ਮਨਿੰਦਰ ਸਿੰਘ, ਬਰਨਾਲਾ

ਹੁਣ ਤੱਕ ਕੁੱਲ 67 ਨਵ-ਜੰਮੀਆਂ ਬੱਚੀਆਂ ਦਾ ਸਨਮਾਨ ਕੀਤਾ ਗਿਆ

19 ਫਰਵਰੀ ਸਿਹਤ ਵਿਭਾਗ ਬਰਨਾਲਾ ਵੱਲੋ ਜ਼ਿਲ੍ਹਾ ਪ੍ਰਸ਼ਾਸਨ ਦੇ ਵਿਸ਼ੇਸ਼ ਸਹਿਯੋਗ ਸਦਕਾ ਜ਼ਿਲੇ ’ਚ ਬੱਚੀਆਂ ਦੇ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆ ਡਾ. ਹਰਿੰਦਰ ਸ਼ਰਮਾ ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ਇਨ੍ਹਾਂ ਯਤਨਾਂ ਤਹਿਤ ‘ਬੇਟੀ ਬਚਾਓ-ਬੇਟੀ ਪੜਾਓ’ ਮੁਹਿੰਮ ਅਧੀਨ ਜ਼ਿਲ੍ਹੇ ਦੇ ਲਿੰਗ ਅਨੁਪਾਤ ਵਿੱਚ ਸੁਧਾਰ ਲਿਆਉਣ ਲਈ ਸਿਵਲ ਹਸਪਤਾਲ ਬਰਨਾਲਾ ਵਿਖੇ ਜਨਮੀਆਂ ਲੜਕੀਆਂ ਦਾ ਸਨਮਾਨ ਕਰਨਾ ਸ਼ੁਰੂ ਕੀਤਾ ਹੈ ਤਾਂ ਜੋ ਜ਼ਿਲੇ ਵਿਚ ਬੱਚੀਆਂ ਦੀ ਗਿਣਤੀ ਨੂੰ ਵਧਾ ਕੇ ਮੁੰਡੇ-ਕੁੜੀ ਵਿਚਲੇ ਪਾੜੇ ਨੂੰ ਖਤਮ ਕੀਤਾ ਜਾ ਸਕੇ।

ਸਿਵਲ ਸਰਜਨ ਬਰਨਾਲਾ ਨੇ ਦੱਸਿਆ ਕਿ ‘ਬੇਟੀ ਬਚਾਓ-ਬੇਟੀ ਪੜਾਓ’ ਸਕੀਮ ਤਹਿਤ ਬੀਤੇ ਦਿਨੀਂ ਸਿਵਲ ਹਸਪਤਾਲ ਬਰਨਾਲਾ ਵਿਖੇ 4 ਫਰਵਰੀ 2023 ਤੋਂ ਲਗਾਤਾਰ ਹੁਣ ਤੱਕ ਕੁੱਲ 67 ਨਵ ਜਨਮੀਆਂ ਲੜਕੀਆਂ ਦਾ ਸਨਮਾਨ ਕੀਤਾ ਜਾ ਚੁੱਕਾ ਹੈ ਅਤੇ ਅੱਗੇ ਵੀ ਕੀਤਾ ਜਾਵੇਗਾ।

ਇਸ ਮੌਕੇ ਧੀਆਂ ਦੇ ਸਨਮਾਨ ਦੇ ਨਾਲ-ਨਾਲ ‘ਬੇਟੀ ਬਚਾਓ ਬੇਟੀ ਪੜਾਓ ਮੁਹਿੰਮ ਅਧੀਨ ਲੋਕਾਂ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਗਈ।

