ਬਰਨਾਲਾ,06 ਮਈ (ਸੋਨੀ ਗੋਇਲ )
ਸਿਹਤ ਵਿਭਾਗ ਲੋਕਾਂ ਨੂੰ ਵਧੀਆ ਅਤੇ ਮਿਆਰੀ ਸਿਹਤ ਸਹੂਲਤਾਂ ਦੇਣ ਲਈ ਵਚਨਬੱਧ : ਡਾ ਬਲਜੀਤ ਸਿੰਘ
ਸਿਹਤ ਵਿਭਾਗ ਵੱਲੋਂ ਮਿਆਰੀ ਸਿਹਤ ਸਹੂਲਤਾਂ ਵਿੱਚ ਹੋਰ ਸੁਧਾਰ ਕਰਨ ਦੇ ਮੰਤਵ ਨਾਲ ਸਿਵਲ ਸਰਜਨ ਬਰਨਾਲਾ ਡਾ. ਬਲਜੀਤ ਸਿੰਘ ਵੱਲੋਂ ਮਰੀਜ਼ਾਂ ਨੂੰ ਦਿੱਤੀਆਂ ਜਾ ਰਹੀਆਂ ਸਿਹਤ ਸੇਵਾਵਾਂ ਦਾ ਜਾਇਜ਼ਾ ਲੈਣ ਹਿੱਤ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ ਬੱਚਾ ਵਿੰਗ ਦਾ ਦੌਰਾ ਕੀਤਾ ਗਿਆ ।
ਸਿਵਲ ਸਰਜਨ ਬਰਨਾਲਾ ਵੱਲੋਂ ਇਸ ਨਿਰੀਖਣ ਦੌਰਾਨ ਵਾਰਡਾਂ ਵਿੱਚ ਦਾਖਲ ਜੱਚਾ-ਬੱਚਾ, ਗਰਭਵਤੀ ਔਰਤਾਂ ਅਤੇ ਬੱਚਿਆਂ ਦਾ ਹਾਲਚਾਲ ਪੁੱਛਿਆ ਅਤੇ ਉਨ੍ਹਾਂ ਦੇ ਇਲਾਜ ਲਈ ਦਿੱਤੀਆ ਜਾ ਰਹੀਆਂ ਮੁਫਤ ਸਿਹਤ ਸੇਵਾਵਾਂ ਸਬੰਧੀ ਤਸੱਲੀ ਪ੍ਰਗਟਾਈ।
ਸਿਵਲ ਸਰਜਨ ਬਰਨਾਲਾ ਨੇ ਸੀਨੀਅਰ ਮੈਡੀਕਲ ਅਫਸਰ, ਸਿਵਲ ਹਸਪਤਾਲ ਬਰਨਾਲਾ ਅਤੇ ਸਟਾਫ ਨੂੰ ਹਾਈ ਰਿਸਕ ਗਰਭਵਤੀ ਮਾਵਾਂ ਦਾ ਖਾਸ ਧਿਆਨ ਰੱਖਣ, ਆਰ.ਸੀ.ਐਚ.ਦੇ ਕੰਮ ਨੂੰ ਵਧਾਉਣ, ਹਸਪਤਾਲ ਦੀ ਸਾਫ ਸ਼ਫਾਈ ਦਾ ਖਾਸ ਧਿਆਨ ਰੱਖਣ ,ਸਿਹਤ ਸੇਵਾਵਾਂ ਦੇਣੀਆਂ ਯਕੀਨੀ ਬਣਾਏ ਜਾਣ, ਡਿਉਟੀ ਸਮੇਂ ਦੌਰਾਣ ਸਮੇਂ ਦੀ ਪਾਬੰਦੀ ਦਾ ਧਿਆਨ ਰੱਖਣ,ਸਿਹਤ ਸੰਸਥਾ ਵਿੱਚ ਜਣੇਪੇ ਦੀ ਗਿਣਤੀ ਵਧਾਉਣ ,ਹਰ ਤਰਾਂ ਦੇ ਰਿਕਾਰਡ ਨੂੰ ਮੇਨਟੇਨ ਰੱਖਣ ਆਦਿ ਸਬੰਧੀ ਹਦਾਇਤਾਂ ਜਾਰੀ ਕੀਤੀਆਂ ਗਈਆਂ।
Posted By SonyGoyal