ਮਨਿੰਦਰ ਸਿੰਘ, ਬਰਨਾਲਾ
ਅੱਜ ਦੇਸ਼ ਦੀ ਸਭ ਤੋਂ ਵੱਡੀ ਮਹਾ ਪੰਚਾਇਤ18ਵੀਂ ਲੋਕ ਸਭਾ ਚੋਣਾਂ ਵਿੱਚ ਲੋਕ ਸਭਾ ਹਲਕਾ ਸੰਗਰੂਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ 25268 ਵੋਟਾਂ ਨਾਲ ਅੱਗੇ ਚੱਲ ਰਹੇ ਹਨ। ਹੁਣ ਤੱਕ ਮੀਤ ਹੇਅਰ ਨੂੰ 52137 ਵੋਟਾਂ ਮਿਲੀਆਂ ਹਨ। ਜਦਕਿ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 26869 ਵੋਟਾਂ ਮਿਲੀਆਂ ਹਨ। ਕਾਂਗਰਸੀ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੂੰ 23660, ਭਾਜਪਾ ਉਮੀਦਵਾਰ ਅਰਵਿੰਦ ਖੰਨਾ ਨੂੰ 15620 ਵੋਟਾਂ ਮਿਲੀਆਂ ਹਨ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇਕਬਾਲ ਸਿੰਘ ਝੂੰਦਾਂ ਨੂੰ 7976 ਵੋਟਾਂ ਮਿਲੀਆਂ ਹਨ।