ਮਨਿੰਦਰ ਸਿੰਘ, ਬਰਨਾਲਾ
ਸ਼ਹਿਰ ਵਾਸੀਆਂ ਨੂੰ ਧੁੰਦ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ।
ਬਰਨਾਲਾ ‘ਚ ਮੰਗਲਵਾਰ ਸਵੇਰੇ ਸੰਘਣੀ ਧੁੰਦ ਛਾਈ ਰਹੀ।
ਚੰਡੀਗੜ੍ਹ ਮੌਸਮ ਵਿਭਾਗ ਨੇ ਮੰਗਲਵਾਰ ਨੂੰ ਪੰਜਾਬ ‘ਚ ਸੰਘਣੀ ਧੁੰਦ ਨੂੰ ਲੈ ਕੇ ਇਕ ਵਾਰ ਫਿਰ ਆਰੇਂਜ ਅਲਰਟ ਜਾਰੀ ਕੀਤਾ ਹੈ। ਸਵੇਰੇ ਸੱਤ ਵਜੇ ਤੱਕ ਦਿਸਣ ਹੱਦ ਸਿਫ਼ਰ 0 ਰਹੀ। ਸਵੇਰੇ 11 ਵਜੇ ਤੋਂ ਬਾਅਦ ਸ਼ਹਿਰ ਦੇ ਜ਼ਿਆਦਾਤਰ ਹਿੱਸਿਆਂ ‘ਚ ਧੁੰਦ ਸਾਫ ਹੋਣੀ ਸ਼ੁਰੂ ਹੋ ਗਈ। ਮੌਸਮ ਵਿਭਾਗ ਮੁਤਾਬਕ ਬਰਨਾਲਾ ‘ਚ ਘੱਟੋ-ਘੱਟ ਤਾਪਮਾਨ 7.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੰਗਲਵਾਰ ਸ਼ਾਮ 5 ਵਜੇ ਧੁੰਦ ਪੈਣੀ ਸ਼ੁਰੂ ਹੋ ਗਈ। 9 ਵਜੇ ਤੱਕ ਇਸ ਦੀ ਦਿਸਣ ਹੱਦ ਦਸ ਮੀਟਰ ਤੱਕ ਰਹੀ। ਰਾਤ ਅੱਠ ਵਜੇ ਸੰਘਣੀ ਧੁੰਦ ਕਾਰਨ ਵਾਹਨ ਚਾਲਕ ਵੀ ਹੌਲੀ-ਹੌਲੀ ਗੱਡੀ ਚਲਾ ਰਹੇ ਸਨ। ਫਿਲਹਾਲ ਮੌਸਮ ਵਿਭਾਗ ਨੇ ਧੁੰਦ ਦੇ ਮੱਦੇਨਜ਼ਰ ਸ਼ਹਿਰ ਵਾਸੀਆਂ ਨੂੰ ਸੁਚੇਤ ਰਹਿਣ ਲਈ ਕਿਹਾ ਹੈ। ਧੁੰਦ ਤੇ ਠੰਢ ਤੋਂ ਬਚਣ ਲਈ ਕਈ ਲੋਕ ਸੜਕ ਕੰਢੇ ਅੱਗ ਸੇਕ ਰਹੇ ਸਨ।
Posted By SonyGoyal