ਮਨਿੰਦਰ ਸਿੰਘ, ਬਰਨਾਲਾ
ਗੁਰਦੁਆਰਾ ਸ੍ਰੀ ਗੁਰੂ ਕਲਗੀਧਰ ਸਾਹਿਬ, ਪੁਰਾਣਾ ਬਾਜ਼ਾਰ ਬਰਨਾਲਾ ਦੀ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਿਤੀ 15 ਤੋਂ 17 ਦਸੰਬਰ ਤੱਕ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰਦੀਪ ਸਿੰਘ ਨੇ ਦੱਸਿਆ ਕਿ ਮਿਤੀ 15 ਦਸੰਬਰ ਨੂੰ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਜਾਣਗੇ, ਜਿਨ੍ਹਾਂ ਦੇ ਮਿਤੀ 17 ਦਸੰਬਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ।
ਉਪਰੰਤ ਹਜ਼ੂਰੀ ਰਾਗੀ ਭਾਈ ਹਿੰਮਤ ਤੇ ਹੋਰ ਰਾਗੀ ਜਥੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕਰਨਗੇ।
ਇਸ ਮੌਕੇ ਵਿਦਿਆਰਥੀਆਂ ਦੇ ਜਪੁਜੀ ਸ਼ੁੱਧ ਉਚਾਰਨ (ਕੰਠ) ਤੇ ਪੈਂਫ਼ਲਿਟ ਦੇ ਆਧਾਰ ‘ਤੇ ਗੁਰੂ ਜੀ ਦੇ ਜੀਵਨ ਸਬੰਧੀ ਲਿਖਤੀ ਟੈੱਸਟ ਮੁਕਾਬਲੇ ਗਿ: ਕਰਮ ਸਿੰਘ ਭੰਡਾਰੀ ਦੀ ਦੇਖ-ਰੇਖ ਹੇਠ ਕਰਵਾਏ ਜਾਣਗੇ।
ਜੇਤੂ ਵਿਦਿਆਰਥੀਆਂ ਨੂੰ ਸ੍ਰੀਮਤੀ ਪ੍ਰੇਮ ਕੌਰ ਦਰਦੀ ਤਰਫੋਂ ਗੁਰਜੰਟ ਸਿੰਘ ਸੋਨਾ ਤੇ ਡਾ. ਕੁਲਜੀਤ ਸਿੰਘ ਝਿੰਜਰ ਵਲੋਂ ਸਨਮਾਨਿਤ ਕੀਤਾ ਜਾਵੇਗਾ।
ਮਿਤੀ 16 ਦਸੰਬਰ ਨੂੰ ਸਵੇਰੇ 10:30 ਵਜੇ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਜਾਵੇਗਾ।
Posted By SonyGoyal