ਡਾ. ਪ੍ਰਵੇਸ਼ ਕੁਮਾਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ-ਕਮ-ਨੋਡਲ ਅਫ਼ਸਰ ਵੱਲੋਂ ਆਮ ਲੋਕਾਂ ਨੂੰ ‘ਬੇਟੀ ਬਚਾਓ ਬੇਟੀ ਪੜਾਓ’ ਮੁਹਿੰਮ ਤਹਿਤ ਲੜਕੀਆਂ ਦੇ ਜਨਮ ਨੂੰ ਉਤਸ਼ਾਹਤ ਕਰਨ, ਧੀਆਂ ਦੀ ਸੁਰੱਖਿਆ ਪ੍ਰਤੀ ਸੁਚੇਤ ਕਰਨ, ਲੋਕਾਂ ਨੂੰ ਇਸ ਸਕੀਮ ਬਾਰੇ ਜਾਗਰੂਕ ਕਰਨ ਅਤੇ ਜ਼ਿਲ੍ਹੇ ਦੇ ਹਰ ਨਾਗਰਿਕ ਨੂੰ ਲਿੰਗ ਅਨੁਪਾਤ ’ਚ ਸੁਧਾਰ ਲਿਆਉਣ ਲਈ ਮੁਹਿੰਮ ਦਾ ਹਿੱਸਾ ਬਣਨ ਦੀ ਅਪੀਲ ਕੀਤੀ ਗਈ।

ਡਾ. ਮਨੋਹਰ ਲਾਲ ਸਹਾਇਕ ਸਿਵਲ ਸਰਜਨ ਬਰਨਾਲਾ ਨੇ ਕਿਹਾ ਕਿ ਸਾਨੂੰ ਇਹ ਪ੍ਰਣ ਲੈਣਾ ਚਾਹੀਦਾ ਹੈ ਕਿ ਬੇਟੀਆਂ ਨੂੰ ਹਰ ਖੇਤਰ ‘ਚ ਬਰਾਬਰ ਦੇ ਹੱਕ ਅਤੇ ਸੁਰੱਖਿਆ ਪ੍ਰਦਾਨ ਕਰੀਏ।

ਉਨਾਂ ਦੱਸਿਆ ਕਿ ਅਧਿਕਾਰੀਆਂ ਨੂੰ ਜ਼ਿਲ੍ਹੇ ਵਿੱਚ ਪੀ.ਸੀ.ਪੀ.ਐਨ.ਡੀ.ਟੀ. ਐਕਟ ਪੂਰੀ ਸਖ਼ਤੀ ਨਾਲ ਲਾਗੂ ਕਰਵਾਉਣ ਦੀਆਂ ਹਦਾਇਤਾਂ ਵੀ ਜਾਰੀ ਕੀਤੀਆਂ ਗਈਆਂ ਹਨ।

ਡਾ. ਤਪਿੰਦਰਜੋਤ ਕੌਸ਼ਲ ਐਸ.ਐਮ.ਓ. ਸਿਵਲ ਹਸਪਤਾਲ ਬਰਨਾਲਾ ਨੇ ਕਿਹਾ ਕਿ ਬੇਟੀ ਨੂੰ ਕੁੱਖ ਵਿੱਚ ਕਤਲ ਕਰਕੇ ਉਸ ਤੋਂ ਜਿਉਣ ਦਾ ਹੱਕ ਖੋਹਣ ਦਾ ਕਿਸੇ ਨੂੰ ਵੀ ਅਧਿਕਾਰ ਨਹੀਂ ਹੈ।

ਉਨਾਂ ਕਿਹਾ ਕਿ ਇੱਕ ਪੜੀ-ਲਿਖੀ ਬੱਚੀ ਹੀ ਸਮਾਜ ਸੁਧਾਰ ‘ਚ ਅਹਿਮ ਯੋਗਦਾਨ ਪਾ ਸਕਦੀ ਹੈ, ਇਸ ਲਈ ਧੀਆਂ ਨੂੰ ਸਮਾਜ ਵਿੱਚ ਵਧਣ-ਫੁੱਲਣ, ਪੜਨ-ਲਿਖਣ ਅਤੇ ਹਰ ਖੇਤਰ ਵਿੱਚ ਲੜਕਿਆਂ ਦੇ ਸਮਾਨ ਤਰੱਕੀ ਦੇ ਅਵਸਰ ਪ੍ਰਦਾਨ ਕਰਨੇ ਚਾਹੀਦੇ ਹਨ।

Posted By SonyGoyal

Leave a Reply

Your email address will not be published. Required fields are marked *