ਬਠਿੰਡਾ 30 ਅਪ੍ਰੈਲ (ਜਸਵੀਰ ਸਿੰਘ ਕਸਵ )
ਇਥੇ ਇੱਕ ਪ੍ਰਾਈਵੇਟ ਹਸਪਤਾਲ ਦੇ ਗੇਟ ਮੂਹਰੇ ਖੜ੍ਹਾ ਮੋਟਰਸਾਈਕਲ ਚੋਰੀ ਹੋਣ ਦਾ ਪਤਾ ਲੱਗਿਆ ਹੈ। ਥਾਣਾ ਕੋਤਵਾਲੀ ਪੁਲਿਸ ਦੇ ਹੌਲਦਾਰ ਹਰਮੀਤ ਸਿੰਘ ਨੇ ਦੱਸਿਆ ਕਿ ਮੁਨੀਤ ਪੁੱਤਰ ਕੈਲਾਸ਼ ਰਾਮ ਵਾਸੀ ਚੰਦਸਰ ਬਸਤੀ ਬਠਿੰਡਾ ਨੇ ਸ਼ਿਕਾਇਤ ਦਰਜ ਕਰਵਾਈ ਹੈ ਕਿ ਉਸ ਨੇ ਆਪਣਾ ਮੋਟਰਸਾਈਕਲ ਪ੍ਰਾਈਵੇਟ ਹਸਪਤਾਲ ਦੇ ਗੇਟ ਮੂਹਰੇ ਖੜ੍ਹਾ ਕੀਤਾ ਸੀ ਜਿਸ ਨੂੰ ਕੋਈ ਵਿਅਕਤੀ ਚੋਰੀ ਕਰਕੇ ਲੈ ਗਿਆ। ਪੁਲਿਸ ਨੇ ਮੁੱਦਈ ਦੇ ਬਿਆਨਾਂ ਤੇ ਅਣਪਛਾਤੇ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿੱਤੀ ਹੈ।
Posted By SonyGoyal