਪ ਮੰਡਲ ਮੈਜਿਸਟ੍ਰੇਟ ਮਹਿਲ ਕਲਾਂ ਸਤਵੰਤ ਸਿੰਘ, ਤਹਿਸੀਲਦਾਰ ਬਰਨਾਲਾ ਰਾਕੇਸ਼ ਕੁਮਾਰ, ਨਾਇਬ ਤਹਿਸੀਲਦਾਰ ਮਹਿਲ ਕਲਾਂ ਗੁਰਬੰਸ ਸਿੰਘ, ਕਾਰਜ ਸਾਧਕ ਅਫ਼ਸਰ ਨਗਰ ਕੌਂਸਲ ਬਰਨਾਲਾ ਵਿਸ਼ਾਲਦੀਪ, ਚੋਣ ਤਹਿਸੀਲਦਾਰ ਰਾਮਜੀ ਲਾਲ, ਚੋਣ ਕਾਨੂੰਗੋ ਮਨਜੀਤ ਸਿੰਘ, ਪਟਵਾਰੀ, ਮਾਲ ਕਾਨੂੰਗੋ, ਸੈਕਟਰ ਅਫ਼ਸਰ ਅਤੇ ਹੋਰ ਲੋਕ ਹਾਜ਼ਰ ਸਨ।
Posted By SonyGoyal