ਸੋਨੀ ਗੋਇਲ ਬਰਨਾਲਾ

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਬਰਨਾਲਾ ਸ੍ਰੀ ਸਤਵੰਤ ਸਿੰਘ ਨੇ ਜ਼ਿਲ੍ਹੇ ਦੇ ਸਾਈਬਰ ਕੈਫੇ ਮਾਲਕਾਂ ਲਈ ਹੁਕਮ ਜਾਰੀ ਕਰਦਿਆਂ ਹਦਾਇਤ ਕੀਤੀ ਹੈ ਕਿ ਅਣਜਾਣ ਵਿਅਕਤੀ ਨੂੰ ਬਿਨਾਂ ਪਛਾਣ ਪੱਤਰ ਦੇ ਸਾਈਬਰ ਕੈਫੇ ਵਰਤਣ ਦੀ ਇਜਾਜ਼ਤ ਨਾ ਦਿੱਤੀ ਜਾਵੇ।

ਉਨ੍ਹਾਂ ਹਦਾਇਤ ਕੀਤੀ ਕਿ ਸਾਇਬਰ ਕੈਫੇ ਦੀ ਵਰਤੋਂ ਕਰਨ ਵਾਲੇ ਹਰੇਕ ਵਿਅਕਤੀ ਦਾ ਰਿਕਾਰਡ ਰੱਖਣ ਲਈ ਵਿਸ਼ੇਸ਼ ਰਜਿਸਟਰ ਲਗਾਇਆ ਜਾਵੇ ਅਤੇ ਹਰੇਕ ਆਉਣ ਵਾਲੇ ਵਿਅਕਤੀ ਲਈ ਜ਼ਰੂਰੀ ਹੋਵੇਗਾ ਕਿ ਉਹ ਆਪਣਾ ਨਾਮ, ਪਤਾ, ਟੈਲੀਫੋਨ ਨੰਬਰ ਸਮੇਤ ਮੰਤਵ ਰਜਿਸਟਰ ਵਿੱਚ ਆਪਣੇ ਹੱਥ ਨਾਲ ਇੰਦਰਾਜ ਕਰੇਗਾ ਅਤੇ ਹਸਤਾਖਰ ਕਰਨੇ ਵੀ ਲਾਜ਼ਮੀ ਹੋਣਗੇ।

ਕੈਫੇ ਦੀ ਵਰਤੋਂ ਕਰਨ ਵਾਲੇ ਵਿਅਕਤੀ ਦੀ ਪਛਾਣ ਕੈਫੇ ਮਾਲਕ ਵੱਲੋਂ ਉਸਦੇ ਪਹਿਚਾਣ ਪੱਤਰ, ਵੋਟਰ ਕਾਰਡ, ਡਰਾਈਵਿੰਗ ਲਾਇਸੈਂਸ, ਪਾਸਪੋਰਟ ਅਤੇ ਫੋਟੋ ਕਰੈਡਿਟ ਕਾਰਡ ਨਾਲ ਕੀਤੀ ਜਾਵੇਗੀ।

ਐਕਟਿਵਟੀ ਸਰਵਰ ਦਾ ਮੁੱਖ ਸਰਵਰ ਵਿੱਚ ਰਿਕਾਰਡ ਘੱਟੋ-ਘੱਟ ਛੇ ਮਹੀਨੇ ਲਈ ਰੱਖਿਆ ਜਾਵੇਗਾ।

ਕੈਫੇ ਵਿੱਚ ਆਉਣ ਵਾਲੇ ਕਿਸੇ ਵਿਅਕਤੀ ’ਤੇ ਸ਼ੱਕ ਹੋਣ ’ਤੇ ਕੈਫੇ ਮਾਲਕ ਤੁਰੰਤ ਪੁਲਿਸ ਨੂੰ ਸੂਚਿਤ ਕਰੇਗਾ।

ਕਿਸੇ ਵੀ ਵਿਅਕਤੀ ਵੱਲੋਂ ਵਰਤੇ ਗਏ ਵਿਸ਼ੇਸ਼ ਕੰਪਿਊਟਰ ਬਾਰੇ ਰਿਕਾਰਡ ਨੂੰ ਸੰਭਾਲ ਕੇ ਰੱਖਣਾ ਲਾਜ਼ਮੀ ਹੋਵੇਗਾ।

ਇਹ ਹੁਕਮ ਮਿਤੀ 27 ਮਾਰਚ, 2024 ਤੱਕ ਲਾਗੂ ਰਹਿਣਗੇ।

Posted By SonyGoyal

Leave a Reply

Your email address will not be published. Required fields are marked *