ਸੋਨੀ ਗੋਇਲ, ਧਨੌਲਾ
ਧਨੌਲਾ : ਪਿੰਡ ਹਰੀਗੜ੍ਹ ਵਿਖੇ ਹੋਏ ਦੋ ਵੱਖ ਵੱਖ ਸੜਕੀ ਹਾਦਸਿਆਂ ਦੌਰਾਨ ਇਕ ਨੌਜਵਾਨ ਦੀ ਮੌਤ ਤੇ ਦੋ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਰਾਪਤ ਹੋਇਆ ਹੈ।
ਜਾਣਕਾਰੀ ਅਨੁਸਾਰ ਤਿੰਨੋਂ ਵਿਅਕਤੀ ਭੀਖੀ ਰੋਡ ਧਨੌਲਾ ਦੇ ਰਹਿਣ ਵਾਲੇ ਸਨ, ਜੋ ਆਪਣੇ ਆਪਣੇ ਮੋਟਰਸਾਈਕਲ ‘ਤੇ ਸਵਾਰ ਹੋ ਕੇ ਹਰੀਗੜ੍ਹ ਕਿਸੇ ਕੰਮ ਗਏ ਸਨ ਜਦੋਂ ਉਹ ਵਾਪਸ ਆਪਣੇ ਪਿੰਡ ਨੂੰ ਆ ਰਹੇ ਸਨ, ਤਾਂ ਹਰੀਗੜ੍ਹ ਨਹਿਰ ਕੋਲ ਕਿਸੇ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ ਜਿਸ ਨਾਲ ਦੋ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ ਤੇ ਇਕ ਨੌਜਵਾਨ ਰਘੁਵੀਰ ਸਿੰਘ ਿਢੱਲੋਂ ਦੀ ਮੌਤ ਹੋ ਗਈ।
ਨੌਜਵਾਨ ਦੀ ਖਬਰ ਸੁਣਦਿਆਂ ਹੀ ਧਨੌਲੇ ‘ਚ ਗਮੀ ਦੀ ਲਹਿਰ ਫੈਲ ਗਈ। ਇਸ ਸਬੰਧੀ ਥਾਣਾ ਧਨੌਲਾ ਦੇ ਸਹਾਇਕ ਥਾਣੇਦਾਰ ਲਖਵਿੰਦਰ ਸਿੰਘ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਹਾਦਸੇ ਸਬੰਧੀ ਦੋ ਰੁੱਕੇ ਮੌਸੂਲ ਹੋਏ ਸਨ, ਜਿਸ ‘ਚ ਰਘੁਵੀਰ ਸਿੰਘ ਦੀ ਇਲਾਜ ਦੌਰਾਨ ਮੌਤ ਹੋ ਗਈ। ਜਿਸ ਸਬੰਧੀ ਪਰਿਵਾਰਿਕ ਮੈਬਰਾਂ ਦੇ ਬਿਆਨਾਂ ਦੇ ਆਧਾਰ ‘ਤੇ ਅਣਪਛਾਤੇ ਵਾਹਨ ਚਾਲਕਾਂ ਖ਼ਿਲਾਫ਼ ਪਰਚਾ ਦਰਜ ਕਰ ਲਿਆ ਹੈ।