ਬਰਨਾਲਾ 28 ਫਰਵਰੀ ( ਮਨਿੰਦਰ ਸਿੰਘ )
ਸਿਹਤ ਵਿਭਾਗ ਬਰਨਾਲਾ ਵੱਲੋਂ ਮਾਨਯੋਗ ਕਮਿਸ਼ਨਰ ਫੂਡ ਅਤੇ ਡਰੱਗ ਐਡਮਿਨਿਸਟ੍ਰੇਸ਼ਨ ਪੰਜਾਬ ਦੇ ਦਿਸ਼ਾ ਨਿਰਦੇਸ਼ ਅਤੇ ਸਿਵਲ ਸਰਜਨ ਬਰਨਾਲਾ ਦੀ ਅਗਵਾਈ ਅਧੀਨ ਫੂਡ ਸੇਫਟੀ ਐਂਡ ਸਟੈਂਡਰਡ ਐਕਟ 2006 ਤਹਿਤ ਖਾਧ ਪਦਾਰਥਾਂ ਦਾ ਕਾਰੋਬਾਰ ਕਰਨ ਵਾਲਿਆਂ, ਖਾਧ ਪਦਾਰਥ ਤਿਆਰ ਕਰਨ ਅਤੇ ਵੇਚਣ ਵਾਲਿਆਂ ਨੂੰ ਭੋਜਨ ਬਚਾਉਣ, ਭੋਜਨ ਸਾਂਝਾ ਕਰਨ ਅਤੇ ਭੋਜਨ ਦੀ ਸ਼ਕਤੀ ਵਧਾਉਣ (Save Food, share food RUCO & FOOD fortification) ਸਬੰਧੀ ਇੱਕ ਸੈਮੀਨਾਰ ਲਗਾਇਆ ਗਿਆ। ਇਸ ਦੌਰਾਨ ਫੂਡ ਬਿਜਨਸ ਓਪਰੇਟਰਜ਼ ਨੂੰ ਭੋਜਨ ਨੂੰ ਵਿਅਰਥ ਨਾ ਕਰਨ ਅਤੇ ਉਸ ਨੂੰ ਜਰੂਰਤਮੰਦ ਲੋਕਾਂ ਤੱਕ ਪਹੁੰਚਾਉਣ ਸਬੰਧੀ ਅਤੇ ਵਰਤੋਂ ਕੀਤੇ ਤੇਲ ਨੂੰ ਦੁਬਾਰਾ ਨਾ ਵਰਤਣ ਸਬੰਧੀ ਜਾਗਰੂਕ ਕੀਤਾ ਗਿਆ।
ਮੈਡਮ ਸੀਮਾ ਰਾਣੀ ਫੂਡ ਸੇਫਟੀ ਅਫ਼ਸਰ ਵੱਲੋਂ ਕਾਰੋਬਾਰੀਆਂ ਨੂੰ ਜਾਣਕਾਰੀ ਦਿੰਦੇ ਸਮਝਾਇਆ ਗਿਆ ਕਿ ਵਰਤੇ ਜਾ ਚੁੱਕੇ ਤੇਲ ਨੂੰ ਦੁਬਾਰਾ ਵਰਤਣ ਨਾਲ ਭੋਜਨ ਸਹੀ ਤਰੀਕੇ ਨਾਲ ਨਹੀ ਬਣਦਾ, ਜਿਸ ਨੂੰ ਖਾਣ ਨਾਲ ਦਿਲ ਦੀਆਂ ਅਤੇ ਕਈ ਹੋਰ ਬਿਮਾਰੀਆਂ ਹੋਣ ਦੀ ਸੰਭਾਵਨਾ ਬਣ ਜਾਂਦੀ ਹੈ ।
ਇਸ ਮੌਕੇ ਡਾ. ਜਸਪ੍ਰੀਤ ਸਿੰਘ ਗਿੱਲ ਡੈਜੀਗਨੇਟਡ ਫੂਡ ਸੇਫਟੀ ਅਫ਼ਸਰ ਬਰਨਾਲਾ ਵੱਲੋਂ ਕਾਰੋਬਾਰੀਆਂ ਨੂੰ ਫੂਡ ਸੇਫਟੀ ਐਕਟ ਅਧੀਨ ਲਾਇਸੈਂਸ/ ਰਜਿਸਟ੍ਰੇਸ਼ਨ ਲੈਣ ਸਬੰਧੀ ਵੀ ਹਦਾਇਤ ਕੀਤੀ ਗਈ।
ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ ਫੂਡ ਸੇਫਟੀ ਐਕਟ ਅਧੀਨ ਲਾਇਸੈਂਸ/ ਰਜਿਸ਼ਟ੍ਰੇਸਨ ਪ੍ਰਾਪਤ ਕਰਨ ਅਤੇ ਹੋਰ ਕਿਸੇ ਵੀ ਤਰਾਂ ਦੀ ਜਾਣਕਾਰੀ ਦਫ਼ਤਰ ਸਿਵਲ ਸਰਜਨ ਬਰਨਾਲਾ ਵਿਖੇ ਹਾਸਲ ਕੀਤੀ ਜਾ ਸਕਦੀ ਹੈ।
Posted By SonyGoyal