ਸ਼ਹਿਣਾ/ਭਦੌੜ, 30 ਅਪ੍ਰੈਲ (ਮਨਿੰਦਰ ਸਿੰਘ)
ਕਿਹਾ, ਨੌਜਵਾਨਾਂ ਨੂੰ ਖੇਡਾਂ ਮੈਦਾਨਾਂ ਵੱਲ ਮੋੜਨ ਲਈ ਸਰਕਾਰ ਵਲੋਂ ਕੀਤੇ ਜਾ ਰਹੇ ਹਨ ਉਪਰਾਲੇ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਸੋਚ ਸਦਕਾ ਅਤੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਦੀ ਅਗਵਾਈ ਹੇਠ ਸੂਬੇ ਵਿਚ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਸਕੂਲਾਂ ਦੀ ਕਾਇਆ ਕਲਪ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਅੱਜ ਵਿਧਾਇਕ ਹਲਕਾ ਭਦੌੜ ਸ. ਲਾਭ ਸਿੰਘ ਉੱਗੋਕੇ ਨੇ ਸਰਕਾਰੀ ਹਾਈ ਸਕੂਲ ਜੰਗੀਆਣਾ, ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ, ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਕਲਾਂ, ਸਰਕਾਰੀ ਪ੍ਰਾਇਮਰੀ ਸਕੂਲ ਬਲ਼ੋਕੇ ਸਕੂਲਾਂ ਵਿਚ 22 ਲੱਖ ਤੋਂ ਵੱਧ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਭ ਤੋਂ ਵੱਧ ਬਜਟ ਸਿਹਤ, ਸਿੱਖਿਆ ਅਤੇ ਖੇਡਾਂ ਦਾ ਰੱਖਿਆ ਗਿਆ ਹੈ ਤਾਂ ਜੋ ਸਾਡੇ ਨੌਜਵਾਨਾਂ ਨੂੰ ਉੱਚ ਵਿਦਿਆ ਦਿੱਤੀ ਜਾ ਸਕੇ ਅਤੇ ਖੇਡ ਮੈਦਾਨਾਂ ਵੱਲ ਮੌੜ ਕੇ ਉਨ੍ਹਾਂ ਨੂੰ ਸਿਹਤਮੰਦ ਬਣਾਇਆ ਜਾ ਸਕੇ। ਉਨ੍ਹਾਂ ਕਿਹਾ ਕਿ ਅੱਜ ਸਕੂਲਾਂ ਵਿਚ ਹਰ ਸਹੂਲਤ ਦਿੱਤੀ ਗਈ ਹੈ, ਟਚ ਸਕ੍ਰੀਨ, ਹੈੱਡ ਫੋਨ, ਨਵਾਂ ਫਰਨੀਚਰ ਤੇ ਹੋਰ ਸਹੂਲਤਾਂ ਦਿੱਤੀ ਗਈਆਂ ਹਨ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਦੀ ਪੂਰੀ ਕੋਸ਼ਿਸ਼ ਹੈ ਕਿ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕਰਕੇ ਸੂਬੇ ਨੂੰ ਹਸਦਾ – ਵਸਦਾ ਅਤੇ ਰੰਗਲਾ ਪੰਜਾਬ ਬਣਾਇਆ ਜਾ ਸਕੇ। ਇਸ ਮੌਕੇ ਉਨ੍ਹਾਂ ਸਰਕਾਰੀ ਹਾਈ ਸਕੂਲ ਜੰਗੀਆਣਾ ਵਿਚ 8.60 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਜੰਗੀਆਣਾ ਵਿਚ 5.98 ਲੱਖ ਦੀ ਲਾਗਤ ਨਾਲ, ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਕਲਾਂ ਵਿੱਚ 3.79 ਲੱਖ ਦੀ ਲਾਗਤ ਨਾਲ ਤੇ ਸਰਕਾਰੀ ਪ੍ਰਾਇਮਰੀ ਸਕੂਲ ਬਲ਼ੋਕੇ ਵਿਚ 3.72 ਲੱਖ ਦੀ ਲਾਗਤ ਵਾਲੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ। ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ ਮੈਡਮ ਇੰਦੂ ਸਿਮਕ ਦੀ ਅਗਵਾਈ ਹੇਠ ਸਕੂਲਾਂ ਸਮਾਗਮਾਂ ਨੂੰ ਸਫਲਤਾ ਪੂਰਵਕ ਕਰਾਇਆ ਗਿਆ। ਇਸ ਮੌਕੇ ਸਿੱਖਿਆ ਕੋਆਰਡੀਨੇਟਰ ਗੁਰਤੇਜ ਸਿੰਘ ਧਾਲੀਵਾਲ, ਹੈਡਮਾਸਟਰ ਰਾਕੇਸ਼ ਕੁਮਾਰ, ਬਲੋਕੇ ਸਕੂਲ ਇੰਚਾਰਜ ਕੁਲਬੀਰ ਸਿੰਘ, ਸੰਧੂ ਕਲਾਂ ਸਕੂਲ ਦੇ ਹੈਡ ਟੀਚਰ ਲਸ਼ਮਣ ਸਿੰਘ, ਪ੍ਰਾਇਮਰੀ ਸਕੂਲ ਜੰਗੀਆਣਾ ਦੇ ਹੈਡ ਟੀਚਰ ਨੀਲਾਮ ਰਾਣੀ, ਹਾਈ ਸਕੂਲ ਜੰਗੀਆਣਾ ਦੇ ਹੈੱਡ ਮਾਸਟਰ ਸੁਖਦੇਵ ਸਿੰਘ, ਸੀ ਐਚ ਟੀ ਜਸਵੀਰ ਸਿੰਘ ਹਾਜ਼ਰ ਸਨ।
Posted By SonyGoyal