ਬਰਨਾਲਾ, 26 ਮਈ ( ਸੋਨੀ ਗੋਇਲ)

ਬਰਨਾਲਾ ਅਤੇ ਫਰਵਾਹੀ ਵਿਚ ਨਸ਼ਾ ਮੁਕਤੀ ਯਾਤਰਾ ਤਹਿਤ ਸਮਾਗਮ ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਨਸ਼ਾ ਮੁਕਤੀ ਯਾਤਰਾ ਪ੍ਰੋਗਰਾਮ ਜ਼ਿਲ੍ਹਾ ਬਰਨਾਲਾ ਵਿੱਚ ਜਾਰੀ ਹਨ, ਜਿਸ ਤਹਿਤ ਪਿੰਡ ਫਰਵਾਹੀ ਅਤੇ ਸ਼ਹਿਰ ਬਰਨਾਲਾ ਦੇ ਵਾਰਡ ਨੰਬਰ 19, 20,22 ਅਤੇ 23 ਵਿੱਚ ਜਾਗਰੂਕਤਾ ਇਕੱਠ ਕੀਤੇ ਗਏ।

ਇਸ ਮੌਕੇ ਸੰਬੋਧਨ ਕਰਦੇ ਹੋਏ ਹਲਕਾ ਇੰਚਾਰਜ ਸ. ਹਰਿੰਦਰ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਦੀ ਜਵਾਨੀ ਨੂੰ ਨਸ਼ੇ ਦੀ ਦਲਦਲ ’ਚੋਂ ਬਾਹਰ ਕੱਢ ਕੇ ਨਵੀਂ ਸਵੇਰ ਵੱਲ ਲਿਜਾਣ ਲਈ ਸਰਕਾਰ ਵਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਹੈ ਜਿਸ ਵਿਚ ਪਿੰਡ ਪਿੰਡ ਜਾ ਕੇ ਇਹ ਸੁਨੇਹਾ ਦਿੱਤਾ ਜਾ ਰਿਹਾ ਹੈ ਕਿ ਆਓ ਸਾਰੇ ਰਲ ਕੇ ਹੰਭਲਾ ਮਾਰੀਏ ਅਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰੀਏ।

ਓਨ੍ਹਾਂ ਕਿਹਾ ਕਿ ਇਹ ਮੁਹਿੰਮ ਇਕੱਲੀ ਸਰਕਾਰ ਦੀ ਨਹੀਂ ਬਲਕਿ ਹਰ ਇਕ ਜਾਗਰੂਕ ਵਿਅਕਤੀ ਦੀ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਜਿੱਥੇ ਨਸ਼ਾ ਤਸਕਰਾਂ ਵਿਰੁੱਧ ਸਖਤ ਕਾਰਵਾਈ ਕਰਕੇ ਸੂਬੇ ਵਿੱਚੋਂ ਨਸ਼ਿਆਂ ਦਾ ਮੁਕੰਮਲ ਤੌਰ ‘ਤੇ ਖਾਤਮਾ ਕਰ ਰਹੀ ਹੈ ਉੱਥੇ ਹੀ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਨੌਜਵਾਨਾਂ ਦਾ ਨਸ਼ਾ ਛੁਡਵਾ ਕੇ ਉਹਨਾਂ ਨੂੰ ਮੁੜ ਤੋਂ ਆਪਣੇ ਪੈਰਾਂ ‘ਤੇ ਖੜੇ ਕਰਨ ਲਈ ਵੀ ਉਪਰਾਲੇ ਕਰ ਰਹੀ ਹੈ।

ਓਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਵਟਸਐਪ ਨੰਬਰ 97791-00200 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਨਸ਼ਾ ਤਸਕਰਾਂ ਦੀ ਸੂਚਨਾ ਦਿੱਤੀ ਜਾ ਸਕਦੀ ਹੈ, ਜਾਣਕਾਰੀ ਦੇਣ ਵਾਲੇ ਦੀ ਪਛਾਣ ਗੁਪਤ ਰੱਖੀ ਜਾਵੇਗੀ।

ਇਸ ਮੌਕੇ ਉਨ੍ਹਾਂ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਸਮਾਜ ਨੂੰ ਵੀ ਇਸ ਬੁਰਾਈ ਤੋਂ ਮੁਕਤ ਕਰਵਾਉਣ ਵਿੱਚ ਸਰਗਰਮ ਭੂਮਿਕਾ ਨਿਭਾਉਣ।

ਇਸ ਮੌਕੇ ਉਨ੍ਹਾਂ ਸਾਰੇ ਹਾਜ਼ਰੀਨ ਨੂੰ ਇੱਕਜੁਟ ਹੋ ਕੇ ਨਸ਼ੇ ਨੂੰ ਖਤਮ ਕਰਨ ਲਈ ਸਰਕਾਰ ਦਾ ਸਾਥ ਦੇਣ ਦਾ ਪ੍ਰਣ ਦਿਵਾਇਆ।

    Leave a Reply

    Your email address will not be published. Required fields are marked *