ਦਿਹਾਤੀ 23 ਮਈ (ਜਸਵੀਰ ਸਿੰਘ)
ਮੈਂਗੋ ਵਰਗੀਆਂ ਬਿਮਾਰੀਆਂ ਤੋਂ ਬਚਣ ਦੇ ਦਿੱਤੇ ਵਿਚਾਰਬਠਿੰਡਾ/ਸਿਹਤ ਵਿਭਾਗ ਦੀ ਟੀਮ ਨੇ ਪਿੰਡ ਕੋਟ ਸ਼ਮੀਰ ਵਿਖੇ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਅਚਨਚੇਤ ਚੈਕਿੰਗ ਕੀਤੀ।
ਇਸ ਚੈਕਿੰਗ ਦੌਰਾਨ ਘਰਾਂ, ਸਕੂਲਾਂ, ਦੁਕਾਨਾਂ ਅਤੇ ਹੋਰ ਥਾਵਾਂ ‘ਤੇ ਲਾਰਵੇ ਦੀ ਜਾਂਚ ਕੀਤੀ ਗਈ ਅਤੇ ਲੋਕਾਂ ਨੂੰ ਸਾਫ਼-ਸਫ਼ਾਈ ਰੱਖਣ ਅਤੇ ਖੜ੍ਹੇ ਪਾਣੀ ਨੂੰ ਹਟਾਉਣ ਦੀ ਅਪੀਲ ਕੀਤੀ ਗਈ ਤਾਂ ਜੋ ਮੱਛਰਾਂ ਤੋਂ ਹੋਣ ਵਾਲੀਆਂ ਬਿਮਾਰੀਆਂ ਤੋਂ ਬਚਿਆ ਜਾ ਸਕੇ।
ਇਸ ਟੀਮ ਦੀ ਅਗਵਾਈ ਸਿਹਤ ਸੁਪਰਵਾਈਜ਼ਰ ਰਾਜਵਿੰਦਰ ਸਿੰਘ ਪੱਕਾ ਕਲਾਂ ਨੇ ਕੀਤੀ।
Posted By SonyGoyal