ਪਾਵਰਕੌਮ-ਟਰਾਂਸਕੋ ਪੈਨਸ਼ਨਰਜ਼ ਵੱਲੋਂ ਐਸਕੇਐਮ ਦੇ 26 ਜਨਵਰੀ ਟਰੈਕਟਰ ਪਰੇਡ ਸੱਦੇ ਦੀ ਹਮਾਇਤ ਦਾ ਐਲਾਨ

ਸੋਨੀ ਗੋਇਲ, ਬਰਨਾਲਾ

23 ਜਨਵਰੀ ਪਾਵਰਕੌਮ ਅਤੇ ਟਰਾਂਸਕੋ ਦੇ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਪਾਵਰਕੌਮ ਦੇ ਮੁੱਖ ਦਫ਼ਤਰ ਧਨੌਲਾ ਰੋਡ ਵਿਖੇ ਰੂਪ ਚੰਦ ਦੀ ਪ੍ਰਧਾਨਗੀ ਹੇਠ ਦਿਹਾਤੀ ਅਤੇ ਸ਼ਹਿਰੀ ਮੰਡਲ ਦੀ ਸਾਂਝੀ ਮੀਟਿੰਗ ਹੋਈ। ਇਸ ਮੀਟਿੰਗ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਾਮਿਲ ਹੋਏ ਸਰਕਲ ਸਕੱਤਰ ਸਿੰਦਰ ਧੌਲਾ ਨੇ ਕਿਹਾ ਕਿ ਕੇਂਦਰੀ ਅਤੇ ਸੂਬਾਈ ਸਰਕਾਰਾਂ ਵੱਲੋਂ ਲੋਕ/ਮੁਲਾਜ਼ਮ ਵਿਰੋਧੀ ਨੀਤੀਆਂ ਲਾਗੂ ਕਰਨ ਨਾਲ ਜਨਤਕ ਖੇਤਰ ਦੇ ਅਦਾਰਿਆਂ ਨੂੰ ਕੌਡੀਆਂ ਦੇ ਭਾਅ ਅਡਾਨੀ-ਅੰਬਾਨੀ ਵਰਗੇ ਕਾਰਪੋਰੇਟ ਘਰਾਣਿਆਂ ਨੂੰ ਕੌਡੀਆਂ ਦੇ ਭਾਅ ਵੇਚਿਆ ਜਾ ਰਿਹਾ ਹੈ। 44 ਕਿਰਤ ਕਾਨੂੰਨਾਂ ਦਾ ਭੋਗ ਪਾਕੇ 4 ਕੋਡਾਂ ਵਿੱਚ ਤਬਦੀਲੀ ਕਰਕੇ ਹਾਇਰ ਐਂਡ ਫਾਇਰ ਦੀ ਨੀਤੀ ਲਾਗੂ ਕਰਕੇ ਕਿਰਤੀਆਂ ਦੀ ਤਿੱਖੀ ਲੁੱਟ ਕਰਨ ਲਈ ਰਾਹ ਪੱਧਰਾ ਕੀਤਾ ਜਾ ਰਿਹਾ ਹੈ।

ਪੰਜਾਬ ਸਰਕਾਰ ਵੱਲੋਂ ਪਾਵਰਕੌਮ ਅੰਦਰ ਇਹ ਸਾਮਰਾਜੀ ਨੀਤੀਆਂ ਤਹਿਤ ਆਊਟਸੋਰਸ ਦੀ ਨੀਤੀ ਲਾਗੂ ਕੀਤੀ ਜਾ ਰਹੀ ਹੈ। ਬਿਜਲੀ ਬਿਲ-2003 ਤੋਂ ਬਾਅਦ ਹੁਣ ਬਿਜਲੀ ਬਿੱਲ -2020 ਲਾਗੂ ਕਰਨ ਲਈ ਕੇਂਦਰੀ ਹਕੂਮਤ ਤਰਲੋ ਮੱਛੀ ਹੋ ਰਹੀ ਹੈ। ਬਿਜਲੀ ਕਾਮਿਆਂ ਦੀਆਂ ਸੇਵਾ ਸ਼ਰਤਾਂ ਤਬਦੀਲ ਕੀਤੀਆਂ ਜਾ ਰਹੀਆਂ ਹਨ। ਪੈਨਸ਼ਨਰਜ਼ ਐਸੋਸੀਏਸ਼ਨ ਲਗਾਤਾਰ ਸੰਘਰਸ਼ ਕਰ ਰਹੀ ਹੈ। ਹੁਣ ਜੋਨ ਪੱਧਰੇ ਧਰਨੇ ਦਿੱਤੇ ਜਾ ਰਹੇ ਹਨ। ਪਟਿਆਲਾ ਜੋਨ ਪੱਧਰਾ ਧਰਨਾ 15 ਫਰਵਰੀ 2024 ਨੂੰ ਪਟਿਆਲਾ ਵਿਖੇ ਦਿੱਤਾ ਜਾ ਰਿਹਾ ਹੈ। ਇਸ ਧਰਨੇ ਵਿੱਚ ਵੱਡੀ ਗਿਣਤੀ ਵਿੱਚ ਹਾਜ਼ਰ ਹੋਣ ਦੀ ਅਪੀਲ ਕੀਤੀ। ਇਸ ਸਮੇਂ ਜੱਗਾ ਸਿੰਘ,ਹਰਨੇਕ ਸਿੰਘ,ਗੌਰੀ ਸ਼ੰਕਰ,ਜੀਤ ਸਿੰਘ, ਬਲਦੇਵ ਸਿੰਘ,ਜਨਕ ਸਿੰਘ,ਬਹਾਦਰ ਸਿੰਘ ਨੇ ਵੀ ਵਿਚਾਰ ਪੇਸ਼ ਕਰਦਿਆਂ ਸੰਘਰਸ਼ਮਈ ਜ਼ਿੰਦਗੀ ਜਿਉਣ ਦਾ ਹੋਕਾ ਦਿੰਦਿਆਂ ਹਰ ਸੰਘਰਸ਼ ਸੱਦੇ ਵਿੱਚ ਵਧ ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ। ਦੋਵਾਂ ਮੰਡਲਾਂ ਵੱਲੋਂ 26 ਜਨਵਰੀ ਨੂੰ ਐਸਕੇਐਮ ਵੱਲੋਂ ਕੀਤੀ ਜਾ ਰਹੀ ਟਰੈਕਟਰ ਪਰੇਡ ਵਿੱਚ ਸ਼ਮੂਲੀਅਤ ਕਰਨ ਦਾ ਫ਼ੈਸਲਾ ਕੀਤਾ ਗਿਆ।

Leave a Reply

Your email address will not be published. Required fields are marked *