ਬਠਿੰਡਾ,25 ਮਈ(ਜਸਵੀਰ ਸਿੰਘ)
ਥਾਣਾ ਕੈਨਾਲ ਪੁਲਿਸ ਵੱਲੋਂ ਦੋ ਜਣੇ ਹੈਰੋਇਨ ਸਮੇਤ ਕਾਬੂ ਕੀਤੇ ਗਏ ਹਨ।
ਇਨ੍ਹਾਂ ਖਿਲਾਫ ਪੁਲਿਸ ਨੇ ਐਨਡੀਪੀਐਸ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਹਵਾਲਾਤ ਵਿੱਚ ਬੰਦ ਕਰ ਦਿੱਤਾ ਹੈ।
ਪੁਲਿਸ ਅਧਿਕਾਰੀ ਡੀਐਸਪੀ ਸਿਟੀ-2 ਹਰਬੰਸ ਸਿੰਘ ਧਾਲੀਵਾਲ ਨੇ ਦੱਸਿਆ ਕਿ ਸਹਾਇਕ ਥਾਣੇਦਾਰ ਰਘਵੀਰ ਸਿੰਘ ਵੱਲੋਂ ਰਿੰਗ ਰੋਡ ਤੇ ਬਹਿਮਣ ਦਿਵਾਨਾ ਪੁਲ ਕੋਲ ਦੋ ਵਿਅਕਤੀਆਂ ਨੂੰ ਕਾਬੂ ਕਰਕੇ ਉਨ੍ਹਾਂ ਕੋਲੋਂ 50 ਹੈਰੋਇਨ ਬਰਾਮਦ ਕੀਤੀ ਹੈ।
ਮੁਲਜਮਾਂ ਦੀ ਪਛਾਣ ਗੁਰਮੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਉਰਫ ਗੁਰੀ ਵਾਸੀ ਫਾਜਲਿਕਾ ਵਜੋਂ ਹੋਈ ਹੈ।
ਪੁਲਿਸ ਅਧਿਕਾਰੀ ਨੇ ਦੱਸਿਆ ਇਨ੍ਹਾਂ ਵਿੱਚੋਂ ਇੱਕ ਮੁਲਜਮ ਗੁਰਪ੍ਰੀਤ ਸਿੰਘ ਉਰਫ ਗੁਰੀ ਖਿਲਾਫ ਥਾਣਾ ਲੰਬੀ ਵਿਖੇ ਪਹਿਲਾਂ ਵੀ ਇੱਕ ਨਸ਼ੇ ਦੇ ਮਾਮਲੇ ਵਿੱਚ ਮੁਕੱਦਮਾ ਦਰਜ ਹੈ।
ਇਨ੍ਹਾਂ ਤੋਂ ਹੋਰ ਵੀ ਪੁੱਛਗਿੱਛ ਜਾਰੀ ਹੈ ਜਿਨ੍ਹਾਂ ਤੋਂ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।
Posted By SonyGoyal