ਮਨਿੰਦਰ ਸਿੰਘ ਸੰਗਰੂਰ/ ਬਰਨਾਲਾ ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਲੋਕ ਸਭਾ ਚੋਣਾਂ ਜਿੱਤ ਲਈਆਂ ਹਨ। ਜਿੱਤ ਤੋਂ ਬਾਅਦ ਗਿਣਤੀ ਕੇਂਦਰ ਪਹੁੰਚੇ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਹੈ। ਸੰਗਰੂਰ ਦੇ ਵੋਟਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਜਿਤਾਇਆ ਹੈ, ਜਿਸ ‘ਤੇ ਉਨ੍ਹਾਂ ਨੇ ਪਹਿਲਾਂ ਵੀ ਭਰੋਸਾ ਜਤਾਇਆ ਸੀ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 45 ਡਿਗਰੀ ਤਾਪਮਾਨ ਵਿੱਚ ਵੀ ਵਰਕਰਾਂ ਦਾ ਜੋਸ਼ ਨਹੀਂ ਡੋਲਿਆ ਅਤੇ ਵਰਕਰਾਂ ਅਤੇ ਜਨਤਾ ਦੇ ਪਿਆਰ ਸਦਕਾ ਉਨ੍ਹਾਂ ਦੀ ਜਿੱਤ ਹੋਈ। ਆਮ ਆਦਮੀ ਪਾਰਟੀ ਦੇ ਗੁਰਮੀਤ ਸਿੰਘ ਮੀਤ ਹੇਅਰ ਨੇ ਸੰਗਰੂਰ ਤੋਂ ਲੋਕ ਸਭਾ ਚੋਣਾਂ ਜਿੱਤ ਲਈਆਂ ਹਨ। ਜਿੱਤ ਤੋਂ ਬਾਅਦ ਗਿਣਤੀ ਕੇਂਦਰ ਪਹੁੰਚੇ ਮੀਤ ਹੇਅਰ ਨੇ ਕਿਹਾ ਕਿ ਸੰਗਰੂਰ ਦੇ ਲੋਕਾਂ ਨੇ ਆਮ ਆਦਮੀ ਪਾਰਟੀ ਦੇ ਵਿਕਾਸ ਕਾਰਜਾਂ ਨੂੰ ਮਨਜ਼ੂਰੀ ਦਿੱਤੀ ਹੈ। ਸੰਗਰੂਰ ਦੇ ਵੋਟਰਾਂ ਨੇ ਉਨ੍ਹਾਂ ਦੇ ਪੁੱਤਰ ਨੂੰ ਜਿਤਾਇਆ ਹੈ

ਜਿਸ ‘ਤੇ ਉਨ੍ਹਾਂ ਨੇ ਪਹਿਲਾਂ ਵੀ ਭਰੋਸਾ ਜਤਾਇਆ ਸੀ। ਉਨ੍ਹਾਂ ਆਮ ਆਦਮੀ ਪਾਰਟੀ ਦੇ ਵਰਕਰਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ 45 ਡਿਗਰੀ ਤਾਪਮਾਨ ਵਿੱਚ ਵੀ ਵਰਕਰਾਂ ਦਾ ਜੋਸ਼ ਨਹੀਂ ਡੋਲਿਆ ਅਤੇ ਵਰਕਰਾਂ ਅਤੇ ਜਨਤਾ ਦੇ ਪਿਆਰ ਸਦਕਾ ਉਨ੍ਹਾਂ ਦੀ ਜਿੱਤ ਹੋਈ। ਲੋਕ ਸਭਾ ਹਲਕਾ ਸੰਗਰੂਰ ਤੋਂ ‘ਆਪ’ ਦੇ ਚੁਣੇ ਗਏ ਸੰਸਦ ਮੈਂਬਰ ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੀ ਪਤਨੀ ਡਾ: ਗੁਰਵੀਨ ਬਾਜਵਾ, ਉਨ੍ਹਾਂ ਦੀ ਭੈਣ ਅਮਨਦੀਪ ਕੌਰ, ਭੈਣ ਜੀਵਨ ਕੌਰ ਅਤੇ ਇੰਗਲੈਂਡ ਨਿਵਾਸੀ ਜੀਜਾ ਇੰਦਰਵੀਰ ਸਿੰਘ ਹਲਕੇ ਦੇ ਵੋਟਰਾਂ ਦਾ ਧੰਨਵਾਦ ਕਰਦੇ ਹੋਏ। ਡਾ: ਗੁਰਵੀਨ ਬਾਜਵਾ ਨੇ ਕਿਹਾ ਕਿ ਇਹ ਜਿੱਤ ਹਲਕੇ ਦੇ ਲੋਕਾਂ ਦੀ ਜਿੱਤ ਹੈ ਅਤੇ ਉਹ ਹਲਕੇ ਦੇ ਲੋਕਾਂ ਦੇ ਹਮੇਸ਼ਾ ਧੰਨਵਾਦੀ ਰਹਿਣਗੇ।
