ਬਰਨਾਲਾ, 30 ਅਪ੍ਰੈਲ (ਸੋਨੀ ਗੋਇਲ)
ਸ਼ਹੀਦ ਭਗਤ ਸਿੰਘ ਪਾਰਕ ਵਿਚ ਦੋਨੋਂ ਵੇਲੇ ਲੱਗ ਰਹੀਆਂ ਹਨ ਕਲਾਸਾਂ ਸੀ.ਐੱਮ.ਦੀ ਯੋਗਸ਼ਾਲਾ” ਪ੍ਰੋਜੈਕਟ ਅਧੀਨ ਚਲਾਈਆਂ ਜਾ ਰਹੀਆਂ ਯੋਗ ਕਲਾਸਾਂ ਲੋਕਾਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਇਸ ਪ੍ਰੋਜੈਕਟ ਸਬੰਧੀ ਸ੍ਰੀ ਟੀ ਬੈਨਿਥ ਡਿਪਟੀ ਕਮਿਸ਼ਨਰ ਬਰਨਾਲਾ ਨੇ ਦੱਸਿਆ ਕਿ ਯੋਗਾ ਕਲਾਸਾਂ ਬਰਨਾਲਾ ਸ਼ਹਿਰ ਅਤੇ ਜ਼ਿਲ੍ਹੇ ਦੀਆਂ ਵੱਖ-ਵੱਖ ਤਹਿਸੀਲਾਂ, ਸਬ-ਤਹਿਸੀਲਾਂ, ਬਲਾਕਾਂ ਅਤੇ ਪਿੰਡਾਂ ਵਿੱਚ ਸਵੇਰੇ ਸ਼ਾਮ ਚੱਲ ਰਹੀਆਂ ਹਨ ਜਿਨ੍ਹਾਂ ਵਿੱਚ 2971 ਵਿਅਕਤੀ ਯੋਗਾ ਕਰ ਰਹੇ ਹਨ ਅਤੇ ਸਿਹਤਮੰਦ ਜੀਵਨਸ਼ੈਲੀ ਆਪਣਾ ਰਹੇ ਹਨ। ਡਿਪਟੀ ਕਮਿਸ਼ਨਰ ਨੇ “ਕਰੋ ਯੋਗ ਰਹੋ ਨਿਰੋਗ” ਦਾ ਹਵਾਲਾ ਦਿੰਦਿਆਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਯੋਗਾ ਕਲਾਸਾਂ ਵਿੱਚ ਪਹੁੰਚ ਕੇ ਯੋਗਾ ਦੇ ਲਾਭ ਲੈਣ। ਉਹਨਾਂ ਨੇ ਹਰ ਨਾਗਰਿਕ ਨੂੰ ਆਪਣੀ ਸਿਹਤ ਲਈ ਦਿਨ ਵਿੱਚ 1 ਘੰਟਾ ਯੋਗਾ ਕਲਾਸ ਲਈ ਕੱਢਣ ਲਈ ਕਿਹਾ। ਉਨ੍ਹਾਂ ਵੱਧ ਤੋਂ ਵੱਧ ਲੋਕਾਂ ਨੂੰ ਇਹਨਾਂ ਕਲਾਸਾਂ ਵਿੱਚ ਪਹੁੰਚ ਕੇ ਆਪਣੇ ਆਪ ਨੂੰ ਸਰੀਰਕ ਅਤੇ ਮਾਨਸਿਕ ਤੌਰ ‘ਤੇ ਤੰਦਰੁਸਤ ਰੱਖਣ ਲਈ ਚੰਗੀ ਜੀਵਨਸ਼ੈਲੀ ਅਪਨਾਉਣ ਲਈ ਕਿਹਾ। ਬਰਨਾਲਾ ਵਿੱਚ ਸ਼ਹੀਦ ਭਗਤ ਸਿੰਘ ਪਾਰਕ ਵਿੱਚ ਚੱਲ ਰਹੀ ਯੋਗ ਕਲਾਸ ਜਿਸ ਦਾ ਸਮਾਂ ਸਵੇਰੇ 6.10 ਵਜੇ ਤੋਂ 7.10 ਵਜੇ ਤੱਕ ਹੈ ਦੇ ਯੋਗ ਟ੍ਰੇਨਰ ਵਿੱਕੀ ਬਾਂਸਲ ਨੇ ਦਸਿਆ ਹੈ ਕਿ ਲੋਕਾਂ ਵਿਚ ਯੋਗ ਪ੍ਰਤੀ ਅਤੇ ਸਿਹਤ ਪ੍ਰਤੀ ਜਾਗਰੂਕਤਾ ਆ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਾਮ ਦੀ ਕਲਾਸ ਜਿਸ ਦਾ ਸਮਾਂ 5 ਤੋਂ 6 ਵਜੇ ਹੈ। ਯੋਗ ਟ੍ਰੇਨਰ ਵਿਕਰਮ ਨੇ ਕਿਹਾ ਹੈ ਕਿ ਲੋਕਾਂ ਵਲੋਂ ਪੰਜਾਬ ਸਰਕਾਰ ਦੇ ਉਪਰਾਲੇ ਦੀ ਸ਼ਲਾਘਾ ਕੀਤੀ ਜਾ ਰਹੀ ਹੈ ਕਿਉੰਕਿ ਹਰ ਵਿਅਕਤੀ ਇਸ ਮੁਫ਼ਤ ਸਕੀਮ ਦਾ ਲਾਭ ਮਿਲ ਰਿਹਾ ਹੈ। ਇਸ ਮੌਕੇ ਰਸ਼ਪਿੰਦਰ ਬਰਾੜ ਜ਼ਿਲ੍ਹਾ ਕੋਆਰਡੀਨੇਟਰ ਨੇ ਦੱਸਿਆ ਕਿ ਜੇਕਰ ਕੋਈ ਵੀ ਵਿਆਕਤੀ/ਨਾਗਰਿਕ ਆਪਣੇ ਮੁਹੱਲੇ/ਗਲੀ/ਪਿੰਡ/ਸ਼ਹਿਰ/ ਵਿੱਚ ਕਲਾਸ ਸ਼ੁਰੂ ਕਰਵਾਉਣੀ ਚਾਹੁੰਦਾ ਹੈ ਤਾਂ 76694-00500 ਮੋਬਾਇਲ ਨੰਬਰ ‘ਤੇ ਮਿਸ ਕਾਲ ਕਰਕੇ ਕਲਾਸ ਸ਼ੁਰੂ ਕਰਵਾ ਸਕਦਾ ਹੈ। ਕਲਾਸ ਸ਼ੁਰੂ ਕਰਨ ਲਈ 25 ਵਿਅਕਤੀਆਂ ਦਾ ਇੱਕ ਗਰੁੱਪ ਅਤੇ ਕੋਈ ਵੀ ਸਾਂਝਾ ਸਥਾਨ ਪਾਰਕ/ਧਰਮਸ਼ਾਲਾ ਹੋਣਾ ਜ਼ਰੂਰੀ ਹੈ ਜਿੱਥੇ 25 ਵਿਆਕਤੀ ਯੋਗਾ ਕਲਾਸ ਲਗਾ ਸਕਣ।
Posted By SonyGoyal