ਬਠਿੰਡਾ 12 ਜੂਨ ( ਸੋਨੀ ਗੋਇਲ)
ਬਠਿੰਡਾ-ਚੰਡੀਗੜ੍ਹ ਰਾਸ਼ਟਰੀ ਰਾਜਮਾਰਗ ‘ਤੇ ਦੇਰ ਰਾਤ ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ਵਿੱਚੋਂ ਇੱਕ ਔਰਤ ਦੀ ਲਾਸ਼ ਮਿਲੀ।
ਇਹ ਲਾਸ਼ ਆਦੇਸ਼ ਮੈਡੀਕਲ ਯੂਨੀਵਰਸਿਟੀ ਦੇ ਨੇੜੇ ਮਿਲੀ। ਮ੍ਰਿਤਕ ਔਰਤ ਦੀ ਪਛਾਣ ਸੋਸ਼ਲ ਮੀਡੀਆ ਸਟਾਰ ਭਾਬੀ ਕਮਲ ਕੌਰ ਵਜੋਂ ਹੋਈ ਹੈ, ਜੋ ਸੋਸ਼ਲ ਮੀਡੀਆ ‘ਤੇ ਸਰਗਰਮ ਹੈ। ਕਮਲ ਕੌਰ ਲੁਧਿਆਣਾ ਦੀ ਰਹਿਣ ਵਾਲੀ ਸੀ। ਫਿਲਹਾਲ ਪੁਲਿਸ ਨੇ ਮ੍ਰਿਤਕ ਦੇਹ ਨੂੰ ਕਬਜ਼ੇ ਵਿੱਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਭਾਬੀ ਕਮਲ ਕੌਰ ਇੱਕ ਸੋਸ਼ਲ ਮੀਡੀਆ ਸਟਾਰ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਕਮਲ ਕੌਰ ਦੇ ਪਰਿਵਾਰ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਜਾਣਕਾਰੀ ਅਨੁਸਾਰ ਬੀਤੀ ਰਾਤ ਸ਼ਹਿਰ ਦੇ ਆਦੇਸ਼ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਸੀ। ਜਿਸ ਤੋਂ ਬਾਅਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਇਸ ਬਾਰੇ ਸੂਚਿਤ ਕੀਤਾ। ਜਦੋਂ ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਕਾਰ ਦੀ ਤਲਾਸ਼ੀ ਲਈ ਤਾਂ ਉਸ ਵਿੱਚੋਂ ਲਗਭਗ 35 ਸਾਲਾ ਭਾਬੀ ਕਮਲ ਕੌਰ ਦੀ ਲਾਸ਼ ਮਿਲੀ, ਜਿਸ ਨਾਲ ਇਲਾਕੇ ਵਿੱਚ ਸਨਸਨੀ ਫੈਲ ਗਈ। ਪਾਰਕਿੰਗ ਵਿੱਚ ਖੜ੍ਹੀ ਇੱਕ ਕਾਰ ‘ਚੋਂ ਲਾਸ਼ ਮਿਲੀ ਪੁਲਿਸ ਅਨੁਸਾਰ ਲੱਗਦਾ ਹੈ ਕਿ ਕਮਲ ਕੌਰ ਦਾ ਕਤਲ ਕੀਤਾ ਗਿਆ ਹੈ। ਜਾਣਕਾਰੀ ਦਿੰਦੇ ਹੋਏ ਐਸਪੀ ਸਿਟੀ ਨਰਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹਸਪਤਾਲ ਦੀ ਪਾਰਕਿੰਗ ਵਿੱਚ ਖੜ੍ਹੀ ਇੱਕ ਸ਼ੱਕੀ ਕਾਰ ਵਿੱਚੋਂ ਬਦਬੂ ਆ ਰਹੀ ਹੈ। ਜਾਂਚ ਕਰਨ ‘ਤੇ ਕਾਰ ਦੇ ਅੰਦਰੋਂ ਲਗਭਗ 35 ਸਾਲ ਦੀ ਇੱਕ ਔਰਤ ਦੀ ਲਾਸ਼ ਮਿਲੀ। ਸ਼ੁਰੂਆਤੀ ਜਾਂਚ ਵਿੱਚ ਕਤਲ ਦਾ ਸ਼ੱਕ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਲਾਸ਼ ਨੂੰ ਹਿਰਾਸਤ ਵਿੱਚ ਲੈ ਜਾਂਚ ਕੀਤੀ ਸ਼ੁਰੂ ਫਿਲਹਾਲ ਪੁਲਿਸ ਨੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਕਾਰ ਛੱਡ ਕੇ ਭੱਜਣ ਵਾਲੇ ਸ਼ੱਕੀ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਆਲੇ-ਦੁਆਲੇ ਦੇ ਇਲਾਕੇ ਦੇ ਸੀਸੀਟੀਵੀ ਫੁਟੇਜ ਦੀ ਵੀ ਜਾਂਚ ਕਰ ਰਹੀ ਹੈ।
Posted By Gaganjot Goyal