29 ਅਗਸਤ ਯੂਨੀਵਿਜ਼ਨ ਨਿਊਜ਼ ਇੰਡੀਆ
ਸੰਗਰੂਰ ਤੋਂ ਸਾਬਕਾ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਬਾਲੀਵੁੱਡ ਅਦਾਕਾਰਾ ਅਤੇ ਸੰਸਦ ਮੈਂਬਰ ਕੰਗਨਾ ਰਣੌਤ ਨੂੰ ਲੈ ਕੇ ਵਿਵਾਦਿਤ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕੰਗਨਾ ਨੂੰ ਰੇਪ ਦਾ ਕਾਫੀ ਤਜ਼ਰਬਾ ਹੈ, ਉਸ ਤੋਂ ਪੁੱਛੋ ਕਿ ਰੇਪ ਕਿਵੇਂ ਹੁੰਦਾ ਹੈ। ਲੋਕਾਂ ਨੂੰ ਸਮਝਾਓ ਕਿ ਬਲਾਤਕਾਰ ਕਿਵੇਂ ਹੁੰਦਾ ਹੈ।
ਕੰਗਨਾ ਨੇ ਕਿਸਾਨ ਅੰਦੋਲਨ ‘ਤੇ ਚੁੱਕੇ ਸਨ ਸਵਾਲ
ਦਰਅਸਲ ਕੰਗਨਾ ਨੇ ਹਾਲ ਹੀ ‘ਚ ਇਕ ਇੰਟਰਵਿਊ ਦਿੱਤਾ ਸੀ। ਜਿਸ ‘ਚ ਉਨ੍ਹਾਂ ਦਿੱਲੀ ‘ਚ ਕਿਸਾਨ ਅੰਦੋਲਨ ‘ਤੇ ਸਵਾਲ ਉਠਾਉਂਦੇ ਹੋਏ ਕਿਹਾ ਕਿ ਅੰਦੋਲਨ ਦੌਰਾਨ ਔਰਤਾਂ ਨਾਲ ਬਲਾਤਕਾਰ ਕੀਤਾ ਗਿਆ। ਕੰਗਨਾ ਦੇ ਇਸ ਬਿਆਨ ‘ਤੇ ਸਿਮਰਨਜੀਤ ਸਿੰਘ ਮਾਨ ਨੇ ਪ੍ਰਤੀਕਿਰਿਆ ਦਿੱਤੀ ਹੈ।
ਕੰਗਨਾ ਅਤੇ ਸਿਮਰਨਜੀਤ ਦੋਵਾਂ ਦੇ ਵਿਵਾਦਾਂ ਨਾਲ ਪੁਰਾਣੇ ਸਬੰਧ
ਦੱਸ ਦੇਈਏ ਕਿ ਕੰਗਨਾ ਰਣੌਤ ਅਤੇ ਸਿਮਰਨਜੀਤ ਮਾਨ ਦੋਵਾਂ ਦਾ ਲੰਬੇ ਸਮੇਂ ਤੋਂ ਵਿਵਾਦਾਂ ਨਾਲ ਸਬੰਧ ਰਿਹਾ ਹੈ। ਦੋਵੇਂ ਅਕਸਰ ਆਪਣੇ ਬਿਆਨਾਂ ਕਾਰਨ ਸੁਰਖੀਆਂ ‘ਚ ਬਣੇ ਰਹਿੰਦੇ ਹਨ। ਜਿੱਥੇ ਕੰਗਨਾ ਹਰ ਰੋਜ਼ ਕਿਸਾਨਾਂ ਖਿਲਾਫ ਭੜਕਾਊ ਬਿਆਨ ਦਿੰਦੀ ਰਹਿੰਦੀ ਹੈ। ਜਦਕਿ ਸਿਮਰਨਜੀਤ ਸਿੰਘ ਮਾਨ ਨੇ ਤਾਂ ਸ਼ਹੀਦ ਭਗਤ ਸਿੰਘ ਨੂੰ ਅੱਤਵਾਦੀ ਤਕ ਕਹਿ ਚੁੱਕੇ ਹਨ ।
Posted By SonyGoyal