ਅੰਮ੍ਰਿਤਸਰ ਕ੍ਰਿਸ਼ਨ ਸਿੰਘ ਦੁਸਾਂਝ
ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਸੋਨੂੰ ਜੰਡਿਆਲਾ ਨੇ ਐਮ.ਪੀ ਔਜਲਾ ਨਾਲ ਕੀਤੀ ਮੁਲਾਕਾਤ
ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਓ.ਬੀ.ਸੀ ਪੰਜਾਬ ਦੇ ਵਰਕਿੰਗ ਪ੍ਰਧਾਨ ਸਰਬਜੀਤ ਸਿੰਘ ਸੋਨੂੰ ਜੰਡਿਆਲਾ ਨੇ ਅੱਜ ਅੰਮ੍ਰਿਤਸਰ ਦੇ ਮੈਂਬਰ ਪਾਰਲੀਮੈਂਟ ਸ. ਗੁਰਜੀਤ ਸਿੰਘ ਔਜਲਾ ਨਾਲ ਮੁਲਾਕਾਤ ਦੌਰਾਨ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਸੱਚਖੰਡ ਸ੍ਰੀ ਹਜੂਰ ਸਾਹਿਬ ਨੂੰ ਜਾਣ ਵਾਲੀ ਸੱਚਖੰਡ ਟਰੇਨ ਵਿੱਚ ਯਾਤਰੀਆਂ ਆ ਰਹੀਆਂ ਪ੍ਰੇਸ਼ਾਨੀਆਂ ਬਾਰੇ ਜਾਣੂ ਕਰਵਾਇਆਂ।
ਯਾਤਰੀਆਂ ਦੀਆਂ ਇੰਨ੍ਹਾਂ ਸਮੱਸਿਆਵਾਂ ਨੂੰ ਮੁੱਖ ਰੱਖਦੇ ਹੋਏ ਐਮ.ਪੀ ਸ. ਗੁਰਜੀਤ ਸਿੰਘ ਔਜਲਾ ਨੇ ਵਿਸ਼ਵਾਸ ਦਵਾਇਆ ਕਿ ਸੰਗਤਾਂ ਨੂੰ ਜੋ ਸੱਚਖੰਡ ਟਰੇਕ ਵਿਚ ਪ੍ਰੇਸ਼ਾਨੀਆਂ ਪੇਸ਼ ਆ ਰਹੀਆਂ ਹਨ, ਦਾ ਹੱਲ ਪਹਿਲ ਦੇ ਅਧਾਰ ‘ਤੇ ਜਲਦ ਕੱਢਿਆਂ ਜਾਵੇਗਾ ਅਤੇ ਸੰਗਤਾਂ ਨੂੰ ਕਿਸੇ ਕਿਸਮ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
ਉਨ੍ਹਾਂ ਕਿਹਾ ਕਿ ਉਹ ਜਲਦ ਹੀ ਕੇਂਦਰੀ ਰੇਲ ਮੰਤਰੀ ਨਾਲ ਮੁਲਾਕਾਤ ਕਰਕੇ ਇਸ ਦਾ ਹੱਲ ਜਲਦ ਕੱਢਗੇ, ਕਿਉਂਕਿ ਸੰਗਤਾਂ ਲਈ ਮੇਰਾ ਮੁਢਲਾ ਫਰਜ਼ ਬਣਦਾ ਹੈ ਕਿ ਮੈਂ ਆਪਣੀ ਜਿੰਮੇਵਾਰੀ ਨੂੰ ਸੰਜੀਦਗੀ ਨਾਲ ਨਿਭਾਂਅ ਕੇ ਇਸ ਦਾ ਹੱਲ ਕੱਢ ਕੇ ਸੰਗਤਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਤੋਂ ਨਿਜਾਤ ਦਿਵਾਂਗਾ।
ਇਸ ਮੌਕੇ ਸੋਨੂੰ ਜੰਡਿਆਲਾ ਨੇ ਦੱਸਿਆ ਕਿ ਸਾਨੂੰ ਪੂਰੀ ਉਮੀਦ ਹੈ ਕਿ ਐਮ.ਪੀ ਸ. ਗੁਰਜੀਤ ਸਿੰਘ ਔਜਲਾ ਆਪਣੀ ਇਸ ਜ਼ਿੰਮੇਵਾਰੀ ਨੂੰ ਸਮਝਦੇ ਹੋਏ ਜਲਦ ਹੀ ਹੱਲ ਕਰਨਗੇ ਤੇ ਸੰਗਤਾਂ ਨੂੰ ਆ ਰਹੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।
Posted By SonyGoyal